ਨਿਊ ਚੰਡੀਗੜ੍ਹ ਇਲਾਕੇ ‘ਚ ਸੜਕੀ ਨਿਯਮਾਂ ਦੀ ਪਾਲਣਾ ਲਈ ਟ੍ਰੈਫਿਕ ਪੁਲਿਸ ਹੋਈ ਸਖ਼ਤ

Spread the love
 ਨਿਊ ਚੰਡੀਗੜ੍ਹ, 31 ਮਾਰਚ (ਬਜੀਦਪੁਰ) –  ਨਿਊ ਚੰਡੀਗੜ੍ਹ ਇਲਾਕੇ ਵਿੱਚ ਸੜਕੀ ਨਿਯਮਾਂ ਦੀ ਪਾਲਣਾ ਨਾ ਕਰਨ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦੇ ਸਥਾਨਕ ਟ੍ਰੈਫਿਕ ਪੁਲਿਸ ਮੱਦੇਨਜ਼ਰ ਵਾਹਨ ਚਾਲਕਾਂ ਖਿਲਾਫ ਸਖਤ ਹੋ ਗਈ ਹੈ। ਇਸ ਮਾਮਲੇ ਵਿੱਚ ਸਪਸ਼ਟ ਸੰਦੇਸ਼ ਦਿੰਦੇ ਹੋਏ ਟ੍ਰੈਫਿਕ ਇੰਚਾਰਜ ਸੁਖਮੰਦਰ ਸਿੰਘ ਨੇ ਕਿਹਾ ਕਿ  ਨਸ਼ਾ ਕਰਕੇ  ਵਾਹਨ ਚਲਾਉਣ ਵਾਲੇ ਜ਼ਿਆਦਾਤਰ ਵਾਹਨ ਚਾਲਕ ਹਮੇਸ਼ਾਂ ਹਾਦਸਿਆਂ ਦਾ ਕਾਰਨ ਬਣਦੇ ਹਨ ਅਤੇ ਉਥੇ ਹੀ ਬਿਨਾਂ ਕਾਗਜ਼ਾਤ ਸੜਕਾਂ ‘ਤੇ ਵਾਹਨ ਲੈ ਕੇ ਘੁੰਮਣ ਵਾਲੇ ਅਣਜਾਣ/ ਅਣਪਛਾਤੇ ਲੋਕ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਨੂੰ ਅੰਜਾਮ ਦੇ ਜਾਂਦੇ ਹਨ, ਜਿਨਾਂ ਨੂੰ ਵਾਰਦਾਤ ਤੋਂ ਬਾਅਦ ਲੱਭਣਾ ਔਖਾ ਹੋ ਜਾਂਦਾ ਹੈ। ਸਥਾਨਕ  ਵਾਹਨ ਚਾਲਕਾਂ ਵੱਲੋਂ ਬਣਾਏ ਆਰਜ਼ੀ ਢਾਂਚੇ ਬਿਨਾਂ ਪ੍ਰਵਾਨਗੀ ਤੋਂ ਬੈਠਣ ਦੀ ਸਖ਼ਤ ਮਨਾਹੀ ਕਰਦਿਆਂ ਟ੍ਰੈਫਿਕ ਇੰਚਾਰਜ਼ ਨੇ ਕਿਹਾ ਕਿ ਲੋੜੀਂਦੀਆਂ ਸ਼ਰਤਾਂ ਤੇ ਪ੍ਰਸ਼ਾਸਨ ਵੱਲੋਂ ਨਾ ਮਨਜ਼ੂਰਸ਼ੁਦਾ ਟੈਕਸੀ ਸਟੈਂਡ ਦੇ ਨਾਂ ਤੇ ਬਣੇ ਢਾਂਚਿਆਂ ਤੇ ਬੈਠਣ ਉੱਠਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸੇ ਲਈ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ, ਐਸਪੀ ਟਰੈਫਿਕ ਮਨਪ੍ਰੀਤ ਸਿੰਘ,  ਡੀ ਐਸ ਪੀ ਕਰਨੈਲ ਸਿੰਘ ਦੇ ਸਖਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹੋ ਜਿਹੇ ਗਲਤ ਅਨਸਰਾਂ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਜਿਆਦਾਤਰ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਨੂੰ ਲਿਜਾਣ ਵਾਲੇ ਆਟੋ ਚਾਲਕ ਵੀ ਕਈ ਵਾਰ ਨਸ਼ਾ ਕਰਕੇ ਵਾਹਨ ਚਲਾਉਣ ਸਮੇਂ ਬੱਚਿਆਂ ਦੀ ਜਿੰਦਗੀ ਜੋਖਮ ਵਿੱਚ ਪਾਉਂਦੇ ਹਨ। ਇਸ ਲਈ ਉਹਨਾਂ ਨੂੰ ਵੀ ਸਖਤ ਚੇਤਾਵਨੀ ਦਿੱਤੀ ਗਈ ਹੈ। ਇਲਾਕੇ ਵਿੱਚ ਕਿਸੇ ਤਰ੍ਹਾਂ ਦੀ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਟ੍ਰੈਫਿਕ ਪੁਲਿਸ ਸਪੈਸ਼ਲ ਨਾਕਿਆਂ ਉੱਤੇ ਚੈਕਿੰਗ ਮੁਹਿੰਮ ਆਰੰਭੀ ਗਈ ਹੈ। ਹੁਣ ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਤੇ ਬਿਨਾਂ ਕਾਗਜ਼ਾਤ ਗੱਡੀਆਂ ਚਲਾਉਣ ਵਾਲੇ ਗਲਤ ਅਨਸਰਾਂ ਨੂੰ ਰੋਕ ਕੇ ਉਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *