ਭ੍ਰਿਸ਼ਟਾਚਾਰ ਵਿਰੁੱਧ ਜੰਗ: ਬਾਬਾ ਫਰੀਦ ਯੂਨੀਵਰਸਿਟੀ ਵਿੱਚ ਰੋਸ ਪ੍ਰਦਰਸ਼ਨ

Spread the love
 ਵਾਈਸ ਚਾਂਸਲਰ ਅਤੇ ਮੈਡੀਕਲ ਸੁਪਰਡੈਂਟ ਨੂੰ 7 ਦਿਨਾਂ ਦਾ ਅਲਟੀਮੇਟਮ : ਕੁਲਦੀਪ ਅਟਵਾਲ
ਫਰੀਦਕੋਟ, 02 ਅਪ੍ਰੈਲ (ਮਨਜੀਤ ਸਿੰਘ ਢੱਲਾ) – ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵਿਖੇ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਵਿਰੁੱਧ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਸਿਮਰਨਜੀਤ ਸਿੰਘ ਮਾਨ, ਕੁਲਦੀਪ ਸਿੰਘ ਅਟਵਾਲ ਅਤੇ ਜੋਗਾ ਸਿੰਘ ਨੇ ਕੀਤੀ। ਇਸ ਦੌਰਾਨ ਇਲਾਕੇ ਦੇ ਸੈਂਕੜੇ ਲੋਕਾਂ ਅਤੇ ਕਾਰਕੁਨਾਂ ਨੇ ਸ਼ਮੂਲੀਅਤ ਕਰਦੇ ਹੋਏ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਵਿਜੀਲੈਂਸ ਵਿਭਾਗ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਜਾਂਚ ਜਾਰੀ ਹੋਣ ਦੇ ਬਾਵਜੂਦ ਅਜੇ ਤੱਕ ਕਥਿਤ ਦੋਸ਼ੀ ਵਾਈਸ ਚਾਂਸਲਰ ਅਤੇ ਮੈਡੀਕਲ ਸੁਪਰਡੈਂਟ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਨੇ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਅਗਲੇ 7 ਦਿਨਾਂ ਵਿੱਚ ਵਾਈਸ ਚਾਂਸਲਰ ਅਤੇ ਮੈਡੀਕਲ ਸੁਪਰਡੈਂਟ ਵਿਰੁੱਧ ਐਫ.ਆਈ.ਆਰ ਦਰਜ ਕਰਕੇ ਬਣਦੀ ਕਾਰਵਾਈ ਨਾ ਕੀਤੀ ਗਈ, ਤਾਂ ਪੰਜਾਬ ਪੱਧਰ ‘ਤੇ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਦੇ ਸਿਹਤ ਢਾਂਚੇ ਨੂੰ ਬਚਾਉਣ ਲਈ ਇਸ ਮਾਮਲੇ ਵਿੱਚ ਤੁਰੰਤ ਦਖਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਇਸ ਕਥਿਤ ਘੁਟਾਲੇ ਨੇ ਯੂਨੀਵਰਸਿਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਜਨਤਾ ਦੇ ਟੈਕਸ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਦੂਜੇ ਪਾਸੇ, ਵਾਈਸ ਚਾਂਸਲਰ ਰਾਜੀਵ ਸੂਦ ਅਤੇ ਪ੍ਰਬੰਧਨ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਤੱਤ ਬਿਨਾਂ ਕਿਸੇ ਆਧਾਰ ਦੇ ਯੂਨੀਵਰਸਿਟੀ ਅਤੇ ਸੰਬੰਧਿਤ ਹਸਪਤਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਬੇਬੁਨਿਆਦ ਧਰਨੇ ਲਗਾ ਰਹੇ ਹਨ। ਇਸ ਧਰਨੇ ਵਿੱਚ ਸਮੂਹ ਸ਼ਹਿਰ ਵਾਸੀਆਂ ਤੋਂ ਇਲਾਵਾ ਨਿਹੰਗ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *