ਦੋਨਾਂ ਫੋਰਮਾਂ ਦੇ ਸੱਦੇ ਉੱਤੇ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਮੋਗਾ ਜ਼ਿਲ੍ਹੇ ਵਿੱਚ 2 ਥਾਵਾਂ ਤੇ 12 ਤੋਂ 3 ਵਜੇ ਤੱਕ ਰੇਲ ਮਾਰਗ ਕੀਤੇ ਜਾਣਗੇ ਜਾਮ  

Spread the love

  ਕਿਸਾਨ,ਮਜ਼ਦੂਰ,ਬੀਬੀਆਂ,ਨੋਜਵਾਨ ਹੋਣਗੇ ਸ਼ਾਮਲ

 ਮੋਗਾ, 17 ਦਸੰਬਰ ( ਮਨਪ੍ਰੀਤ ਸਿੰਘ ਮੋਨੂੰ ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ, ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਾਹ ਵਾਲਾ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਖਨੌਰੀ ਤੇ ਰਤਨਪੁਰਾਂ (ਰਾਜਸਥਾਨ)ਬਾਰਡਰਾਂ ਉੱਤੇ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਦੌਰਾਨ ਪੈਦਲ ਦਿੱਲੀ ਵੱਲ ਕੂਚ ਕਰ ਰਹੇ ਜਥਿਆਂ ਉੱਤੇ ਮੋਦੀ ਹਕੂਮਤ ਵੱਲੋਂ ਵਹਿਸ਼ੀ ਜ਼ਬਰ ਤੇ ਦੇਸ਼ ਦੇ ਸੰਵਿਧਾਨ ਦੁਆਰਾ ਦੁਬਾਰਾ ਬੋਲਣ ਤੇ ਰੋਜ਼ ਪ੍ਰਦਰਸ਼ਨ ਦੀ ਆਜ਼ਾਦੀ ਦਾ ਗਲਾ ਘੁੱਟਦਿਆਂ ਕਿਸਾਨਾਂ ਮਜ਼ਦੂਰਾਂ ਨੂੰ ਵੱਖਰੇ ਦੇਸ਼ ਦਾ ਅਹਿਸਾਸ ਕਰਵਾ ਦਿੱਤਾ ਹੈ। ਇਸ ਲਈ ਮੋਦੀ ਸਰਕਾਰ ਦਾ ਅੱਤਿਆਚਾਰੀ ਚਿਹਰਾ ਬੇਨਕਾਬ ਕਰਨ ਤੇ 25 ਨਵੰਬਰ ਨੂੰ ਪਹਿਲੇ ਦਿੱਲੀ ਅੰਦੋਲਨ ਦੌਰਾਨ ਰੱਦ ਕੀਤੇ ਤਿੰਨੇ ਕਾਲੇ ਖੇਤੀ ਕਾਨੂੰਨ ਦੁਬਾਰਾ ਖੇਤੀ ਮਾਰਕੀਟਿੰਗ ਨੀਤੀ ਦੇ ਨਾਮ ਹੇਠ ਲਿਆ ਕੇ ਰਾਜਾਂ ਨੂੰ ਲਾਗੂ ਕਰਨ ਲਈ ਭੇਜਣ ਖਿਲਾਫ ਦੋਵਾਂ ਫੋਰਮਾ ਵੱਲੋਂ 18 ਦਸੰਬਰ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨ ਦੇ ਸੱਦੇ ਨੂੰ ਸਫਲ ਕਰਨ ਲਈ ਜ਼ਿਲ੍ਹਾ ਮੋਗਾ ਵਿੱਚ 2 ਥਾਵਾਂ ਮੋਗਾ ਤੇ ਅਜੀਤਵਾਲ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ।ਇਸ ਰੇਲ ਰੋਕੋ ਅੰਦੋਲਨ ਵਿੱਚ ਮੋਗਾ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਮਜ਼ਦੂਰ, ਬੀਬੀਆਂ,ਨੌਜਵਾਨ ਖੇਤੀ ਮੰਡੀ ਨਾਲ ਸੰਬੰਧਿਤ ਸਾਰੇ ਵਰਗ ਛੋਟੇ ਦੁਕਾਨਦਾਰ, ਛੋਟੇ ਵਪਾਰੀ ਸ਼ਾਮਿਲ ਹੋਣਗੇ। ਕਿਸਾਨ ਆਗੂਆਂ ਨੇ ਦਿੱਲੀ ਅੰਦੋਲਨ 2 ਨੂੰ ਸਾਰੇ ਸਮਾਜ ਨੂੰ ਬਚਾਉਣ ਦਾ ਸੰਘਰਸ਼ ਦੱਸਦਿਆਂ ਕਿਹਾ ਕਿ ਮੋਦੀ ਹਕੂਮਤ ਖੇਤੀ ਮੰਡੀ ਖਤਮ ਕਰਕੇ ਸਾਇਲੋ ਗੁਦਾਮਾਂ ਨੂੰ ਮੰਡੀ ਯਾਰਡ ਘੋਸ਼ਿਤ ਕਰਨ ਤੇ ਦੇਸ਼ ਦੇ 68 ਕਰੋੜ ਕਿਸਾਨਾਂ ਨੂੰ ਖੇਤੀ ਕਿੱਤੇ ਵਿੱਚੋਂ ਬਾਹਰ ਕਰਕੇ ਸਸਤੀ ਲੇਬਰ ਵਿੱਚ ਤਬਦੀਲ ਕਰਨ ਦੇ ਏਜੰਡੇ ਉੱਤੇ ਚੱਲ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ

ਭਗਵੰਤ ਮਾਨ ਨੇ ਵੀ ਕਿਸਾਨ ਅੰਦੋਲਨ ਬਾਰੇ ਸਾਜ਼ਿਸ਼ੀ ਚੁੱਪੀ ਧਾਰੀ ਹੋਈ ਤੇ ਸਾਰੀਆਂ ਵਿਰੋਧੀ ਪਾਰਟੀਆਂ ਵੀ ਕਾਰਪੋਰੇਟ ਦੇ ਹੱਲੇ ਅੱਗੇ ਹੱਥ ਬੰਨ ਕੇ ਖੜੀਆਂ ਹਨ। ਇਸ ਲਈ ਦੇਸ਼ ਭਰ ਦੀਆਂ ਕਿਸਾਨ ਮਜ਼ਦੂਰ ਜੱਥੇਬੰਦੀਆਂ ਨੂੰ ਪੁਰਜ਼ੋਰ ਅਪੀਲ ਹੈ ਕਿ ਆਉ ਆਪਸੀ ਏਕਾ ਬਣਾਕੇ ਤਿੱਖੇ ਸੰਘਰਸ਼ ਦਾ ਰਾਹ ਚੁਣੀਏ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *