ਪਿੰਡ ਕੁਠਾਲਾ ਵਿਖੇ ‘ਨਗਰ ਕੀਰਤਨ’ 03 ਜਨਵਰੀ ਨੂੰ

Spread the love

  *ਪਾਲਕੀ ਵਿੱਚ ਪੁਰਾਤਨ ਹੱਥ ਲਿਖਤ ਬੀੜ ਦਮਦਮਾ ਸਾਹਿਬ ਵਾਲੇ ਸੁਸ਼ੋਭਿਤ ਹੋਣਗੇ

  *ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ 06 ਜਨਵਰੀ ਦਿਨ ਸੋਮਵਾਰ ਨੂੰ  ਪਾਏ ਜਾਣਗੇ

ਸੰਦੌੜ, 31 ਦਸੰਬਰ (ਬੋਪਾਰਾਏ ) ਮਲੇਰਕੋਟਲਾ ਦੇ ਨੇੜਲੇ ਇਤਿਹਾਸਿਕ ਪਿੰਡ ਕੁਠਾਲਾ ਦੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਖਾਲਸ਼ਾ ਅਤੇ ਖਾਜ਼ਾਨਚੀ ਗੋਬਿੰਦ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਗਗਨਦੀਪ ਸਿੰਘ ਨੇ ਪ੍ਰੈਸ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵਾਂ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 03  ਜਨਵਰੀ 2025 ਦਿਨ ਸ਼ੁੱਕਰਵਾਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਤੇ ਪੁਰਾਤਨ ਹੱਥ ਲਿਖਤ ਬੀੜ ਦਮਦਮਾ ਸਾਹਿਬ ਵਾਲੀ ਜੋ ਕਿ ਪਾਲਕੀ ਵਿੱਚ ਸੁਸ਼ੋਭਿਤ ਹੋਵੇਗੀ ਦੀ ਛਤਰਛਾਇਆ ਹੇਠ ਗੁਰਦੁਆਰਾ ਸਾਹਿਬ ਜੀ ਤਪ-ਅਸਥਾਨ ਸ਼ਹੀਦ ਬਾਬਾ ਸੁਧਾ ਸਿੰਘ ਜੀ ਤੋਂ ਅਰਦਾਸ ਬੇਨਤੀ ਕਰਕੇ ਸਹੀ 9:00 ਵਜੇ ਰਵਾਨਾ ਹੋਵੇਗਾ ਜੋ ਕਿ ਪੜਾਅ ਦਰ ਪੜਾਅ ਹੁੰਦਾ ਹੋਇਆ ਸਾਰੇ ਨਗਰ ਦੀਆਂ ਪ੍ਰਕਰਮਾ ਕਰਦਾ ਹੋਇਆ ਤੇ ਨਗਰ ਕੀਰਤਨ ਸਮੇਂ ਭਾਈ ਗੁਰਭੇਜ ਸਿੰਘ ਚਵਿੰਡਾ (ਸ੍ਰੀ ਅੰਮ੍ਰਿਤਸਰ ਵਾਲਿਆਂ) ਦਾ ਢਾਡੀ ਜਥਾ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰੇਗਾ। ਨਗਰ ਕੀਰਤਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਵਾਪਸ ਆਕੇ ਨਗਰ ਕੀਰਤਨ ਦੀ ਸਮਾਪਤੀ ਹੋਵੇਗੀ । ਅਵਤਾਰ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 06 ਜਨਵਰੀ 2025 ਦਿਨ
ਸੋਮਵਾਰ ਨੂੰ 10:00 ਵਜੇ ਗਿਆਨੀ ਗਗਨਦੀਪ ਸਿੰਘ ਦੀ ਅਗਵਾਈ ਹੇਠ ਪਾਏ ਜਾਣਗੇ ਤੇ ਗੁਰਦੁਆਰਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸੰਗਤਾਂ ਤੇ ਸੇਵਾਦਾਰਾਂ ਨੂੰ  ਨਗਰ ਕੀਰਤਨ ਵਿੱਚ ਪਹੁੰਚਣ ਦੀ ਅਪੀਲ ਕੀਤੀ। ਤੇ ਜਾਣਕਾਰੀ ਦਿੰਦਿਆਂ ਆਖਿਰ ‘ਚ ਕਿਹਾ ਕਿ ਪ੍ਰੋਗਰਾਮ ਦੀ ਪੂਰੀ ਜਾਣਕਾਰੀ ਲੈਣ ਲਈ ਪ੍ਰਬੰਧਕੀ ਕਮੇਟੀ ਦੇ ਸੰਪਰਕ ਨੰ:98766-21371, 98152-37332 ‘ਤੇ ਸੰਪਰਕ ਕਰ ਸਕਦੇ ਹਨ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *