ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ 

Spread the love

ਜੈਤੋ, 18 ਦਸੰਬਰ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਨੇ ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਜਪੁਜੀ ਸਾਹਿਬ ਤੇ ਮੂਲ ਮੰਤਰ ਦਾ ਜਾਪ ਕਰਕੇ ਸ. ਡੱਲੇਵਾਲ ਦੀ ਸਿਹਤ ਅਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਖੁਦ ਅਰਦਾਸ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਪਾਲ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਰਣਜੀਤ ਸਿੰਘ ਕਾਹਲੋਂ ਆਦਿ ਹਾਜ਼ਰ ਸਨ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *