ਖੇਤੀਬਾੜੀ ਵਿਭਾਗ ਵੱਲੋਂ ਗੁਨੋਮਾਜਰਾ ਵਿਖੇ ਕਣਕ ਦੇ ਨਾੜ ਸਬੰਧੀ ਵਿਸ਼ੇਸ ਕੈਂਪ ਲਾਇਆ ਗਿਆ

Spread the love
 ਨਿਊ ਚੰਡੀਗੜ੍ਹ, 31 ਮਾਰਚ (ਬਜੀਦਪੁਰ) – ਮੁੱਖ ਖੇਤੀਬਾੜੀ ਵਿਭਾਗ ਵੱਲੋਂ ਜ਼ਿਲਾ ਅਫਸਰ ਐਸ ਏ ਐਸ ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜਿਆਂ ਦੀ ਅਗਵਾਈ ਹੇਠ ਪਿੰਡ ਗੁੰਨੋ ਮਾਜਰਾ ਵਿਖੇ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਮੇਜ਼ਬਾਨੀ ਕਰਦੇ ਹੋਏ ਡਾਕਟਰ ਦਨਿਸ਼ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਮਾਜਰੀ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਉਪਰੰਤ ਬਚੇ ਹੋਏ ਨਾੜ ਨੂੰ ਅੱਗ ਨਾ ਲਾਉਣ ਦੀ ਬਜਾਏ ਤੂੜੀ ਬਣਾਉਣ ਲਈ ਜਾਂ ਖੇਤ ਦੇ ਵਿੱਚ ਹੀ ਵਾਹੁਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਅਜੋਕੇ ਸਮੇਂ ਵਿੱਚ ਜਿੱਥੇ ਤੂੜੀ ਦੀ ਕੀਮਤ ਬਹੁਤ ਜਿਆਦਾ ਹੋ ਗਈ ਹੈ ਕਿਸਾਨ ਵੀਰ ਖੇਤ ਵਿੱਚ ਤੂੜੀ ਜਰੂਰ ਬਣਾਉਣ ਤਾਂ ਜੋ ਘਰ ਵਿੱਚ ਰੱਖੇ ਹੋਏ ਦੁਧਾਰੂ ਪਸ਼ੂਆਂ ਨੂੰ ਪਾਲਣ ਦਾ ਖਰਚਾ ਘਟ ਸਕੇ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਕਣਕ ਦੇ ਨਾੜ ਨੂੰ ਸਾੜਨ ਦੀ ਬਜਾਏ ਤੂੜੀ ਬਣਾਕੇ ਉਸ ਤੋਂ ਬਾਅਦ ਤੁਰੰਤ ਸੱਠੂ ਮੁੰਗੀ ਦੀ ਬਿਜਾਈ ਕੀਤੀ ਜਾ ਸਕਦੀ ਹੈ। ਜਿਸ ਨਾਲ ਲਗਭਗ 60 ਦਿਨਾਂ ਦੇ ਵਿੱਚ ਤਿਆਰ ਮੁੰਗੀ ਦੀ ਫਸਲ ਕਾਰਨ ਇੱਕ ਵਾਧੂ ਫਸਲ ਕਣਕ ਝੋਨੇ ਤੋਂ ਇਲਾਵਾ ਲਈ ਜਾ ਸਕਦੀ ਹੈ। ਇਸ ਮੌਕੇ ਰੀਤਿਕ ਖੇਤੀਬਾੜੀ ਉਪ ਨਿਰੀਖਕ, ਜਸਵੰਤ ਸਿੰਘ ਖੇਤੀਬਾੜੀ ਸਹਾਇਕ ਅਤੇ ਜੁਗਰਾਜ ਸਿੰਘ ਵੀ ਹਾਜ਼ਰ ਸੀ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *