ਐੱਸ ਡੀ ਐਮ ਸਮਰਾਲਾ ਵੱਲੋਂ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਦੀ ਅਪੀਲ 

Spread the love
 ਮਾਛੀਵਾੜਾ ਸਾਹਿਬ 10 ਅਪ੍ਰੈਲ (ਸੁੱਚਾ ਬੰਗੜ)ਜ਼ਿਲਾ ਪ੍ਰਸਾਸ਼ਨ ਲੁਧਿਆਣਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮਾਛੀਵਾੜਾ ਸਾਹਿਬ ਵਲੋਂ ਕਿਸਾਨਾਂ ਨੂੰ ਕਣਕ ਅਤੇ ਹੋਰ ਫਸਲਾਂ ਦੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਹੈਡੋਂ ਬੇਟ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਐੱਸ ਡੀ ਐਮ ਸਮਰਾਲਾ ਗੁਰਸਿਮਰਨਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਤੂੜੀ ਬਣਾਉਣ ਤੋਂ ਬਾਅਦ ਬਚੇ ਖੁਚੇ ਨਾੜ ਨੂੰ ਮਿੱਟੀ ਵਿੱਚ ਹੀ ਮਿਲਾਇਆ ਜਾਵੇ ਤਾਂ ਜੋ ਨਾੜ ਸਾੜਨ ਨਾਲ ਪ੍ਰਦੂਸ਼ਿਤ ਹੁੰਦੇ ਵਾਤਾਵਰਣ ਨੂੰ ਬਚਾਉਣ ਦੇ ਨਾਲ ਨਾਲ ਮਿੱਟੀ ਦੀ ਸਿਹਤ ਵੀ ਬਰਕਰਾਰ ਰੱਖੀ ਜਾ ਸਕੇ। ਉਹਨਾਂ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਕਣਕ ਨਾੜ ਸਾੜਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ ਅਤੇ ਉਲੰਘਣਾ ਕਰਨ ਤੇ ਜ਼ੁਰਮਾਨਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਉਹਨਾਂ ਵਲੋਂ ਖੇਤੀਬਾੜੀ ਤੋਂ ਇਲਾਵਾ ਹੋਰ ਵਿਸ਼ਿਆਂ ਤੇ ਵੀ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆ ਗਈਆਂ। ਇਸ ਕੈਂਪ ਦੌਰਾਨ ਖੇਤੀਬਾੜੀ ਅਫ਼ਸਰ ਮਾਛੀਵਾੜਾ ਸਾਹਿਬ ਡਾ. ਰਮਿੰਦਰ ਸਿੰਘ ਨੇ ਵਿਭਾਗ ਦੀਆਂ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਝੋਨੇ ਦੇ ਬੌਣੇ ਵਾਇਰਸ ਤੋਂ ਬਚਾਅ ਲਈ ਕਿਸਾਨਾਂ ਨੂੰ ਅਗੇਤਾ ਝੋਨਾ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਵਲੋਂ ਨਿਰੰਤਰ ਟਿੱਡੇ ਦੇ ਹਮਲੇ ਦਾ ਸਰਵੇਖਣ ਕੀਤਾ ਜਾਵੇ ਅਤੇ ਵਿਭਾਗ ਵਲੋਂ ਸਿਫਾਰਿਸ਼ ਕੀਟਨਾਸ਼ਕ ਓਸ਼ੀਨ, ਚੈੱਸ ਜਾਂ ਪੈਕਸਾਲੋਨ ਦਵਾਈ ਦੀ ਵਰਤੋਂ ਹੀ ਕੀਤੀ ਜਾਵੇ । ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਹਰਮਨ ਸਿੰਘ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਤੇ ਹੋਣ ਵਾਲੀਆਂ ਬੀਮਾਰੀਆਂ ਅਤੇ ਕੀੜੇ ਮਕੌੜਿਆਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ। ਖੇਤੀਬਾੜੀ ਵਿਕਾਸ ਅਫਸਰ ਡਾ. ਗਗਨਦੀਪ ਸਿੰਘ ਨੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਬਾਰੇ ਜਾਣਕਾਰੀ ਦਿੱਤੀ ਅਤੇ ਫਾਰਮਰ ਰਜਿਸਟਰੀ ਆਈ ਡੀ ਬਣਾਉਣ ਸਬੰਧੀ ਜਾਗਰੂਕ ਕੀਤਾ।  ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਵਿਭਾਗ ਕੋਲ ਜਿਪਸਮ ਖਾਦ ਉਪਦਾਨ ਤੇ ਉਪਲੱਬਧ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਤੋਂ ਡਾ. ਅਮਨਪ੍ਰੀਤ ਸਿੰਘ ਸਹਾਇਕ ਪ੍ਰੋਫੈਸਰ ਫ਼ਸਲ ਵਿਗਿਆਨ ਨੇ ਸਾਉਣੀ ਦੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ ਅਤੇ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਡਾ. ਵੀਰਪ੍ਰਤਾਪ ਸਿੰਘ ਸਹਾਇਕ ਪ੍ਰੋਫੈਸਰ ਫਲ ਵਿਗਿਆਨ ਵਲੋਂ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਹੋਰ ਸਹਾਇਕ ਧੰਦੇ ਅਪਣਾਉਣ ਦੀ ਅਪੀਲ ਕੀਤੀ ਅਤੇ ਕੇ ਵੀ ਕੇ ਸਮਰਾਲਾ ਵਲੋਂ ਲਗਾਈਆਂ ਜਾਂਦੀਆ ਟਰੇਨਿੰਗਾਂ ਬਾਰੇ ਦੱਸਿਆ। ਇਸ ਮੌਕੇ ਪਰਾਲੀ ਅਤੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਕੈਂਪ ਵਿੱਚ ਖੇਤੀਬਾੜੀ ਵਿਸਥਾਰ ਅਫ਼ਸਰ ਤਰੁਣ ਗੁਪਤਾ, ਏ ਟੀ ਐੱਮ ਅਵਤਾਰ ਸਿੰਘ, ਦਿਲਮਨਦੀਪ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਜੂਨੀਅਰ ਟੈਕਨੀਸ਼ੀਅਨ, ਪਰਮਪ੍ਰੀਤ ਕੌਰ ਏ ਟੀ ਐੱਮ, ਪ੍ਰਿੰਸੀਪਲ ਸੁਰਜੀਤ ਸਿੰਘ, ਅਗਾਂਹਵਧੂ ਕਿਸਾਨ ਹਜ਼ਾਰਾ ਸਿੰਘ ਅਕਾਲਗੜ੍ਹ, ਕੁਲਵਿੰਦਰ ਸਿੰਘ ਖਾਨਪੁਰ, ਜਸਪ੍ਰੀਤ ਸਿੰਘ ਹੈਡੋ ਬੇਟ, ਬਲਵੀਰ ਸਿੰਘ, ਭਗਤ ਸਿੰਘ, ਹਰਚੰਦ ਸਿੰਘ ਛੌੜੀਆਂ, ਯਾਦਵਿੰਦਰ ਸਿੰਘ, ਹਰਵਿੰਦਰ ਸਿੰਘ ਮਾਛੀਵਾੜਾ ਖਾਮ, ਜਸਵੀਰ ਸਿੰਘ ਕੁਟਾਲਾ ਬੇਟ, ਗੁਰਮੀਤ ਸਿੰਘ ਰਾਜੇਵਾਲ ਅਤੇ ਬਹੁ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *