ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

Spread the love
  ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ
ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ ਪਲਾਜ਼ਾ ‘ਤੇ ਅੱਜ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਮੁਤਾਬਕ ਆਪਣੇ ਹੱਕਾਂ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਨੇ ਟੋਲ ਪਲਾਜ਼ਾ ਨੂੰ ਕਰੀਬ ਤਿੰਨ ਘੰਟਿਆਂ ਲਈ ਪੂਰੀ ਤਰ੍ਹਾਂ ਬੰਦ ਰੱਖਿਆ। ਵਾਹਨਾਂ ਨੂੰ ਬਿਨਾਂ ਟੋਲ ਦਿੱਤੇ ਬਿਨਾਂ ਲੰਘਾਇਆ ਗਿਆ। ਇਸ ਦੌਰਾਨ ਵਾਹਨਾਂ ਦੀ ਲੰਬੀ ਕਤਾਰਾਂ ਲੱਗ ਗਈਆਂ ਅਤੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਅਤੇ ਫਰੀ ਹੋਣ ਕਰਕੇ ਲੋਕਾਂ ਨੇ ਕੁਝ ਸਮੇਂ ਲਈ ਸੁੱਖ ਦਾ ਸਾਹ ਵੀ ਲਿਆ ਰਾਹਗੀਰਾ ਵੱਲੋਂ ਕਿਹਾ ਗਿਆ ਕਿ ਇਹ ਟੋਲ ਪਲਾਜ਼ੇ ਦੀ ਲੁੱਟ ਕੀਤੀ ਜਾਵੇ। ਪ੍ਰਦਰਸ਼ਨਕਾਰੀਆਂ ਨੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਬੂਟ ਸਿੰਘ ਸ਼ਾਦੀਪੁਰ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਅਤੇ ਪ੍ਰਧਾਨ ਬੂੱਟਾ ਸਿੰਘ ਸ਼ਾਦੀਪੁਰ ਵੱਲੋਂ ਕਿਹਾ ਗਿਆ ਕਿ ਕੇਂਦਰ ਦੀ ਇਹ ਕੂਟਨੀਤੀ ਜੇਕਰ ਇਸੇ ਤਰ੍ਹਾਂ ਚਲਦੀ ਰਹੀ ਤਾਂ ਸਾਡੇ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰੀ ਦੇ ਰਾਹ ਤੇ ਪੈਂਦੇ ਦਿਖਾਈ ਦੇ ਰਹੇ ਹਨ ਅਤੇ ਦੂਜੇ ਪਾਸੇ ਉਹਨਾਂ ਨੂੰ ਘੱਟ ਪੈਸਿਆਂ ਦੇ ਵਿੱਚ ਨੌਕਰੀ ਦਾ ਝਾਸਾ ਦੇ ਕੇ ਆਪਣੇ ਹੀ ਲੋਕਾਂ ਨਾਲ ਲੜਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਹਨਾਂ ਮੁਲਾਜ਼ਮਾਂ ਦੀ ਮੰਗਾਂ ਨਾ ਮੰਨੀਆਂ ਤਾਂ ਅਸੀਂ ਇਹਨਾਂ ਦੇ ਲਈ ਹਰ ਸੰਘਰਸ਼ ਲੜਨ ਲਈ ਤਿਆਰ ਹਾਂ । ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਕਾਫੀ ਸਮੇਂ ਤੋਂ ਆਪਣੀਆਂ ਸਮੱਸਿਆਵਾਂ ਬਾਰੇ ਪ੍ਰਬੰਧਕਾਂ ਨੂੰ ਜਾਣੂ ਕਰਵਾ ਰਹੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਕਰਕੇ ਮਜ਼ਬੂਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ। ਹਾਲਾਤ ਨੂੰ ਦੇਖਦਿਆਂ ਸਥਾਨਕ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚਿਆ ਅਤੇ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਅਧਿਕਾਰੀਆਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਜਲਦੀ ਕਾਰਵਾਈ ਕੀਤੀ ਜਾਵੇਗੀ।
  • Related Posts

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

    Spread the love

    Spread the loveਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4,…

    Leave a Reply

    Your email address will not be published. Required fields are marked *