ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਾਪਰਵਾਹੀ ਵਰਤਣ ਕਾਰਨ ਏ.ਪੀ.ਓ. ਸਮੇਤ 9 ਕਰਮਚਾਰੀ ਮੁਅੱਤਲ

Spread the love

 ਸ੍ਰੀ ਮੁਕਤਸਰ ਸਾਹਿਬ, 27 ਜੂਨ ( ਮਨਪ੍ਰੀਤ ਮੋਨੂੰ  ) ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਵੱਲੋਂ ਪ੍ਰਬੰਧਕੀ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਮਗਨਰੇਗਾ ਸਕੀਮ ਅਧੀਨ ਬਲਾਕਾਂ ਵਿੱਚ ਵੱਖ-ਵੱਖ ਆਸਾਮੀਆਂ ’ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਡਿਊਟੀ ਪ੍ਰਤੀ ਲਾਹਪ੍ਰਵਾਹੀ ਕਰਨ ਅਤੇ ਦਿੱਤੇ ਗਏ ਟਾਰਗੇਟ ਨੂੰ ਸਮੇਂ ਸਿਰ ਪੂਰਾ ਨਾ ਕਰਨ ਸਬੰਧੀ ਏ.ਪੀ.ਓ. ਸਮੇਤ 9 ਕਰਮਚਾਰੀਆਂ ਨੂੰ ਤੁਰੰਤ ਡਿਊਟੀ ਤੋਂ ਮੁਅੱਤਲ ਕੀਤਾ ਹੈ। ਇਨ੍ਹਾਂ ਕਰਮਚਾਰੀਆਂ ‘ਚ ਮਲੋਟ ਦੇ ਏ.ਪੀ.ਓ. ਸੁਖਦੇਵ ਸਿੰਘ, ਮਲੋਟ ਦੇ ਹੀ ਤਕਨੀਕੀ ਸਹਾਇਕ ਅਜੇ ਸ਼ਰਮਾ, ਸ੍ਰੀ ਮੁਕਤਸਰ ਸਾਹਿਬ ਦੇ ਤਕਨੀਕੀ ਸਹਾਇਕ ਨਿਸ਼ਾਤ ਵਾਟਸ, ਮਲੋਟ ਦੇ ਤਕਨੀਕੀ ਸਹਾਇਕ ਰਮਨਦੀਪ ਕੌਰ, ਸ੍ਰੀ ਮੁਕਤਸਰ ਸਾਹਿਬ ਦੇ ਦੋ ਗ੍ਰਾਮ ਰੋਜ਼ਗਾਰ ਸੇਵਕ, ਸਮਸ਼ੇਰ ਸਿੰਘ ਤੇ ਗੁਰਬਿੰਦਰ ਸਿੰਘ, ਗਿੱਦੜਬਾਹਾ ਦੇ ਗਰਾਮ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ, ਮਲੋਟ ਦੇ ਗਰਾਮ ਰੋਜ਼ਗਾਰ ਸੇਵਕ ਹਰਵਿੰਦਰ ਸਿੰਘ ਅਤੇ ਲੰਬੀ ਦੇ ਗਰਾਮ ਰੋਜ਼ਗਾਰ ਸੇਵਕ ਸੁਖਮੰਦਰ ਸਿੰਘ ਸ਼ਾਮਲ ਹਨ। ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਸੁਖਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਿਸੇ ਵੀ ਯੋਜਨਾ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਮੌਕੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਵਰਤੀ ਗਈ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾਵੇਗੀ।

  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *