ਡੱਲੇਵਾਲ ਦੇ ਮਰਨ ਵਰਤ ਦੇ ਹੱਕ ਵਿੱਚ ਪਿੰਡਾਂ‌ ‘ਚ ਫੂਕੇ ਗਏ ਮੋਦੀ ਸਰਕਾਰ ਦੇ ਪੁਤਲੇ 

Spread the love

 ਕਿਸਾਨੀ ਮੰਗਾਂ ਨੂੰ ਲੈਕੇ ਮਰਨ ਵਰਤ ਦਾ ਅੱਜ ਹੋਇਆ 18ਵਾਂ ਦਿਨ

ਬਾਜਾਖਾਨਾ,13 ਦਸੰਬਰ ( ਅਵਤਾਰ ਸਿੰਘ ਮੱਲਾ ) ਕੇਂਦਰ ਸਰਕਾਰ ਦੇ ਖ਼ਿਲਾਫ਼ ਪਿਛਲੇ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਫੋਰਮ ਵੱਲੋਂ ਲੰਘੀ 13 ਫਰਵਰੀ ਤੋਂ ਹਰਿਆਣਾ ਪੰਜਾਬ ਦੇ ਬਾਰਡਰਾਂ ਤੇ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਮੰਗ ਨੂੰ ਲੈਕੇ ਕੇਂਦਰ ਸਰਕਾਰ ਵੱਲੋਂ ਬਾਰਡਰਾਂ ਤੇ ਬੈਠੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਸੀ ਤਾਂ ਮੋਰਚੇ ਵੱਲੋਂ ਨਵਾਂ ਐਕਸ਼ਨ ਕਰਦਿਆਂ 26 ਨਵੰਬਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੰਗਾਂ ਮਨਵਾਉਣ ਦੇ ਲਈ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ ਜੋ ਕਿ ਅੱਜ ਮਰਨ ਵਰਤ 18ਵੇ ਦਿਨ ਵਿੱਚ ਦਾਖ਼ਲ ਹੋ ਚੁੱਕਾ ਹੈ। ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂ ਨੂੰ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਹਸਪਤਾਲ ਦਾਖਲ ਕਰ ਦਿੱਤਾ ਗਿਆ ਸੀ ਅਤੇ ਕਿਸਾਨਾਂ ਵੱਲੋਂ ਘਿਰਾਓ ਦੀ ਚਿਤਾਵਨੀ ਦੇਣ ਤੇ ਸ੍ਰ ਡੱਲੇਵਾਲ ਨੂੰ ਰਿਹਾਅ ਕੀਤਾ ਗਿਆ ਪਰੰਤੂ ਕਿਸਾਨ ਆਗੂ ਨੇ ਮਰਨ ਵਰਤ ਉਸੇ ਦਿਨ ਤੋਂ ਸ਼ੁਰੂ ਕੀਤਾ ਹੋਇਆ ਹੈ। ਅੱਜ ਕਿਸਾਨ ਆਗੂ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈਕੇ ਅਤੇ ਕੇਂਦਰ ਸਰਕਾਰ ਵੱਲੋਂ ਕੋਈ ਵੀ ਗੱਲਬਾਤ ਦੇ ਸੱਦੇ ਨਾ ਆਉਣ ਨੂੰ ਲੈਕੇ ਪੂਰੇ ਦੇਸ਼ ਵਾਸੀਆਂ ਵੱਲੋਂ ਅੰਦੋਲਨ ਦੀ ਹਮਾਇਤ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਸਾੜਨ ਦਾ ਪ੍ਰੋਗਰਾਮ ਮੋਰਚੇ ਵੱਲੋਂ ਦਿੱਤਾ ਗਿਆ ਸੀ। ਇਸ ਸਬੰਧੀ ਅੱਜ ਬੀਕੇਯੂ ਏਕਤਾ ਸਿੱਧੂਪੁਰ ਦੇ ਬਲਾਕ ਬਾਜਾਖਾਨਾ ਨਾਲ ਸਬੰਧਿਤ ਪਿੰਡਾਂ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ

ਗਿਆ। ਇਸ ਮੌਕੇ ਬਾਜਾਖਾਨਾ, ਮੱਲਾ, ਝੱਖੜਵਾਲਾ,ਡੋਡ, ਉਕੰਦਵਾਲਾ, ਵਾੜਾ ਭਾਈਕਾ, ਘਣੀਆਂ, ਰੋਮਾਣਾ ਅਜੀਤ ਸਿੰਘ, ਵਾਂਦਰ, ਲੰਭਵਾਲੀ ਆਦਿ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਅਤੇ ਕਿਸਾਨ ਆਗੂ ਡੱਲੇਵਾਲ ਦੇ ਹੱਕ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *