ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚ ਨਵੇਂ ਵਿਦਿਅਕ ਸੈਸ਼ਨ ਦਾ ਆਗਾਜ਼

Spread the love
ਕਪੂਰਥਲਾ, 3 ਅਪ੍ਰੈਲ ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਵੇਂ ਵਿਦਿਅਕ ਸੈਸ਼ਨ ਦਾ ਆਗਾਜ਼ ਧਾਰਮਿਕ ਸਮਾਗਮ ਨਾਲ ਕੀਤਾ ਗਿਆ l ਇਸ ਦੌਰਾਨ ਸਕੂਲ ਕੈਂਪਸ ‘ਚ ਸਪੈਸ਼ਲ ਅਸੈਂਬਲੀ ਦਾ ਅਯੋਜਨ ਕੀਤਾ ਗਿਆ l ਜਿਸ ਵਿੱਚ ਜਪੁਜੀ ਸਾਹਿਬ ਦੀਆਂ ਪੰਜ ਪੌੜੀਆਂ ਦੇ ਪਾਠ ਉਪਰੰਤ ਸ਼ਬਦ ਗਾਇਨ ਕੀਤਾ ਗਿਆ l ਗੁਰੂ ਜੀ ਦਾ ਓਟ ਆਸਰਾ ਲੈਣ ਲਈ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਵਿਦਿਅਕ ਅਧਾਰੇ ਅਤੇ ਵਿਦਿਆਰਥੀਆਂ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਗਈ l ਇਸ ਮੌਕੇ ਬੋਲਦਿਆਂ ਸਕੂਲ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਕਿਹਾ ਕਿ ਨਵੇਂ ਸੁਪਨਿਆਂ ਅਤੇ ਇਛਾਵਾਂ ਨਾਲ ਅਸੀਂ ਇੱਕ ਹੋਰ ਸ਼ਾਨਦਾਰ ਅਕਾਦਮਿਕ ਯਾਤਰਾ ‘ਚ ਕਦਮ ਰੱਖਿਆ ਹੈ ਅਤੇ ਮਾਪਿਆਂ ਤੇ ਬੱਚਿਆਂ ਦੇ ਸੁਪਨੇ ਪੂਰੇ ਕਰਨ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ l ਇਸ ਦੌਰਾਨ ਅਧਿਆਪਕਾਂ ਵੱਲੋਂ ਨਵੇਂ ਬੱਚਿਆਂ ਦਾ ਸਵਾਗਤ ਕੀਤਾ ਗਿਆ l ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਡਿੰਪਲ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਵਰ੍ਹੇ ਦੀ ਵਧਾਈ ਦਿੱਤੀ ਅਤੇ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ|
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *