ਜੀ.ਆਰ.ਡੀ. ਕੋ-ਐਜੂਕੇਸ਼ਨਲ ਕਾਲਜ ਦੇ ਕੈਂਪਸ ‘ਚ  ਕਰਵਾਇਆ ਐਕਸਟਰਾਵੇਗਾਂਜਾ-ਕਮ-ਟਰੇਡ ਮੇਲਾ

Spread the love
 ਵਿਦਿਆਰਥੀਆਂ ਨੇ ਸਟਾਲਾਂ ਰਾਹੀਂ ਕੀਤਾ ਸਿਰਜਣਾਤਮਕ ਕਲਾ ਦਾ ਪ੍ਰਗਟਾਵਾ
ਫਗਵਾੜਾ 10 ਅਪ੍ਰੈਲ (  ਪ੍ਰੀਤੀ ) ਜੀ.ਆਰ.ਡੀ. ਕੋਐਜੁਕੇਸ਼ਨਲ ਕਾਲਜ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਐਕਸਟਰਾਵੇਗਾਂਜਾ-ਕਮ-ਟਰੇਡ ਮੇਲਾ ਕਾਲਜ ਦੇ ਡਾਇਰੈਕਟਰ ਐਜੂਕੇਸ਼ਨ ਡਾ. ਨੀਲਮ ਸੇਠੀ ਅਤੇ ਪਿ੍ਰੰਸੀਪਲ ਗੁਰਜੀਤ ਕੌਰ ਦੀ ਅਗਵਾਈ ਹੇਠ ਬੜੇ ਹੀ ਉਤਸ਼ਾਹ ਦੇ ਨਾਲ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕਾਲਜ ਚੇਅਰਮੈਨ ਯੂ.ਸੀ. ਸਰੋਆ ਦੀ ਧਰਮ ਪਤਨੀ ਸ਼੍ਰੀਮਤੀ ਸੰਤੋਸ਼ ਸਰੋਆ ਨੇ ਸ਼ਿਰਕਤ ਕੀਤੀ। ਉਹਨਾਂ ਰਿਬਨ ਕੱਟ ਕੇ ਅਤੇ ਦੀਪ ਪ੍ਰੱਜਵਲਿਤ ਕਰਕੇ ਸਮਾਗਮ ਦਾ ਸ਼ੁੱਭ ਆਰੰਭ ਕਰਵਾਇਆ ਅਤੇ ਸਮੂਹ ਹਾਜਰੀਨ, ਕਾਲਜ ਸਟਾਫ ਅਤੇ ਵਿਦਿਆਰਥਣਾਂ ਨੂੰ ਟਰੇਡ ਮੇਲੇ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਸਮਾਗਮ ਦੌਰਾਨ ਕਾਲਜ ਟਰੱਸਟ ਦੇ ਸੀਨੀਅਰ ਵਾਈਸ ਚੇਅਰਮੈਨ ਤਾਰਾਚੰਦ ਚੁੰਬਰ, ਫਾਈਨਾਂਸ ਸਕੱਤਰ ਬਖਸ਼ੀਸ਼ ਸਿੰਘ ਬਾਗਲਾ ਅਤੇ ਅਸ਼ੋਕ ਭਾਟੀਆ ਨੇ ਵੀ ਉਚੇਰੇ ਤੌਰ ਤੇ ਹਾਜਰੀ ਲਗਵਾਈ। ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਮਿਸ ਮੀਨਾਕਸ਼ੀ ਅਤੇ ਅਸਿਸਟੈਂਟ ਪ੍ਰੋਫੈਸਰ ਜਸਵਿੰਦਰ ਕੌਰ ਨੇ ਸਮੂਹ ਮਹਿਮਾਨਾਂ ਦਾ ਗੁਲਦਸਤੇ ਭੇਂਟ ਕਰਕੇ ਰਸਮੀ ਸਵਾਗਤ ਕੀਤਾ। ਮਹਿਮਾਨਾਂ ਦੇ ਸਵਾਗਤ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਦੌਰਾਨ ਪਤਵੰਤਿਆਂ ਅਤੇ ਕਾਲਜ ਸਟਾਫ ਵਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਸਮਾਗਮ ਵਿੱਚ ਵਧੀਆ ਪੇਸ਼ਕਾਰੀ ਦੇਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਤ ਕਰਕੇ ਹੌਸਲਾ ਅਫਜਾਈ ਕੀਤੀ ਗਈ। ਮੁੱਖ ਮਹਿਮਾਨ ਯੂ.ਸੀ. ਸਰੋਆ, ਸ਼੍ਰੀਮਤੀ ਸੰਤੋਸ਼ ਸਰੋਆ ਅਤੇ ਸਮੂਹ ਪਤਵੰਤਿਆਂ ਨੇ ਕਾਲਜ ਦੇ ਵਿਦਿਆਰਥੀਆਂ ਵਲੋਂ ਲਗਾਏ ਵੱਖ-ਵੱਖ ਸਟਾਲਾਂ ਦਾ ਨਰੀਖਣ ਕੀਤਾ ਅਤੇ ਉਹਨਾਂ ਦੇ ਸਿਰਜਣਾਤਮਕ ਅਤੇ ਉੱਦਮੀ ਹੁਨਰ ਦੀ ਭਰਪੂਰ ਸ਼ਲਾਘਾ ਕੀਤੀ। ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਜਿਊਲਰੀ ਅਤੇ ਤਕਨੀਕੀ ਮਾਡਲ ਨੂੰ ਖਾਸ ਤੌਰ ਤੇ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਫਨ ਗੇਮ, ਸੈਲਫੀ ਕਾਰਨਰ ਟਰੇਡ ਮੇਲੇ ਦੌਰਾਨ ਵਿਸ਼ੇਸ਼ ਖਿੱਚ ਦੇ ਕੇਂਦਰ ਸਨ। ਅਖੀਰ ਵਿੱਚ ਡਾ. ਨੀਲਮ ਸੇਠੀ ਨੇ ਸਮੂਹ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਲੇ ਜਿੱਥੇ ਮੇਲ ਕਰਾਉਂਦੇ ਹਨ, ਉੱਥੇ ਹੀ ਵਿਦਿਆਰਥੀਆਂ ਦੀ ਕਲਾ ਨੂੰ ਵੀ ਸਾਹਮਣੇ ਲੈ ਕੇ ਆਉਂਦੇ ਹਨ ਅਤੇ ਪੰਜਾਬ ਦੇ ਅਮੀਰ ਵਿਰਸੇ ਨੂੰ ਵੀ ਦਰਸਾਉਂਦੇ ਹਨ। ਮੁੱਖ ਮਹਿਮਾਨ ਅਤੇ ਪਤਵੰਤਿਆਂ ਨੂੰ ਡਾ. ਨੀਲਮ ਸੇਠੀ ਅਤੇ ਪਿ੍ਰੰਸੀਪਲ ਗੁਰਜੀਤ ਕੌਰ ਵਲੋਂ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਤ ਵੀ ਕੀਤਾ ਗਿਆ। ਜੱਜਾਂ ਵਲੋਂ ਕਰਾਰ ਦਿੱਤੇ ਗਏ ਬੈਸਟ ਸਟਾਲਾਂ ਨੂੰ ਖਾਸ ਤੌਰ ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀ ਹਾਜਰ ਸਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *