ਖੇਤੀਬਾੜੀ ਵਿਭਾਗ ਵੱਲੋਂ ਪਿੰਡ ਕੰਸਾਲਾ ਵਿਖੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸੰਬੰਧੀ ਕੈਂਪ

Spread the love
 ਨਿਊ ਚੰਡੀਗੜ੍ਹ, 2 ਅਪ੍ਰੈਲ (ਬਜੀਦਪੁਰ) – ਮੁੱਖ ਖੇਤੀਬਾੜੀ ਅਫ਼ਸਰ ਜ਼ਿਲਾ ਐਸ ਏ ਐਸ ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਅਧੀਨ ਸਰਕਲ ਵਾਇਜ਼ ਟੀਮਾ ਬਣਾ ਕੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਕੰਨਸਾਲਾ ਵਿਖੇ ਕੈਂਪ ਲਗਾਇਆ ਗਿਆ। ਜਿਸ ਵਿੱਚ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕੀਤੀ ਗਈ। ਇਸ ਮੌਕੇ ਡਾ ਸੋਨੀਆ ਪਰਾਸ਼ਰ ਖੇਤੀਬਾੜੀ ਵਿਸਥਾਰ ਅਫਸਰ ਬਲਾਕ ਮਾਜਰੀ ਨੇ ਕਿਹਾ ਕਿ ਕਣਕ ਦੀ ਰਹਿਦ ਖੂੰਹਦ ਨੂੰ ਜਮੀਨ ਵਿੱਚ ਗਾਲਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਜਰੂਰੀ ਪੌਸ਼ਟਿਕ ਤੱਤ ਜਮੀਨ ਵਿੱਚ ਬਰਕਰਾਰ ਰਹਿੰਦੇ ਹਨ। ਨਾੜ ਨੂੰ ਅੱਗ ਨਾ ਲਾਉਣ ਦੀ ਬਜਾਏ ਤੂੜੀ ਬਣਾਉਣ ਲਈ ਜਾਂ ਖੇਤ ਦੇ ਵਿੱਚ ਹੀ ਵਾਹੁਣ ਲਈ ਪ੍ਰੇਰਿਤ ਕੀਤਾ। ਇਸਤੋਂ ਇਲਾਵਾ ਉਹਨਾਂ ਦੱਸਿਆ ਕਿ ਉਸ ਤੋਂ ਬਾਅਦ ਸੱਠੀ  ਮੂੰਗੀ ਦੀ ਬਿਜਾਈ ਕੀਤੀ ਜਾ ਸਕਦੀ ਹੈ ਕੋ ਕਿ 60 ਦਿਨਾਂ ਦੇ ਵਿੱਚ ਪੱਕਕੇ ਤਿਆਰ ਹੋ ਜਾਂਦੀ ਹੈ। ਸ ਜਸਵੰਤ ਸਿੰਘ ਆਤਮਾ ਸਹਾਇਕ ਨੇ ਕਿਸਾਨਾਂ ਨੂੰ ਐਗਰੀ ਸਟੈਕ ਬਾਰੇ ਜਾਗਰੂਕ ਕੀਤਾ। ਇਸ ਮੌਕੇ ਕਿਸਾਨ ਦਰਸ਼ਨ ਸਿੰਘ, ਜਸਵਿੰਦਰ ਸਿੰਘ, ਰਾਜਿੰਦਰ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨਾਂ ਨੇ ਕੈਂਪ ਵਿੱਚ ਭਾਗ ਲਿਆ।
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *