ਐਮ.ਐਲ.ਏ ਅਤੇ ਡਿਪਟੀ ਕਮਿਸ਼ਨਰ ਨੇ ਨਹਿਰਾਂ ਦੇ ਮੁੱਦੇ ਤੇ ਐਨ.ਜੀ.ਓਜ਼ ਨਾਲ ਕੀਤੀ ਮੀਟਿੰਗ

Spread the love

 -ਐਨ.ਜੀ.ਓਜ਼ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ

ਸਾਦਿਕ, 11 ਦਸੰਬਰ (ਰਘਬੀਰ ਸਾਦਿਕ) ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦੇ ਕੰਮ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਜਲ ਸਰੋਤ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।ਇਸ ਮੌਕੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਸਰਹਿੰਦ ਫੀਡਰ ਨਹਿਰ ਦੀ 10 ਕਿ. ਮੀ. ਲੰਬਾਈ ਦੀ ਮੁੜ ਉਸਾਰੀ ਦਾ ਕੰਮ ਜਨਵਰੀ-ਫਰਵਰੀ 2025 ਵਿਚ ਕੀਤਾ ਜਾਣਾ ਹੈ। ਸਰਹਿੰਦ ਫੀਡਰ ਇਕ ਬਹੁਤ ਮਹੱਤਵਪੂਰਣ ਨਹਿਰ ਹੈ, ਜਿਸ ਰਾਹੀਂ ਪੰਜਾਬ ਦੇ ਦੱਖਣ-ਪੱਛਮ ਜਿਲ੍ਹਿਆਂ ਨੂੰ ਸਿੰਚਾਈ ਅਤੇ ਪੀਣ ਦਾ ਪਾਣੀ ਮੁਹੱਇਆ ਕਰਵਾਇਆ ਜਾਂਦਾ ਹੈ।  ਇਹ ਨਹਿਰ ਇਸ ਖੇਤਰ ਦੀ ਜੀਵਨ ਰੇਖਾ ਹੈ ਅਤੇ ਨਹਿਰ ਦੀ ਫ਼ਰੀਦਕੋਟ ਸ਼ਹਿਰ ਵਿੱਚ ਹਾਲਤ ਬਹੁਤ ਖਸਤਾ ਹੋਣ ਕਾਰਨ ਇਸ ਖੇਤਰ ਵਿਚ ਲੋੜ ਅਨੁਸਾਰ ਪਾਣੀ ਨਹੀਂ ਪਹੁੰਚ ਰਿਹਾ ਹੈ, ਜਿਸ ਨਾਲ ਇਸ ਇਲਾਕੇ ਦੀ ਜ਼ਿਆਦਾਤਰ ਆਬਾਦੀ ਪ੍ਰਭਾਵਿਤ ਹੋ ਰਹੀ ਹੈ। ਇਸ ਨੂੰ ਮੁੱਖ ਰੱਖਦੇ ਹੋਏ ਹੀ ਇਸ ਨਹਿਰ ਦੀ ਮੁੜ ਉਸਾਰੀ ਦਾ ਕੰਮ ਪੰਜਾਬ ਸਰਕਾਰ ਦਾ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਲੋਕ ਹਿੱਤ ਵਿੱਚ ਲਿਆ ਗਿਆ ਇਕ ਅਹਿਮ ਫ਼ੈਸਲਾ ਹੈ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਇਸ ਨਹਿਰ ਦੀ ਸਰਕਾਰ ਵੱਲੋਂ ਮੁੜ ਉਸਾਰੀ ਸਬੰਧੀ ਤਜਵੀਜ਼ ਕੀਤੇ ਗਏ ਡਿਜ਼ਾਈਨ ਨਾਲ ਇਸ ਖੇਤਰ

ਵਿਚ ਜ਼ਮੀਨੀ ਪਾਣੀ ਦਾ ਕੋਈ ਨੁਕਸਾਨ ਨਹੀਂ ਹੋਵੇਗਾ ਅਤੇ ਨਹਿਰ ਦੀ ਉਸਾਰੀ ਦੌਰਾਨ ਜਿਹੜੇ ਵੀ ਦਰੱਖਤਾਂ (ਜਿਨ੍ਹਾਂ ਨੂੰ ਹਟਾਉਣਾ ਅਤਿ ਜ਼ਰੂਰੀ ਹੈ) ਦਾ ਨੁਕਸਾਨ ਹੋਵੇਗਾ ਉਹਨਾਂ ਦਾ ਮਹਿਕਮੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਨਵੇਂ ਰੁੱਖ ਲਗਾ ਕੇ ਭਰਪਾਈ ਕੀਤੀ ਜਾਵੇਗੀ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *