ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਗਈ ਚੈਕਿੰਗ

Spread the love

 ਬਰਨਾਲਾ, 19 ਦਸੰਬਰ ( ਬਲਵਿੰਦਰ ਆਜ਼ਾਦ ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ‘ਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ।ਮਾਨਯੋਗ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਗੁਰਵੀਰ ਸਿੰਘ ਕੋਹਲੀ ਉਪ ਮੰਡਲ ਮੈਜਿਸਟ੍ਰੇਟ ਅਤੇ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ,ਬਰਨਾਲਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਕੀਤੀ ਜਾ ਸਕੇ। ਇਸ ਮੌਕੇ ਮਦਰ ਟੀਚਰ ਇੰਟਰਨੈਸ਼ਨਲ ਸਕੂਲ, ਵੀ.ਵੀ ਐੱਮ ਇੰਟਰਨੈਸ਼ਨਲ ਸਕੂਲ ਅਤੇ ਬਾਬਾ ਗਾਂਧਾ ਪਬਲਿਕ ਸਕੂਲ ਬਰਨਾਲਾ ਅਤੇ ਹੋਰ ਕਈ ਸਕੂਲਾਂ ਦੀਆਂ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ । ਇਨ੍ਹਾਂ ‘ਚ ਮੁੱਖ ਤੌਰ ‘ਤੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ‘ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕਡੰਕਟਰ, ਅੱਗ ਬੁਝਾਊ ਯੰਤਰ, ਲਾਇੰਸਸ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਉਪ ਮੰਡਲ ਮੈਜਿਸਟ੍ਰੇਟ ਦਫਤਰ ਵੱਲੋਂ ਸੁਪਰਡੈਂਟ ਕਮਲਜੀਤ ਸਿੰਘ ਸ਼ਾਦ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਗੁਰਜੀਤ ਕੌਰ, ਰੁਪਿੰਦਰ ਸਿੰਘ ਬਾਲ ਸੁਰੱਖਿਆ ਅਫਸਰ (ਆਈ.ਸੀ) ਅਤੇ ਬਰਜਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ

ਅਫਸਰ ਅਤੇ ਨੀਰਜ ਕੁਮਾਰ ਸਿੰਗਲਾ ਜ਼ਿਲ੍ਹਾ ਕਆਰਡੀਨੇਟਰ ਵੱਲੋਂ ਡਰਾਈਵਰਾਂ ਨੂੰ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਉਹ ਪਹਿਲ ਦੇਣ ਅਤੇ ਪਾਲਿਸੀ ਤਹਿਤ ਜੋ ਵੀ ਨਿਯਮ ਹਨ ਉਹ ਜਲਦ ਤੋਂ ਜਲਦ ਪੂਰਾ ਕਰਨ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚੋਂ ਲੱਖਾ ਸਿੰਘ, ਬਲਵਿੰਦਰ ਸਿੰਘ, ਜ਼ਿਲ੍ਹਾ ਟ੍ਰਰਾਸਪੋਰਟ ਅਫਸਰ ਵੱਲੋਂ ਐਸ.ਆਈ ਰਣਧੀਰ ਸਿੰਘ, (ਟ੍ਰੈਫਿਕ ਇੰਨਚਾਰਜ), ਏ.ਐਸ.ਆਈ ਗੁਰਚਰਨ ਸਿੰਘ, ਏ.ਐਸ.ਆਈ ਸੁਖਦੇਵ ਸਿੰਘ, ਹਵਲਦਾਰ ਬਲਵੀਰ ਸਿੰਘ, ਹਵਲਦਾਰ ਜਗਤਾਰ ਸਿੰਘ ਸਮੇਤ ਟੀਮ ਸ਼ਾਮਿਲ ਸਨ ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *