ਭਾਸ਼ਾ ਵਿਭਾਗ ਵੱਲੋਂ  ਲੋਪੋਂ ਵਿਖੇ ਵਿਸ਼ਵ ਰੰਗਮੰਚ ਦਿਵਸ ਮਨਾਇਆ-

Spread the love
ਬੱਧਨੀ ਕਲਾਂ, 27 ਮਾਰਚ ( ਪ ਪ)– ਜ਼ਿਲ੍ਹਾ ਭਾਸ਼ਾ ਦਫ਼ਤਰ ਮੋਗਾ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ ਅਜੀਤਪਾਲ ਜਟਾਣਾ ਦੀ ਅਗਵਾਈ ਹੇਠ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋਂ ਵਿਖੇ ਵਿਸ਼ਵ ਰੰਗਮੰਚ ਦਿਵਸ ਮੌਕੇ ਆਯੋਜਿਤ ਸਮਾਗਮ ਯਾਦਗਾਰੀ ਹੋ ਨਿਬੜਿਆ। ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਡਾਇਰੈਕਟਰ ਡਾ ਗੋਬਿੰਦ ਸਿੰਘ ਦੁਆਰਾ ਕੀਤੀ ਗਈ। ਪ੍ਰਸਿੱਧ ਪੰਜਾਬੀ ਲੇਖਕ ਗੁਰਮੇਲ ਸਿੰਘ ਬੌਡੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿੱਚ ਪ੍ਰਿੰਸੀਪਲ ਬੀ.ਐੱਡ. ਕਾਲਜ ਡਾ. ਤ੍ਰਿਪੁਰਾ ਪਰਮਾਰ, ਪ੍ਰਿੰਸੀਪਲ ਨਰਸਿੰਗ ਕਾਲਜ ਸ਼੍ਰੀਮਤੀ ਹਰਪ੍ਰੀਤ ਕੌਰ, ਕਾਰਜਕਾਰੀ ਪ੍ਰਿੰਸੀਪਲ ਡਿਗਰੀ ਕਾਲਜ ਮਿਸ ਮਨਜਿੰਦਰ ਕੌਰ, ਸਕੂਲ ਕੋਆਰਡੀਨੇਟਰ ਪ੍ਰੋ ਅਮਨਦੀਪ ਕੌਰ ਬਿਰਾਜਮਾਨ ਹੋਏ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ ਅਜੀਤਪਾਲ ਸਿੰਘ ਨੇ ਸਭ ਨੂੰ ਜੀ ਆਇਆਂ ਆਖਦਿਆਂ ਭਾਸ਼ਾ ਵਿਭਾਗ, ਪੰਜਾਬ ਵੱਲੋਂ ਕੀਤੀਆਂ ਜਾਂਦੀਆਂ ਸਾਹਿਤਕ ਸਰਗਰਮੀਆਂ ਬਾਰੇ ਚਾਨਣਾ ਪਾਇਆ ਅਤੇ ਵਿਸ਼ਵ ਭਰ ਦੇ ਸਮੂਹ ਰੰਗਕਰਮੀਆਂ ਨੂੰ ਵਿਸ਼ਵ ਰੰਗਮੰਚ ਦਿਵਸ ਦੀ ਵਧਾਈ ਦਿੱਤੀ। ਮੰਚ ਸੰਚਾਲਨ ਕਰ ਰਹੇ ਪ੍ਰੋ ਕਰਮਜੀਤ ਕੌਰ ਮੁਖੀ ਪੰਜਾਬੀ ਵਿਭਾਗ ਵੱਲੋਂ ਆਏ ਹੋਏ ਮਹਿਮਾਨਾਂ ਨਾਲ ਜਾਣ ਪਛਾਣ ਕਰਵਾਉਂਦਿਆਂ ਸਮਾਗਮ ਦੀ ਸਮੁੱਚੀ ਕਾਰਵਾਈ ਬਾਖੂਬੀ ਸੰਭਾਲੀ ਗਈ। ਮੁੱਖ ਮਹਿਮਾਨ ਗੁਰਮੇਲ ਸਿੰਘ ਬੌਡੇ ਦੁਆਰਾ ਰੰਗਮੰਚ ਦੇ ਇਤਿਹਾਸ ਉੱਪਰ ਝਾਤ ਪਵਾਉਂਦਿਆਂ ਇਸ ਮੌਕੇ ਪੇਸ਼ ਕੀਤੇ ਜਾ ਰਹੇ ਪ੍ਰਸਿੱਧ ਰੰਗਕਰਮੀ ਡਾ ਸੋਮਪਾਲ ਹੀਰਾ ਦੁਆਰਾ ਰਚਿਤ ਅਤੇ ਨਿਰਦੇਸ਼ਿਤ ਇਕ ਪਾਤਰੀ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਦੇ ਵਿਸ਼ੇ ਅਤੇ ਮਹੱਤਵ ਬਾਰੇ ਚਾਨਣਾ ਪਾਇਆ ਗਿਆ। ਉਪਰੰਤ  ਡਾ. ਸੋਮਪਾਲ ਹੀਰਾ ਦੁਆਰਾ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਇਹ ਨਾਟਕ ਪੰਜਾਬੀ ਮਾਤ ਭਾਸ਼ਾ ਦੀ ਅਜੋਕੀ ਪ੍ਰਸਥਿਤੀ ਉੱਪਰ ਝਾਤ ਪਵਾਉਂਦਿਆਂ ਸਮੂਹ ਪੰਜਾਬੀਆਂ ਨੂੰ ਆਪਣੀ ਮਾਤ ਭਾਸ਼ਾ ਦੇ ਮਹੱਤਵ ਨੂੰ ਸਮਝਦਿਆਂ ਇਸ ਦੇ ਸਨਮਾਨ ਅਤੇ ਸੰਭਾਲ ਦਾ ਹੋਕਾ ਦਿੰਦਾ ਹੈ। ਸੰਸਥਾ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਦੁਆਰਾ ਨਾਟਕ ਦੀ ਭਰਪੂਰ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਨਾਟਕ ਵਿਚਲੇ ਸੰਦੇਸ਼ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। ਨਾਟਕ ਦੇ ਮੰਚਨ ਦਾ ਸਮੁੱਚਾ ਪ੍ਰਬੰਧ ਖੋਜ ਅਫ਼ਸਰ ਡਾ ਬਿਮਲ ਕੁਮਾਰ ਦੀ ਦੇਖ-ਰੇਖ ਹੇਠ ਹੋਇਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ ਅਜੀਤਪਾਲ ਜਟਾਣਾ ਦੁਆਰਾ ਸੰਸਥਾ ਦੇ ਡਾਇਰੈਕਟਰ ਅਤੇ ਸਮੁੱਚੀ ਮੈਨੇਜਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਅਜਿਹੇ ਸ਼ਾਨਦਾਰ ਆਡੀਟੋਰੀਅਮ ਵਿਖੇ ਭਾਸ਼ਾ ਵਿਭਾਗ ਅਗਾਂਹ ਤੋਂ ਵੀ ਅਜਿਹੇ ਮਿਆਰ ਸਮਾਗਮਾਂ ਦਾ ਆਯੋਜਨ ਕਰਦਾ ਰਹੇਗਾ। ਉਨ੍ਹਾਂ ਦੁਆਰਾ ਵਿਦਿਆਰਥੀਆਂ ਦੇ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਭਾਸ਼ਾ
ਦਫ਼ਤਰ ਦੇ ਕਲਰਕ ਚਿਮਨ ਲਾਲ ਦੀ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜੋ ਕਿ ਸਭ ਲਈ ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ ਪ੍ਰੋ. ਡਾ ਐੱਚ ਕੇ ਡੌਲੀ, ਪ੍ਰੋ. ਡਾ ਗੁਰਜੀਤ ਕੌਰ, ਪ੍ਰੋ ਗੁਰਪ੍ਰੀਤ ਕੌਰ, ਪ੍ਰੋ. ਰੀਟਾ ਅਰੋੜਾ, ਡਾ ਰਾਖੀ, ਪ੍ਰੋ ਪ੍ਰਕਾਸ਼ ਕੌਰ, ਪ੍ਰੋ. ਕਰਮਜੀਤ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਰਮਨਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਸੁਮਨਦੀਪ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ, ਮਿਸ ਸੁਮਨਦੀਪ ਕੌਰ, ਸੰਸਥਾ ਦੇ ਸਮੂਹ ਵਿਦਿਆਰਥੀ ਅਤੇ ਹੋਰ ਮਹਿਮਾਨ ਸ਼ਾਮਿਲ ਸਨ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *