ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

Spread the love
ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ ਦੀ ਆਵਾਜ਼ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਂਦਾ ਹੈ। ਪਰੰਤੂ ਇੱਕ ਚਿੰਤਾਜਨਕ ਮਾਮਲੇ ਵਿੱਚ ਇੱਕ ਪੱਤਰਕਾਰ ਨੂੰ ਹੀ ਜੇ ਵੀ ਟੀ ਟਰੈਵਲ ਏਜੰਟ ਵੱਲੋਂ ਲੀਗਲ ਨੋਟਿਸ ਭੇਜਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਪ੍ਰੈੱਸ ਕਲੱਬ ਦੇ ਪ੍ਰਤਿਨਿਧੀਆਂ ਨੇ ਕਿਹਾ ਕਿ ਸੰਬੰਧਿਤ ਟਰੈਵਲ ਏਜੰਟ ਉੱਤੇ ਲੋਕਾਂ ਨਾਲ ਠੱਗੀਆਂ ਕਰਨ ਅਤੇ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਦੇ ਦੋਸ਼ ਲੱਗ ਰਹੇ ਹਨ। ਅਜਿਹੇ ਹਾਲਾਤਾਂ ਵਿੱਚ ਸੱਚਾਈ ਨੂੰ ਸਾਹਮਣੇ ਲਿਆਉਣ ਵਾਲੇ ਪੱਤਰਕਾਰਾਂ ਨੂੰ ਡਰਾਉਣ ਜਾਂ ਦਬਾਉਣ ਲਈ ਕੋਰਟ ਨੋਟਿਸ ਭੇਜਣਾ ਨਿੰਦਨਯੋਗ ਹੈ। ਉਨ੍ਹਾਂ ਨੇ ਹੋਰ ਕਿਹਾ ਕਿ ਜੇ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਦੇ ਮੌਜੂਦਾ ਪ੍ਰਧਾਨ ਅਤੇ ਪੱਤਰਕਾਰ ਅਸ਼ੋਕ ਭਾਰਦਵਾਜ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਪੈਂਦੀ ਹੈ ਤਾਂ ਨਾ ਸਿਰਫ ਸਥਾਨਕ ਪ੍ਰੈੱਸ ਕਲੱਬ, ਬਲਕਿ ਪੰਜਾਬ ਭਰ ਦੇ ਪੱਤਰਕਾਰ ਇਕਜੁੱਟ ਹੋ ਕੇ ਆਪਣੇ ਸਾਥੀ ਦੇ ਨਾਲ ਖੜ੍ਹੇ ਹੋਣਗੇ। ਪ੍ਰੈੱਸ ਕਲੱਬ ਨੇ ਇਹ ਵੀ ਸਪਸ਼ਟ ਕੀਤਾ ਕਿ ਪੱਤਰਕਾਰਿਤਾ ਦੀ ਆਜ਼ਾਦੀ ਦੀ ਰੱਖਿਆ ਲਈ ਉਹ ਹਰ ਸੰਭਵ ਕਦਮ ਚੁੱਕਣਗੇ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *