ਫਰੀਦਕੋਟ ਜ਼ਿਲ੍ਹੇ ਵਿੱਚ 09 ਮਈ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ

Spread the love
ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ
ਫ਼ਰੀਦਕੋਟ 02 ਅਪ੍ਰੈਲ  (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਸੰਜੀਵ ਜੋਸ਼ੀ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 09 ਮਈ, 2026 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨੇ ਦੱਸਿਆ ਕਿ ਕਿ ਇਸ ਕੌਮੀ ਲੋਕ ਅਦਾਲਤ ਵਿੱਚ “ਝਗੜੇ ਮੁਕਾਓ ਅਤੇ ਪਿਆਰ ਵਧਾਓ” ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ,  ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ  ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕਰਵਾ ਕੇ ਵੱਧ ਤੋਂ ਵੱਧ ਫਾਇਦਾ ਲੈਣ ਅਤੇ ਆਪਣੇ ਸਮੇਂ ਅਤੇ ਪੈਸੇ ਦੀ ਬੱਚਤ ਕਰਨ। ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ  9 ਮਈ 2026 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *