ਤੇਰਾਂ ਕਰੋੜ ਤੱਕ ਜ਼ਬਤ ਵਸਤਾਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਾਲਕਾਂ ਨੂੰ ਸੌਂਪੀਆਂ 

Spread the love

 ਜਲੰਧਰ, 19 ਦਸੰਬਰ (ਅਮ੍ਰਿੰਤਪਾਲ ਸਿੰਘ) ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ 13 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਜ਼ਬਤ ਕੀਤਾ ਗਿਆ ਸਾਮਾਨ ਅਸਲ ਮਾਲਕਾਂ ਨੂੰ ਵਾਪਸ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲੀਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲੀਸ ਲਾਈਨਜ਼, ਜਲੰਧਰ ਵਿੱਚ ਵਿਸ਼ੇਸ਼ ਅਰਪਣ ਸਮਾਗਮ ਕਰਵਾਇਆ ਗਿਆ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਮਾਗਮ ਦੇ ਹਿੱਸੇ ਵਜੋਂ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਪਿਛਲੇ ਸਾਲ ਦੌਰਾਨ ਸ਼ਹਿਰ ਵਿੱਚ ਦਰਜ 583 ਵੱਖ-ਵੱਖ ਕੇਸਾਂ ਵਿੱਚ ਜ਼ਬਤ ਕੀਤੇ 413 ਵਾਹਨ, 85 ਮੋਬਾਈਲ, ਕਈ ਘਰੇਲੂ ਸਾਮਾਨ, ਗਹਿਣੇ ਵਾਪਸ ਕੀਤੇ ਹਨ। ਇਸ ਤੋਂ ਇਲਾਵਾ, 20 ਲੱਖ ਰੁਪਏ ਦੇ ਲਗਭਗ 100 ਗੁੰਮ ਹੋਏ ਸਮਾਰਟ ਫ਼ੋਨ (ਸੀਈਆਈਆਰ) ਪੋਰਟਲ ਰਾਹੀਂ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ ਗਏ ਹਨ। ਸੀ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਸਮਾਗਮ ਇਸ ਅਧਿਕਾਰ ਖੇਤਰ ਵਾਲੇ 14 ਸਟੇਸ਼ਨ ਹਾਊਸ ਅਫਸਰਾਂ (ਐੱਸਐੱਚਓਜ਼) ਅਤੇ ਮਹਿਲਾ ਪੁਲੀਸ ਸਟੇਸ਼ਨ ਦੇ ਐੱਸਐੱਚਓਜ਼ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਨ੍ਹਾਂ ਨੇ ਜ਼ਬਤ ਕੀਤੀਆਂ ਵਸਤਾਂ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕਰਨ ਲਈ ਤਨਦੇਹੀ ਨਾਲ ਕੰਮ ਕੀਤਾ। ਇਸ ਦੌਰਾਨ ਆਪਣੀ ਵਸਤਾਂ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੇ ਪੁਲੀਸ ਦੇ ਯਤਨਾਂ ਦੀ ਸ਼ਲਾਘਾ ਕੀਤੀ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *