ਅਜਨਾਲਾ ਸਰਕਾਰੀ ਹਸਪਤਾਲ ਦੇ ਡਾਕਟਰ ਵਲੋ ਕੀਤੀ ਜਾ ਰਹੀ ਪ੍ਰਾਈਵੇਟ ਪਰੈਕਟਿਸ 

Spread the love
ਮਾਮਲਾ ਮੁੱਖ ਮੰਤਰੀ ਤੱਕ ਪਹੁੰਚਿਆ
ਅੰਮ੍ਰਿਤਸਰ 9 ਅਪ੍ਰੈਲ   (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਿਹਤ ਵਿਭਾਗ ਅਧੀਨ ਕੰਮ ਕਰ ਰਹੇ ਸਰਕਾਰੀ ਡਾਕਟਰਾਂ ਨਾਲ ਜੁੜੀ ਇੱਕ ਗੰਭੀਰ ਖ਼ਬਰ ਸਾਹਮਣੇ ਆਈ ਹੈ, ਜਿਸ ਵੱਲ ਪ੍ਰਸ਼ਾਸਨ ਦਾ ਧਿਆਨ ਜਾਂ ਤਾਂ ਨਹੀਂ ਗਿਆ ਜਾਂ ਇਸ ਸਮੱਸਿਆ ਦੇ ਹੱਲ ਲਈ ਉੱਚ ਅਧਿਕਾਰੀ ਅਸਮਰਥ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ, ਪੰਜਾਬ ਸਿਹਤ ਵਿਭਾਗ ਵਿੱਚ ਤਾਇਨਾਤ ਸਰਕਾਰੀ ਡਾਕਟਰਾਂ ਨੂੰ ਸਖ਼ਤ ਹਦਾਇਤਾਂ ਹਨ ਕਿ ਉਹ ਪ੍ਰਾਈਵੇਟ ਪ੍ਰੈਕਟਿਸ ਨਹੀਂ ਕਰ ਸਕਦੇ ਅਤੇ ਨਾ ਹੀ ਕਿਸੇ ਨਿੱਜੀ ਹਸਪਤਾਲ ਵਿੱਚ ਮਰੀਜ਼ਾਂ ਦਾ ਇਲਾਜ ਕਰ ਸਕਦੇ ਹਨ। ਇਸ ਦੇ ਬਾਵਜੂਦ ਵੀ ਕਈ ਡਾਕਟਰ ਇਹ ਨਿਯਮ ਤੋੜਦੇ ਨਜ਼ਰ ਆ ਰਹੇ ਹਨ। ਧਿਆਨਯੋਗ ਗੱਲ ਇਹ ਹੈ ਕਿ ਸਰਕਾਰ ਵੱਲੋਂ ਹਰ ਮਹੀਨੇ ਡਾਕਟਰਾਂ ਨੂੰ 25 ਫੀਸਦੀ ਐਨ ਪੀ ਏ ਵੀ ਦਿੱਤਾ ਜਾਂਦਾ ਹੈ। ਭਰੋਸੇਯੋਗ ਸੂਤਰਾਂ ਅਨੁਸਾਰ, ਅਜਨਾਲਾ ਸਿਵਲ ਹਸਪਤਾਲ (ਜ਼ਿਲ੍ਹਾ ਅੰਮ੍ਰਿਤਸਰ) ਵਿੱਚ ਤਾਇਨਾਤ ਹੱਡੀਆਂ ਦੇ ਡਾਕਟਰ ਡਾ. ਸੁਨੀਲ ਮਹਾਜਨ ਅੰਮ੍ਰਿਤਸਰ ਵਿੱਚ ਆਪਣਾ ਪ੍ਰਾਈਵੇਟ ਕਲੀਨਿਕ ਚਲਾ ਰਹੇ ਹਨ, ਜੋ ਕਿ ਸਿਹਤ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਹੈ। ਸਾਡੀ ਟੀਮ ਵੱਲੋਂ ਡਾ. ਸੁਨੀਲ ਮਹਾਜਨ ਨਾਲ ਫੋਨ ਰਾਹੀਂ ਸੰਪਰਕ ਕਰਕੇ ਮਰੀਜ਼ ਵਜੋਂ ਸਮਾਂ ਲਿਆ ਗਿਆ। ਡਾਕਟਰ ਵੱਲੋਂ ਲੋਕੇਸ਼ਨ ਭੇਜ ਕੇ ਆਪਣੇ ਕਲੀਨਿਕ ਵਿਖੇ ਬੁਲਾਇਆ ਗਿਆ, ਜਿੱਥੇ ਮਰੀਜ਼ ਦੀ ਜਾਂਚ ਕਰਨ ਦੇ ਬਦਲੇ 300 ਰੁਪਏ ਫੀਸ ਲਈ ਗਈ। ਹੋਰ ਸੂਤਰਾਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਡਾ. ਸੁਨੀਲ ਮਹਾਜਨ ਆਪਣੇ ਇਸ ਪ੍ਰਾਈਵੇਟ ਕਲੀਨਿਕ ਤੋਂ ਇਲਾਵਾ ਹੋਰ ਵੀ ਕਈ ਥਾਵਾਂ ‘ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਧਿਆਨ ਯੋਗ ਹੈ ਕੀ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਸਪਸ਼ਟ ਰੂਪ ਦੇ ਵਿੱਚ ਬਿਆਨ ਦਿੱਤਾ ਗਿਆ ਸੀ ਕਿ ਕੋਈ ਵੀ ਸਰਕਾਰੀ ਡਾਕਟਰ ਪ੍ਰਾਈਵੇਟ ਪ੍ਰੈਕਟਿਸ ਨਹੀਂ ਕਰ ਸਕਦਾ।  ਜੇਕਰ ਕੋਈ ਅਜਿਹਾ ਸਰਕਾਰੀ ਡਾਕਟਰ ਪ੍ਰਾਈਵੇਟ ਪ੍ਰੈਕਟਿਸ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਅਮਲ ਵਿਚ ਲਿਆਦੀ  ਜਾਵੇਗੀ। ਇਸ ਸਬੰਧੀ ਜਦੋਂ ਸਿਵਲ
ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਡਾਕਟਰ ਪ੍ਰਾਈਵੇਟ ਕਲੀਨਿਕ ਨਹੀਂ ਚਲਾ ਸਕਦਾ। ਜੇਕਰ ਇਸ ਤਰ੍ਹਾਂ ਦੀ ਗੱਲ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਡਾਕਟਰ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਲਈ ਅਸਿਸਟੈਂਟ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਨੂੰ ਇਨਕੁਆਰੀ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
  • Related Posts

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

    Spread the love

    Spread the loveਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4,…

    Leave a Reply

    Your email address will not be published. Required fields are marked *