ਅੰਮ੍ਰਿਤਸਰ ਤੋਂ ਨਾਂਦੇੜ ਬਸ ਸੇਵਾ ਦੇ ਯਾਤਰੀਆਂ ਦਾ ਬੇਲਾਮਾਊਂਟ ਹੋਟਲ ਵਿਖੇ ਕੀਤਾ ਸਵਾਗਤ

Spread the love
ਅੰਮ੍ਰਿਤਸਰ11 ਅਪ੍ਰੈਲ(ਦਿਨੇਸ਼ ਸੋਨੀ)ਇੰਡੋ ਕੈਨੇਡੀਅਨ ਵੱਲੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਸਲੀਪਰ ਬਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸਦੀ ਪਹਿਲੀ ਯਾਤਰਾ ਦੌਰਾਨ ਦਿੱਲੀ ਬਾਰਡਰ ‘ਤੇ ਬੇਲਾਮਾਊਂਟ ਹੋਟਲ ਦੇ ਮਾਲਕ ਡਾ. ਗੁਰਮੀਤ ਸਿੰਘ ਤੇ ਮਨਦੀਪ ਸਿੰਘ ਵੱਲੋਂ ਯਾਤਰਾ ਵਿਚ ਸ਼ਾਮਲ ਸ਼ਰਧਾਲੂਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ‘ਤੇ ਹਜ਼ੂਰ ਸਾਹਿਬ ਬੋਰਡ ਦੇ ਪ੍ਰਸ਼ਾਸਕ ਡਾ. ਵਿਜੈ ਸਤਬੀਰ ਸਿੰਘ, ਸਲਾਹਕਾਰ ਜਸਵੰਤ ਸਿੰਘ ਬੋਬੀ, ਇੰਡੋ ਕੈਨੇਡੀਅਨ ਦੇ ਸੀਈਓ ਐਸ.ਐਸ. ਕੋਹਲੀ, ਅਤੇ ਪਟਨਾ ਸਾਹਿਬ ਬੋਰਡ ਦੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਹਾਜ਼ਰ ਹੋਏ ਅਤੇ ਸੰਗਤ ਦਾ ਸਵਾਗਤ ਕੀਤਾ।ਡਾ. ਵਿਜੈ ਸਤਬੀਰ ਸਿੰਘ ਅਤੇ ਜਸਵੰਤ ਸਿੰਘ ਬੋਬੀ ਨੇ ਸ਼ਰਧਾਲੂਆਂ ਨੂੰ ਹਜ਼ੂਰ ਸਾਹਿਬ ਵਿਖੇ ਮਜ਼ਬੂਤ ਪ੍ਰਬੰਧਾਂ ਦਾ ਭਰੋਸਾ ਦਿੱਤਾ, ਜਦਕਿ ਡਾ. ਗੁਰਮੀਤ ਸਿੰਘ ਨੇ ਹਰ ਰੋਜ਼ ਇਸ ਸਥਾਨ ‘ਤੇ ਲੰਗਰ ਦੀ ਵਿਵਸਥਾ ਕਰਨ ਦੀ ਗੱਲ ਕੀਤੀ।
ਤੁਹਾਨੂੰ ਦੱਸ ਦਈਏ ਕਿ ਇਹ ਸੇਵਾ ਇੰਡੋ ਕੈਨੇਡੀਅਨ ਵੱਲੋਂ ਸ਼ੁਰੂ ਕੀਤੀ ਗਈ ਹੈ ਅਤੇ ਹਰ ਰੋਜ਼ ਇੱਕ ਬਸ ਅੰਮ੍ਰਿਤਸਰ ਤੋਂ ਤੇ ਦੂਜੀ ਹਜ਼ੂਰ ਸਾਹਿਬ ਤੋਂ ਚਲਾਈ ਜਾਵੇਗੀ ਜੋ ਲਗਭਗ 36 ਘੰਟਿਆਂ ਦਾ ਸਫ਼ਰ ਕਰਕੇ ਆਪਣੇ ਗੰਟਵਯ ਸਥਾਨ ‘ਤੇ ਪਹੁੰਚੇਗੀ। ਬਸ ਵਿਚ ਯਾਤਰਾ ਦੌਰਾਨ ਸਾਰੀਆਂ ਸੁਵਿਧਾਵਾਂ ਉਪਲੱਬਧ ਹਨ ਅਤੇ ਸਿਰਫ 4000 ਰੁਪਏ ਵਿਚ ਸੰਗਤ ਨੂੰ ਇਹ ਸੇਵਾ ਦਿੱਤੀ ਜਾ ਰਹੀ ਹੈ।ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਵੱਲੋਂ ਇੰਡੋ ਕੈਨੇਡੀਅਨ ਕੋਲੋਂ ਮੰਗ ਕੀਤੀ ਗਈ ਹੈ ਕਿ ਇਹ ਬਸ ਤਖ਼ਤ ਪਟਨਾ ਸਾਹਿਬ ਲਈ ਵੀ ਚਲਾਈ ਜਾਵੇ, ਜਿਸ ਉੱਤੇ ਉਨ੍ਹਾਂ ਨੇ ਜਲਦ ਵਿਚਾਰ ਕਰਕੇ ਇਹ ਸੇਵਾ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ।
ਇਸ ਬਸ ਦੀ ਸ਼ੁਰੂਆਤ ਨਾਲ ਸੰਗਤ ਨੂੰ ਕਾਫੀ ਸੁਵਿਧਾ ਮਿਲੇਗੀ ਕਿਉਂਕਿ ਹਵਾਈ ਟਿਕਟਾਂ ਮਹਿੰਗੀਆਂ ਹੋਣ ਤੇ ਰੇਲ ਟਿਕਟ ਨਾ ਮਿਲਣ ਕਰਕੇ ਕਈ ਸ਼ਰਧਾਲੂ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ, ਉਹਨਾਂ ਲਈ ਇਹ ਸੇਵਾ ਬਹੁਤ ਲਾਭਦਾਇਕ ਹੋਵੇਗੀ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *