ਸਿਹਤ ਸਕੀਮਾਂ ਦੇ ਨਾਂ ਉੱਤੇ ਠੱਗੀ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਲੋਕ- ਡਾ. ਅਵਤਾਰਜੀਤ ਸਿੰਘ ਗੋਂਦਾਰਾ

Spread the love

 ਬਾਜਾਖਾਨਾ, 19 ਦਸੰਬਰ ( ਅਵਤਾਰ ਸਿੰਘ ਮੱਲਾ  ) ਸਿਹਤ ਬਲਾਕ ਬਾਜਾਖਾਨਾ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਵਤਾਰਜੀਤ ਸਿੰਘ ਗੋਂਦਾਰਾ ਨੇ ਦੱਸਿਆ ਕਿ ਸਿਹਤ ਬਲਾਕ ਦੇ ਪਿੰਡਾਂ ਵਿੱਚ ਕੁਝ ਅਣਅਧਿਕਾਰਤ ਅਨਸਰਾਂ ਦੇ ਸਰਗਰਮ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਜਿਸ ਅਨੁਸਾਰ ਗਰਭਵਤੀ ਔਰਤਾਂ ਤੋਂ ਇੱਕ ਫਾਰਮ ਭਰ ਕੇ ਪੈਸੇ ਵਸੂਲੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਫਾਰਮ ਭਰ ਕੇ ਉਹਨਾਂ ਨੂੰ ਆਰਥਿਕ ਰੂਪ ਵਿੱਚ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਵੇਗੀ ਅਤੇ ਇਸ ਫਾਰਮ ਭਰਨ ਦੀ ਫੀਸ ਵਜੋਂ ਠੱਗਾਂ ਵੱਲੋਂ  ਪੈਸੇ ਇਕੱਠੇ ਕੀਤੇ ਜਾ ਰਹੇ ਹਨ। ਅੱਜ ਲੋਕਾਂ ਨੂੰ ਅਪੀਲ ਕਰਦਿਆਂ ਡਾ ਗੋਂਦਾਰਾ ਨੇ ਨਾਗਰਿਕਾਂ ਨੂੰ ਐਸੇ ਅਨਸਰਾਂ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਦੱਸਿਆ ਕਿ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੰਪੂਰਨ ਸਿਹਤ ਸਹੂਲਤਾਂ ਸਰਕਾਰੀ ਹਸਪਤਾਲਾਂ ਵਿੱਚ ਹੀ ਦਿੱਤੀਆਂ ਜਾਂਦੀਆਂ ਹਨ ਅਤੇ ਇਹਨਾਂ ਲਈ ਹਸਪਤਾਲ ਤੋਂ ਬਾਹਰ ਫਾਰਮ ਭਰਵਾਉਣ ਲਈ ਕੋਈ ਵੀ ਫੀਸ ਨਹੀਂ ਲਈ ਜਾਂਦੀ, ਜੇਕਰ ਕੋਈ ਵਿਅਕਤੀ ਕਿਸੇ ਮਰੀਜ਼/ਗਰਭਵਤੀ ਔਰਤ ਤੋਂ ਸਿਹਤ ਸਕੀਮਾਂ ਲਈ ਫੀਸ ਦੇ ਨਾਮ ਤੇ ਪੈਸੇ ਲੈਣ ਦਾ ਯਤਨ ਕਰਦਾ ਹੈ ਤਾਂ ਉਸ ਦੇ ਝਾਂਸੇ ਵਿੱਚ ਨਾ ਆਉਣ।  ਡਾ. ਗੋਂਦਾਰਾ ਨੇ ਠੱਗਾਂ ਨੂੰ ਵੀ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਸਿਹਤ ਬਲਾਕ ਬਾਜਾਖਾਨਾ ਅਧੀਨ ਇਲਾਕੇ ਵਿੱਚ ਇਸ ਤਰ੍ਹਾਂ ਦੇ ਅਨਸਰ ਦਾ ਪਤਾ ਲਗਦਾ ਹੈ ਤਾਂ ਉਹਨਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਸਾਰ ਸਿੱਖਿਅਕ ਅਤੇ ਆਈ ਈ ਸੀ ਨੋਡਲ ਅਫ਼ਸਰ ਫਲੈਗ ਚਾਵਲਾ, ਸੋਨਦੀਪ ਸਿੰਘ ਸੰਧੂ, ਸਿਹਤ ਨਿਰੀਖਕ ਛਿੰਦਰਪਾਲ ਸਿੰਘ ਵੀ ਮੌਜੂਦ ਸਨ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *