ਨਿੱਜੀ ਸਕੂਲਾਂ ਦੀਆਂ ਮਨਮਰਜ਼ੀਆਂ ਦੀ ਨਜਾਇਜ਼ ਫੀਸਾਂ ਤੇ ਸਰਕਾਰ ਲਗਾਮ ਕੱਸੇ : ਅਰਸ਼ ਸੱਚਰ 

Spread the love
ਫਰੀਦਕੋਟ ਵਿੱਚ ਨਿੱਜੀ ਸਕੂਲਾਂ ਦੀਆਂ ਵਧਦੀਆਂ ਫੀਸਾਂ ‘ਤੇ ਵੱਡਾ ਵਿਵਾਦ, ਮਾਪਿਆਂ ਦੇ ਹੱਕਾਂ ਲਈ ਆਵਾਜ਼ ਬੁਲੰਦ : ਸੱਚਰ 
ਫਰੀਦਕੋਟ, 3 ਅਪ੍ਰੈਲ (ਮਨਜੀਤ ਸਿੰਘ ਢੱਲਾ) – ਫਰੀਦਕੋਟ ਵਿੱਚ ਨਿੱਜੀ ਸਕੂਲਾਂ ਵੱਲੋਂ ਹਰ ਸਾਲ ਫੀਸਾਂ ਵਿੱਚ ਹੋ ਰਿਹਾ ਬੇਲਗਾਮ ਵਾਧਾ ਹੁਣ ਇੱਕ ਗੰਭੀਰ ਜਨਤਕ ਮਸਲਾ ਬਣ ਗਿਆ ਹੈ। ਇਸ ਨਾਲ ਹਜ਼ਾਰਾਂ ਪਰਿਵਾਰ ਆਰਥਿਕ ਅਤੇ ਮਾਨਸਿਕ ਦਬਾਅ ਹੇਠ ਆ ਰਹੇ ਹਨ ਅਤੇ ਮਾਪਿਆਂ ਵਿੱਚ ਨਾਰਾਜ਼ਗੀ ਲਗਾਤਾਰ ਵੱਧ ਰਹੀ ਹੈ। ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਵਿਸਥਾਰਪੂਰਵਕ ਪੱਤਰ ਲਿਖ ਕੇ ਇਸ ਮਸਲੇ ਵਿੱਚ ਤੁਰੰਤ ਦਖਲਅੰਦਾਜ਼ੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਸਕੂਲਾਂ ਵੱਲੋਂ ਬਿਨਾਂ ਕਿਸੇ ਪਾਰਦਰਸ਼ਤਾ ਅਤੇ ਵਾਜਬ ਕਾਰਨ ਦੇ ਫੀਸਾਂ ਵਿੱਚ ਵਾਧਾ ਕਰਕੇ ਮਾਪਿਆਂ ‘ਤੇ ਅਣਜਾਇਜ਼ ਬੋਝ ਪਾਇਆ ਜਾ ਰਿਹਾ ਹੈ। ਅਰਸ਼ ਸੱਚਰ ਨੇ ਕਿਹਾ, “ਸਿੱਖਿਆ ਇੱਕ ਅਧਿਕਾਰ ਹੈ, ਇਸਨੂੰ ਵਪਾਰ ਨਹੀਂ ਬਣਾਇਆ ਜਾ ਸਕਦਾ। ਜਿੱਥੇ ਮਾਪੇ ਆਪਣੇ ਬੱਚਿਆਂ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇ ਰਹੇ ਹਨ, ਉੱਥੇ ਪ੍ਰਣਾਲੀ ਦਾ ਫਰਜ਼ ਹੈ ਕਿ ਉਹਨਾਂ ‘ਤੇ ਅਣਜਾਇਜ਼ ਬੋਝ ਨਾ ਪਾਇਆ ਜਾਵੇ।”

ਉਨ੍ਹਾਂ ਸਰਕਾਰ ਅੱਗੇ ਹੇਠ ਲਿਖੀਆਂ ਮੰਗਾਂ ਰੱਖੀਆਂ ਹਨ:

– ਸਾਰੇ ਨਿੱਜੀ ਸਕੂਲਾਂ ਦੀ ਫੀਸ ਸਟ੍ਰਕਚਰ ਨੂੰ ਜਨਤਕ ਕੀਤਾ ਜਾਵੇ
– ਬਿਨਾਂ ਮਨਜ਼ੂਰੀ ਕੀਤੇ ਫੀਸ ਵਾਧੇ ‘ਤੇ ਤੁਰੰਤ ਰੋਕ ਲਗਾਈ ਜਾਵੇ
– ਮਾਪਿਆਂ ਲਈ ਸਮੇਂ-ਬੱਧ ਅਤੇ ਪ੍ਰਭਾਵਸ਼ਾਲੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਬਣਾਈ ਜਾਵੇ
– ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ
ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ “Parents Mission Faridkot” ਦੇ ਬੈਨਰ ਹੇਠ ਮਾਪਿਆਂ ਨੂੰ ਇਕੱਠਾ ਕਰਕੇ ਸਾਂਝੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਮਾਪਿਆਂ ਦੀ ਨਾਰਾਜ਼ਗੀ

ਫਰੀਦਕੋਟ ਦੇ ਮਾਪਿਆਂ ਦਾ ਕਹਿਣਾ ਹੈ ਕਿ ਨਿੱਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਵਾਧਾ ਕਰਨਾ ਇੱਕ ਸਾਫ਼-ਸਾਫ਼ ਲੂਣ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਸਲੇ ਵਿੱਚ ਤੁਰੰਤ ਦਖਲਅੰਦਾਜ਼ੀ ਕਰਨੀ ਚਾਹੀਦੀ ਹੈ ਅਤੇ ਨਿੱਜੀ ਸਕੂਲਾਂ ਦੀਆਂ ਮਨਮਰਜ਼ੀਆਂ ‘ਤੇ
ਰੋਕ ਲਗਾਉਣੀ ਚਾਹੀਦੀ ਹੈ।
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *