ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪਿੰਡ ਵਾਸੀ ਚਿੰਤਤ ਤੇ ਉਦਾਸ, ਕਿਹਾ-ਅਜਿਹੇ ਲੀਡਰ ਰੋਜ਼ਾਨਾ ਪੈਦਾ ਨਹੀਂ ਹੁੰਦੇ

Spread the love
ਫਰੀਦਕੋਟ 31 ਦਸੰਬਰ (ਵਿਪਨ ਮਿੱਤਲ):- ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਜੱਦੀ ਪਿੰਡ ਡੱਲੇਵਾਲਾ ਜ਼ਿਲ੍ਹਾ ਫਰੀਦਕੋਟ ਵਿਖੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੰਦਰੁਸਤੀ ਨੂੰ ਲੈ ਕੇ ਜਿੱਥੇ ਪਿੰਡ ਵਾਸੀ ਚਿੰਤਤ ਹਨ, ਉੱਥੇ ਉਨ੍ਹਾਂ ਦੀ ਤੰਦਰੁਸਤੀ ਲਈ ਪੰਜਾਬ ਵਾਸੀ ਅਰਦਾਸਾਂ ਕਰ ਰਹੇ ਹਨ। ਰਵਾਇਤੀ ਅਤੇ ਸਿਆਸੀ ਪਾਰਟੀਆਂ ਕਿਸਾਨੀ ਮੰਗਾਂ ਬਾਰੇ ਜੋ ਮਰਜ਼ੀ ਦਾਅਵੇ ਕਰਨ ਪਰ ਪਿੰਡ ਡੱਲੇਵਾਲਾ ਦੇ ਵਸਨੀਕ ਜਗਜੀਤ ਸਿੰਘ ਡੱਲੇਵਾਲ ’ਤੇ ਵੀ ਇਸ ਗੱਲੋਂ ਮਾਣ ਮਹਿਸੂਸ ਕਰ ਰਹੇ ਹਨ ਕਿ ਉਹਨਾਂ ਨੇ ਪਿੰਡ ਦਾ ਨਾਂ ਦੁਨੀਆ ਦੇ ਕੋਨੇ-ਕੋਨੇ ਤੱਕ ਰੁਸ਼ਨਾ ਦਿੱਤਾ। ਪਿੰਡ ਵਿੱਚ ਦਾਖਲ ਹੁੰਦਿਆਂ ਹੀ ਫਸਲਾਂ ਅਤੇ ਨਸਲਾਂ ਨੂੰ ਬਚਾਉਣ ਲਈ ਆਪਣੀ ਜ਼ਿੰਦਗੀ ਦਾਅ ’ਤੇ ਲਾਉਣ ਵਾਲੇ ਡੱਲੇਵਾਲ ’ਤੇ ਸਾਨੂੰ ਮਾਣ ਹੈ, ਵਾਲੇ ਫਲੈਕਸ ਬੋਰਡ ਲੱਗੇ ਦਿਖਾਈ ਦਿੰਦੇ ਹਨ, ਜਿਸ ਉੱਪਰ ਡੱਲੇਵਾਲ ਦੀ ਤਸਵੀਰ ਸਮੇਤ ਹੋਰ ਬਹੁਤ ਭਾਵੁਕ ਸ਼ਬਦਾਵਲੀ ਪੜ੍ਹਨ ਨੂੰ ਮਿਲਦੀ ਹੈ।ਇਸ ਮੌਕੇ ਕਿਸਾਨ ਯੂਨੀਅਨ ਸਿੱਧੂਪੁਰ ਬਲਾਕ ਗੋਲੇਵਾਲਾ ਦੇ ਸਕੱਤਰ ਨਾਇਬ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ, ਮਹਿੰਦਰ ਸਿੰਘ, ਵਕੀਲ ਸਿੰਘ ਆਦਿ ਨੇ ਕਿਹਾ ਕਿ ਉਹ ਹਰੇਕ ਪਿੰਡ ਵਿੱਚ ਸਪੀਕਰ ਰਾਹੀ ਕਿਸਾਨੀ ਮੰਗਾਂ ਪੂਰੀਆਂ ਕਰਵਾਉਣ ਲਈ ਖਨੌਰੀ ਬਾਰਡਰ ’ਤੇ ਕੀਤੇ ਜਾ ਰਹੇ ਸੰਘਰਸ਼ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕਈ ਪਿੰਡ ਦੇ ਲੋਕ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਲਗਾਤਾਰ ਜਾ ਰਹੇ ਹਨ। ਗੱਲਬਾਤ ਕਰਦਿਆਂ ਕਈ ਪਿੰਡ ਵਾਸੀ ਭਾਵੁਕ ਹੋ ਗਏ, ਉਹਨਾਂ ਲਈ ਬੋਲਣਾ ਮੁਸ਼ਕਲ ਹੋ ਗਿਆ ਅਤੇ ਉਹਨਾਂ ਦਾਅਵੇ ਨਾਲ ਆਖਿਆ ਕਿ ਸਾਨੂੰ ਰੋਟੀ ਵੀ ਚੰਗੀ ਨਹੀਂ ਲੱਗ ਰਹੀ।ਪਿੰਡ ਵਾਸੀ ਨਿਰੰਜਨ ਸਿੰਘ ਨੇ ਦੱਸਿਆ ਕਿ ਪਿੰਡ ਵਾਸੀ ਵਾਰੀ-ਵਾਰੀ ਨਾਲ ਖਨੌਰੀ ਬਾਰਡਰ ਵਿਖੇ ਰਾਸ਼ਨ ਪਹੁੰਚਾਉਣ ਦੀ ਸੇਵਾ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ। ਉਹਨਾਂ ਆਖਿਆ ਕਿ ਡੱਲੇਵਾਲ ਦੇ ਮਰਨ ਵਰਤ ਕਾਰਨ ਪਿੰਡ ਵਾਸੀ ਪੂਰੀ ਤਰਾਂ ਉਦਾਸ ਅਤੇ ਨਿਰਾਸ਼ ਹਨ। ਉਹਨਾਂ ਦੱਸਿਆ ਕਿ ਇਸ ਤਰ੍ਹਾਂ ਦੇ ਲੀਡਰ ਵਾਰ-ਵਾਰ ਪੈਦਾ ਨਹੀਂ ਹੁੰਦੇ, ਉਹਨਾਂ ਆਪਣੀਆਂ ਅੱਖਾਂ ਵਿੱਚੋਂ ਅੱਥਰੂ ਵਹਾਉਂਦਿਆਂ ਆਖਿਆ ਕਿ ਡੱਲੇਵਾਲ ਦੀ ਜਾਨ ਬਚਾਉਣੀ ਬਹੁਤ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਪਿੰਡ ਵਿੱਚੋਂ ਰੋਜ਼ਾਨਾ 15 ਤੋਂ 20 ਵਿਅਕਤੀ ਖਨੌਰੀ ਬਾਰਡਰ ’ਤੇ ਜਾਂਦੇ ਹਨ। ਪਿੰਡ ਡੱਲੇਵਾਲ ਦੀ ਸੱਥ ਵਿੱਚ ਬੈਠੇ ਪਿੰਡ ਵਾਸੀਆਂ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਦੇ ਪ੍ਰਧਾਨ ਬਿਕਰਮਜੀਤ ਸਿੰਘ, ਜਸਮਤ ਸਿੰਘ, ਸ਼ੇਰ ਸਿੰਘ, ਗੁਰਜੀਤ ਸਿੰਘ, ਯੁਵਰਾਜ ਸਿੰਘ ਅਤੇ ਮੱਖਣ ਸਿੰਘ ਆਦਿ ਨੇ ਕਿਹਾ ਕਿ ਇਹ ਮਸਲਾ ਦੇਸ਼ ਭਰ ਦੇ ਕਿਸਾਨਾਂ ਦਾ ਹੈ, ਜਿਸ ਦਾ ਸਾਡੇ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾਂ ਦਾਅਵਾ ਕੀਤਾ ਕਿ ਡੱਲੇਵਾਲ ਹਰ ਇਕ ਦੀ ਖੁਸ਼ੀ/ਗਮੀ ਵਿੱਚ ਸ਼ਾਮਲ ਹੁੰਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਅੜੀਅਲ ਰਵੱਈਆ ਬਹੁਤ ਗਲਤ ਹੈ, ਮੋਦੀ ਸਰਕਾਰ ਨੂੰ ਕਿਸਾਨੀ ਮੰਗਾਂ ਪ੍ਰਵਾਨ ਕਰ ਲੈਣੀਆਂ ਚਾਹੀਦੀਆਂ ਹਨ।ਪਿੰਡ ਗੋਲੇਵਾਲਾ ਦੇ ਵਾਸੀਆਂ ਇੰਦਰਜੀਤ ਸ਼ਰਮਾ, ਗੁਰਪ੍ਰੀਤ ਸਿੰਘ, ਪਰਮਜੀਤ ਸ਼ਰਮਾ, ਕੁਲਵੀਰ ਸਿੰਘ, ਹਰਮਨ ਸਿੰਘ, ਸੁਖਜਿੰਦਰ ਸਿੰਘ, ਮਨਜਿੰਦਰ ਸਿੰਘ ਆਦਿ ਨੇ ਕਿਹਾ ਕਿ ਅਕਸਰ ਪਿੰਡਾਂ ’ਚ ਪਾਰਟੀਬਾਜ਼ੀ ਹੁੰਦੀ ਹੈ ਪਰ ਇਸ ਸੰਘਰਸ਼ ’ਚ ਲੋਕ ਡੱਲੇਵਾਲ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਵੀ ਕੁਝ ਦਿਨ ਪਹਿਲਾਂ ਟਰੈਕਟਰ-ਟਰਾਲੀ ਰਾਹੀਂ ਕਰੀਬ 27 ਵਿਅਕਤੀ ਖਨੌਰੀ ਬਾਰਡਰ ’ਤੇ ਗਏ ਸਨ। ਕੌਮੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲ਼ੀਆ ਨੇ ਦੱਸਿਆ ਕਿ ਉਹ ਆਪਣੇ ਪੂਰੇ ਕਾਫ਼ਲੇ ਨਾਲ ਡੱਲੇਵਾਲ਼ ਨੂੰ ਮਿਲਣ ਗਏ ਸਨ ਪਰ ਜਦ ਉਹਨਾਂ ਨੂੰ ਮਿਲਣ ਲਈ ਉਨ੍ਹਾਂ ਕੋਲ ਜਾਣਾ ਚਾਹਿਆ ਤਾਂ ਡੱਲੇਵਾਲ਼ ਦੇ ਲੀਡਰਾਂ ਨੇ ਉਨ੍ਹਾਂ ਨੂੰ ਮਨ੍ਹਾ ਕਰ ਦਿੱਤਾ ਕਿ ਤੁਸੀਂ ਡੱਲੇਵਾਲ਼ ਨੂੰ ਨਹੀਂ ਮਿਲ ਸਕਦੇ।ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਉਹ 10 ਗੱਡੀਆਂ ਦਾ ਕਾਫਲਾ ਲੈ ਕੇ ਖਨੌਰੀ ਬਾਰਡਰ ਗਏ ਸਨ। ਉਹਨਾ ਕਿਹਾ ਕਿ ਉਹ ਕਿਸਾਨੀ ਮੁੱਦਿਆਂ ਨੂੰ ਲੈ ਕੇ ਡੱਲੇਵਾਲ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਸਾਨੂੰ ਉੱਥੇ ਡੱਲੇਵਾਲ ਨੂੰ ਮਿਲਣ ਤੋਂ ਰੋਕਣ ਦੀ ਬਜਾਏ ਸਗੋਂ ਮੰਚ ਤੋਂ ਬੋਲਣ ਦਾ ਮੌਕਾ ਦੇਣਾ ਚਾਹੀਦਾ ਸੀ। ਉਨ੍ਹਾਂ ਆਖਿਆ ਕਿ ਸਾਡੇ ਵੱਲੋਂ ਕਿਸਾਨੀ ਮੰਗਾਂ ਸਬੰਧੀ 9 ਜਨਵਰੀ ਨੂੰ ਮੋਗਾ ਵਿਖੇ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਪਿੰਡ ਡੱਲੇਵਾਲ ਅਤੇ ਗੋਲੇਵਾਲਾ ਦੀ ਫੇਰੀ ਦੌਰਾਨ ਪਿੰਡ ਵਾਸੀਆਂ ਨੇ ਪੱਤਰਕਾਰਾਂ ਦੀ ਇਸ ਟੀਮ ਨਾਲ ਖੁੱਲ੍ਹ ਕੇ ਗੱਲਾਂ ਕੀਤੀਆਂ ਅਤੇ ਡੱਲੇਵਾਲ ਦੇ ਮਰਨ ਵਰਤ ਸਬੰਧੀ ਕਿਸਾਨ ਆਗੂਆਂ ਦਾ ਰਲਿਆ-ਮਿਲਿਆ ਅਰਥਾਤ ਹਾਂਪੱਖੀ ਅਤੇ ਨਾਂਹਪੱਖੀ ਪ੍ਰਤੀਕਰਮ ਸਾਹਮਣੇ ਆਇਆ।

ਸਾਰੀਆਂ ਕਿਸਾਨ ਜਥੇਬੰਦੀਆਂ ਇਕ ਮੰਚ ’ਤੇ ਇਕੱਠੀਆਂ ਹੋਣ : ਸਰਪੰਚ ਗੁਰਮੀਤ ਕੌਰ

ਪਿੰਡ ਵਾਸੀਆਂ ਦੇ ਮਨਾਂ ਵਿੱਚ ਡੱਲੇਵਾਲ ਪ੍ਰਤੀ ਬਹੁਤ ਮਾਣ ਅਤੇ ਸਤਿਕਾਰ ਦੇਖਣ ਨੂੰ ਮਿਲਿਆ। ਮੌਜੂਦਾ ਸਰਪੰਚ ਗੁਰਮੀਤ ਕੌਰ ਨੇ ਕਿਹਾ ਕਿ ਡੱਲੇਵਾਲ ਕਾਫੀ ਮਿਹਨਤੀ ਤੇ ਮਿਲਵਰਤਣ ਵਾਲਾ ਵਿਅਕਤੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਦਾ ਪਿੰਡ ’ਚ ਕਾਫੀ ਸਤਿਕਾਰ ਹੈ, ਕਿਉਂਕਿ ਕਿਸਾਨੀ ਮੰਗਾਂ ਮਨਵਾਉਣ ਲਈ ਕੀਤੀ ਜਾ ਰਹੀ ਭੁੱਖ ਹੜਤਾਲ ਬਹੁਤ ਵੱਡਾ ਉਪਰਾਲਾ ਹੈ। ਉਹਨਾਂ ਕਿਹਾ ਕਿ ਡੱਲੇਵਾਲ ਦੀ ਪੰਜਾਬ ਦੇ ਲੋਕਾਂ ਨੂੰ ਵੱਡੀ ਦੇਣ ਸਾਬਤ ਹੋ ਰਹੀ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਜਲਦ ਤੋਂ ਜਲਦ ਪ੍ਰਵਾਨ ਕਰੇ। ਪੋਸਟਰਾਂ ਉਪਰ ਲੱਗੀ ਡੱਲੇਵਾਲ ਦੇ ਪੋਤਰੇ ਦੀ ਭਾਵੁਕ ਕਰਦੀ ਤਸਵੀਰ ਬਾਰੇ ਗੱਲਬਾਤ ਕਰਦਿਆਂ ਉਹਨਾਂ ਦਾਅਵਾ ਕੀਤਾ ਕਿ ਜਥੇਬੰਦੀਆਂ ਇਕ ਮੰਚ ’ਤੇ ਇਕੱਤਰ ਹੋ ਕੇ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ, ਫਿਰ ਇਸ ਦਾ ਹੱਲ ਹੋ ਸਕਦਾ ਹੈ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *