ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ

Spread the love

 ਬਠਿੰਡਾ, 18 ਦਸੰਬਰ ( ਸੁਰਿੰਦਰਪਾਲ ਸਿੰਘ ): ਕਿਸਾਨੀ ਮੰਗਾਂ ਲਈ ਇੱਕ ਸਾਲ ਤੋਂ ਖਨੌਰੀ ਬਾਡਰ ਤੇ ਸੰਘਰਸ਼ ਕਰ ਰਹੇ ਅਤੇ 22 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਚਿੰਤਾਂ ਜ਼ਾਹਿਰ ਕਰਦੇ ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਆਗੂਆਂ ਸਮੇਤ ਮਜ਼ਦੂਰਾ ਦਾਂ ਜਥਾਂ ਖਨੌਰੀ ਬਾਡਰ ਤੇ ਭੇਜਣ ਦਾਂ ਐਲਾਨ ਕੀਤਾ। ਪ੍ਰੈਸ ਬਿਆਨ ਜਾਰੀ ਕਰਦਿਆਂ ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਦੇ ਪੰਜਾਬ ਇੰਚਾਰਜ ਹਿਤੇਸ਼ ਮਾਹੀਂ ਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ   ਕਾਰਪੋਰੇਟ ਘਰਾਣਿਆਂ ਦੀ ਸੇਵਾ ਵਿਚ ਅੱਨੀ ਹੋਈਆਂ ਕੇਂਦਰ ਤੇ ਸੂਬਾ ਸਰਕਾਰਾਂ ਨੇ ਦੇਸ਼ ਦੇ ਆਮ ਲੋਕਾਂ ਨੂੰ ਦਰਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਜ਼ਿਆਂ, ਬੇਰੁਜ਼ਗਾਰੀ, ਮਹਿੰਗਾਈ ਵਿਚ ਆਤਮਹੱਤਿਆ ਕਰ ਰਹੇ ਕਿਸਾਨਾਂ, ਮਜਦੂਰਾਂ, ਨੌਜਵਾਨਾਂ, ਛੋਟੇ ਕਾਰੋਬਾਰੀਆਂ ਪੱਖੀ ਨੀਤੀਆਂ ਬਣਾਉਣ ਦੀ ਥਾਂ ਅਡਾਨੀ ,ਅੰਬਾਨੀ ਦੇ ਮੁਨਾਫੇ ਲਈ ਨੀਤੀਆਂ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਜਨਤਾ ਦੇ ਚੰਗੇ ਭਵਿੱਖ ਲਈ ਖੇਤੀ ਨੂੰ ਕਾਰਪੋਰੇਟ ਕੰਪਨੀਆਂ ਤੋਂ ਬਚਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ   ਪ੍ਰਧਾਨ ਮੰਤਰੀ ਮੋਦੀ ਆਮ ਜਨਤਾ ਨੂੰ ਬੇਰੁਜ਼ਗਾਰੀ, ਮਹਿੰਗਾਈ ਵਿਚ ਡੋਬ ਕਾਰਪੋਰੇਟ ਜਗਤ ਦੇ ਮੁਨਾਫੇ ਵਧਾ ਰਿਹਾ ਹੈ।   ਉਨ੍ਹਾਂ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਸਮੇਂ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਕਰਨ ਤੋਂ ਭਾਜਪਾ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਦੀ ਸੇਹਤ ਲਗਾਤਾਰ ਵਿਗੜ ਰਹੀ ਪਰ ਪਰ ਭਾਜਪਾ ਕਿਸਾਨੀ ਮੰਗਾਂ ਹੱਲ ਕਰਨ ਵਿਚ ਆਜੇ ਵੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਿੱਲੀ ਧਰਨੇ ਲਾਉਣ ਵਾਲੇ ਆਪ ਲੀਡਰ ਹੁਣ ਚੁੱਪ ਕਿਉਂ

ਹਨ। ਜਿਸ ਤੋਂ ਸਾਫ਼ ਹੈ ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਆਪ ਤੇ ਭਾਜਪਾ ਲੀਡਰ ਅੰਦਰੋਂ ਇਕ ਹਨ। ਉਨ੍ਹਾਂ ਕਿਹਾ ਕਿ ਆਜ਼ਾਦ ਸਮਾਜ ਪਾਰਟੀ ਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਕਿਸਾਨ ਅੰਦੋਲਨ ਦੀ ਪੂਰੀ ਹਮਾਇਤ ਕਰੇਗਾ ਅਤੇ ਜਲਦੀ ਹੀ ਆਗੂਆਂ ਸਮੇਤ ਮਜ਼ਦੂਰਾ ਦਾਂ ਜਥਾਂ ਖਨੌਰੀ ਬਾਡਰ ਤੇ ਪਹੁੰਚੇਗਾ। ਉਨ੍ਹਾਂ ਪੰਜਾਬ ਦੇ ਕਿਰਤੀ ਕਿਸਾਨਾਂ ਨੂੰ ਵੱਧ ਤੋਂ ਵੱਧ ਖਨੌਰੀ ਬਾਡਰ ਤੇ ਪਹੁੰਚਣ ਦੀ ਅਪੀਲ ਕੀਤੀ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *