ਪਪਰਾਲੀ ਵਿਖੇ ਗੁਰਮਤਿ ਸਮਾਗਮ ਅੱਜ ਅਤੇ ਕੱਲ ਨੂੰ 

Spread the love
 ਨਿਊ ਚੰਡੀਗੜ੍ਹ, 1 ਅਪ੍ਰੈਲ (ਬਜੀਦਪੁਰ) – ਪਿੰਡ ਪਪਰਾਲੀ (ਕੁਰਾਲੀ) ਜਿਲਾ ਰੋਪੜ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪ੍ਰਗਟਿਓ ਖਾਲਸਾ ਸਮਾਗਮ 2 ਅਤੇ 3 ਅਪ੍ਰੈਲ ਨੂੰ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਜਿਸ ਦੌਰਾਨ ਦੋਵੇਂ ਦਿਨ ਰਾਤਰੀ ਦੇ ਦੀਵਾਨ ਸ਼ਾਮ 7 ਵਜੇ ਤੋਂ ਲੈ ਕੇ ਰਾਤ ਦੇ 11 ਵਜੇ ਤੱਕ ਸਜਾਏ ਜਾਣਗੇ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਤੇ ਸੰਤ, ਮਹਾਂਪੁਰਸ਼ ਹਾਜ਼ਰੀਆਂ ਭਰਨਗੇ ਅਤੇ ਦੋ ਤਰੀਕ ਦੇ ਦੀਵਾਨ ਦੇ ਵਿੱਚ ਭਾਈ ਦਿਲਵਰ ਸਿੰਘ ਪਪਰਾਲੀ ਦਾ ਰਾਗੀ ਜਥਾ, ਬਾਬਾ ਜੋਗਿੰਦਰ ਸਿੰਘ ਜੀ ਚਮਕੌਰ ਸਾਹਿਬ ਵਾਲੇ ਤੇ ਬਾਬਾ ਤੇਸ਼ਵਰ ਪ੍ਰਤਾਪ ਸਿੰਘ ਚੰਡੀਗੜ੍ਹ ਵਾਲੇ ਕੀਰਤਨ ਦੁਆਰਾ ਨਿਹਾਲ ਕਰਨਗੇ। ਇਸੇ ਦੌਰਾਨ 3 ਅਪ੍ਰੈਲ ਨੂੰ ਬਾਬਾ ਭਿੰਦਰ ਸਿੰਘ ਮਾਜਰੇ ਵਾਲੇ, ਬਾਬਾ ਗੁਰਦੇਵ ਸਿੰਘ ਬਨੂੜ ਵਾਲੇ ਅਤੇ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਨਗੇ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਣਗੇ। ਕਮੇਟੀ ਨੇ ਸੰਗਤਾਂ ਨੂੰ ਬੇਨਤੀ ਹੈ ਕਿ ਸਮਾਗਮਾਂ ਵਿੱਚ ਪੁੱਜਕੇ ਲਾਹਾ ਲੈਣ ਲਈ ਬੇਨਤੀ ਕੀਤੀ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *