ਐਸ ਐਫ ਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ

Spread the love
 “ਆਇਆ ਦਿਨ ਵਿਸਾਖੀ ਦਾ, ਸਮਾਂ ਆ ਗਿਆ ਕਣਕਾਂ ਦੀ ਰਾਖੀ ਦਾ”
ਧਰਮਕੋਟ 10 ਅਪ੍ਰੈਲ (ਹਰਜੀਤ ਸਿੰਘ ਬਹਿਲ) ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐਸ ਐਫ ਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ), ਜੋ ਕਿ ICSE ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿੱਚ ਅੱਜ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵਿਸਾਖੀ ਦੇ ਤਿਉਹਾਰ ਅਤੇ ਇਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਪਹਿਲੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਵੱਲੋਂ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਗਿਆ ਅਤੇ ਸੱਭਿਆਚਾਰਕ ਗੀਤ ਵੀ ਗਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ‘ਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਨਿਸ਼ਾ ਕੌਸ਼ਿਕ ਜੀ ਨੇ ਵੀ ਬੱਚਿਆਂ ਨੂੰ ਵਿਸਾਖੀ ਦੀਆਂ ਬਹੁਤ-ਬਹੁਤ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਇਹ ਤਿਉਹਾਰ ਪੰਜਾਬੀ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਵਿਸਾਖੀ ਦਾ ਪਾਵਨ ਤਿਉਹਾਰ ਪਰੰਪਰਾਗਤ ਰੀਤ-ਰਿਵਾਜਾਂ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਫਸਲ, ਨਵੀਂ ਸ਼ੁਰੂਆਤ ਅਤੇ ਸਿੱਖ ਕੌਮ ਦੀ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ। ਇਸ ਮਹੀਨੇ ਵਿੱਚ ਹਾੜੀ ਦੀ ਫਸਲ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਇਸ ਦੀ ਕਟਾਈ ਵੀ ਸ਼ੁਰੂ ਹੋ ਜਾਂਦੀ ਹੈ। ਇਸ ਮੌਕੇ ‘ਤੇ ਸਕੂਲ ਦੇ ਸੀਐਮਡੀ ਸ਼੍ਰੀ ਅਭਿਸ਼ੇਕ ਜਿੰਦਲ ਜੀ, ਸ਼੍ਰੀਮਤੀ ਸ਼ੀਨਮ ਜਿੰਦਲ ਜੀ ਅਤੇ ਸ਼੍ਰੀਮਤੀ ਸਰੋਜ ਰਾਣੀ ਜਿੰਦਲ ਜੀ ਨੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਿਸਾਖੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *