ਕਣਕ ਦੀ ਸਰਕਾਰੀ ਖਰੀਦ ਦਾ ਆੜਤੀਆ ਐਸੋਸੀਏਸ਼ਨ ਜਗਰਾਉਂ ਨੇ ਕੀਤਾ ਪੂਰਨ ਬਾਈਕਾਟ ਦਾ ਐਲਾਨ 

Spread the love
  ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ –ਪ੍ਰਧਾਨ ਬਾਂਕਾ
ਜਗਰਾਓ 30 ਮਾਰਚ (ਜਸਵਿੰਦਰ ਸਿੰਘ ਡਾਂਗੀਆ) ਆਉਣ ਵਾਲੇ ਕਣਕ ਦੇ ਸੀਜ਼ਨ  ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਮੌਕੇ ਸਵਰਨਜੀਤ ਸਿੰਘ ਗਿੱਲ,ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇ ਆਸ਼ੂ ਮਿੱਤਲ ਹਾਜ਼ਰ ਸਨ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *