ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਨਿਰੰਤਰ ਕਾਰਵਾਈ

Spread the love
ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ, 02 ਅਪ੍ਰੈਲ ( ਮਨਪ੍ਰੀਤ ਮੋਨੂੰ / ਪਰਮਜੀਤ ਬੇਦੀ ) ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਜਿੱਥੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ, ਉੱਥੇ ਹੀ ਲੋਕਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਸਕੇ।  ਇਸੇ ਤਹਿਤ ਟਰੈਫਿਕ ਸਟਾਫ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਟਰੈਫਿਕ ਨਾਕਾਬੰਦੀ ਕੀਤੀ ਗਈ ਅਤੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਵੀ ਕੀਤੀ ਗਈ ਅਤੇ ਲੋਕਾਂ ਨੂੰ ਸੁਰੱਖਿਅਤ ਡਰਾਈਵਿੰਗ ਲਈ ਜਾਗਰੂਕ ਕੀਤਾ ਗਿਆ। ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਵੀ ਜਿਹੜੇ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਜਾਂ ਜਿਨ੍ਹਾਂ ਕੋਲ ਵਾਹਨਾਂ ਦੇ ਪੂਰੇ ਦਸਤਾਵੇਜ਼ ਮੌਜੂਦ ਨਹੀਂ ਸਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਕੁੱਲ 218 ਵਾਹਨਾਂ ਦੇ ਚਲਾਣ ਕੀਤੇ ਗਏ, ਜਦਕਿ 33 ਵਾਹਨਾਂ ਨੂੰ ਦਸਤਾਵੇਜ਼ ਅਤੇ ਨੰਬਰ ਪਲੇਟ ਨਾ ਹੋਣ ਕਾਰਨ ਇੰਪਾਊਂਡ (ਬੰਦ)ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਵਾਹਨ ਨੂੰ ਚਾਲਕ ਟਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨ। ਖ਼ਾਸ ਕਰਕੇ ਬਾਜ਼ਾਰਾਂ ਵਿੱਚ ਖਰੀਦਦਾਰੀ ਸਮੇਂ ਆਪਣੇ ਵਾਹਨ ਸੜਕ ਦੇ ਵਿਚਕਾਰ ਨਾ ਖੜ੍ਹੇ ਕਰਨ, ਸਗੋਂ ਨਿਰਧਾਰਤ ਪਾਰਕਿੰਗ ਥਾਵਾਂ ‘ਤੇ ਹੀ ਪਾਰਕ ਕਰਨ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਸਾਰੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ, ਇਨਸ਼ੋਰੈਂਸ ਅਤੇ ਪ੍ਰਦੂਸ਼ਣ ਸਰਟੀਫਿਕੇਟ ਆਪਣੇ ਕੋਲ ਰੱਖਣੇ ਲਾਜ਼ਮੀ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਜਲਦਬਾਜ਼ੀ ਨਾ ਕੀਤੀ ਜਾਵੇ ਅਤੇ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਤੋਂ ਇਲਾਵਾ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ, ਕਿਉਂਕਿ ਇਸ ਨਾਲ ਸੜਕ ਹਾਦਸਿਆਂ ਦਾ ਖਤਰਾ ਵੱਧ ਜਾਂਦਾ ਹੈ। ਰਾਤ ਸਮੇਂ ਵਾਹਨ ਚਲਾਉਂਦੇ ਸਮੇਂ ਵੀ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਆਪਣੀ ਅਤੇ ਹੋਰਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਵਿੱਚ ਪੁਲਿਸ ਦਾ ਸਹਿਯੋਗ ਕਰਨ ਅਤੇ ਜੇਕਰ ਉਹ ਕੋਈ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਪੁਲਿਸ ਦੀ ਹੈਲਪਲਾਈਨ ਨੰਬਰ 8054942100 ਤੇ ਦੇਣ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *