ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਮੁਫਤ ਦੁੱਧ ਪਰਖ ਕੈਂਪ

Spread the love
ਫਰੀਦਕੋਟ 9 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ ਨਿਰਵੈਰ ਸਿੰਘ ਬਰਾੜ ਦੀ ਦੇਖ-ਰੇਖ ਹੇਠ ਗੁਰਲਾਲ ਸਿੰਘ ਡੇਅਰੀ ਵਿਕਾਸ ਇੰਸਪੈਕਟਰ, ਫਰੀਦਕੋਟ ਅਤੇ ਸੁਖਵਿੰਦਰ ਸਿੰਘ ਮੋਬਾਇਲ ਵੈਨ ਡਰਾਈਵਰ ਦੇ ਸਹਿਯੋਗ ਨਾਲ ਗ੍ਰੀਨ ਐਵੀਨਿਊ, ਫਰੀਦਕੋਟ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਕੈਂਪ ਦੌਰਾਨ ਦੁੱਧ ਵਿੱਚ ਫੈਟ, ਐੱਸ.ਐਨ.ਐੱਫ., ਓਪਰੇ ਪਾਣੀ ਦੀ ਮਾਤਰਾ ਤੋਂ ਇਲਾਵਾ ਰਸਾਇਣ ਯੂਰੀਆ, ਕਾਸਟਿਕ ਸੋਢਾ ਅਤੇ ਸਟਾਰਚ ਆਦਿ ਦੀ ਪਰਖ ਵੀ ਕੀਤੀ ਗਈ। ਕੈਂਪ ਵਿੱਚ ਦੁੱਧ ਦੇ 23 ਸੈਂਪਲ ਟੈਸਟ ਕੀਤੇ ਗਏ, ਜਿਨਾਂ ਵਿਚੋਂ 18 ਸੈਂਪਲ ਮਿਆਰਾਂ ਅਨੁਸਾਰ ਅਤੇ 5 ਸੈਂਪਲਾਂ ਵਿੱਚ ਪਾਣੀ ਪਾਇਆ ਗਿਆ ਅਤੇ ਕਿਸੇ ਵੀ ਸੈਂਪਲ ਵਿੱਚ ਰਸਾਇਣਿਕ ਮਿਲਾਵਟ ਦੀ ਪੁਸ਼ਟੀ ਨਹੀਂ ਹੋਈ। ਉਨਾਂ ਫਰੀਦਕੋਟ ਦੇ ਖਪਤਕਾਰਾਂ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਵਰਤਣ ਲਈ ਪ੍ਰੇਰਿਤ ਕੀਤਾ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਦੁੱਧ ਖਪਤਕਾਰ ਫਰੀਦਕੋਟ ਦਫਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ 11 ਵਜੇ ਤੱਕ ਡਿਪਟੀ ਡਾਇਰੈਕਟਰ ਡੇਅਰੀ ਫਰੀਦਕੋਟ ਵਿਖੇ ਮੁਫਤ ਦੁੱਧ ਚੈੱਕ ਕਰਵਾ ਸਕਦੇ ਹਨ ਅਤੇ ਆਪਣੇ ਮੁਹੱਲੇ ਵਿੱਚ ਕੈਂਪ ਲਗਾਉਣ ਲਈ ਇਸ ਦਫਤਰ ਦੇ ਫੋਨ ਨੰ.01639-250380 ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜਗਪਾਲ ਸਿੰਘ ਬਰਾੜ, ਭਜਨ ਸਿੰਘ ਬਰਾੜ ਪ੍ਰਧਾਨ ਗੁਰਦੁਆਰਾ ਕਮੇਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *