ਪੀ ਯੂ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਰੋਕਣਾ ਗਲਤ : ਡਾ. ਬਲਵਿੰਦਰ ਸਿੰਘ 

Spread the love
ਜੈਤੋ, 11 ਨਵੰਬਰ (ਮਨਜੀਤ ਸਿੰਘ ਢੱਲਾ)- ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਸਬੰਧੀ ਲਏ ਫੈਸਲੇ ਦੇ ਵਿਰੋਧ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਰੱਖੇ ਰੋਸ ਪ੍ਰਦਰਸ਼ਨ ਨੂੰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੁਲੀਸ ਰਾਹੀਂ ਰੋਕਣ ਦੀ ਕੋਸ਼ਿਸ਼ ਕਰਨਾ ਨਿੰਦਨਯੋਗ  ਅਤੇ ਮੰਦਭਾਗਾ ਹੈ। ਇਹ ਸ਼ਬਦ ਸਮਾਜ ਸੇਵੀ ਡਾ. ਗੁਰਚਰਨ ਭਗਤੂਆਣਾ ਅਤੇ ਐਮ .ਸੀ . ਡਾ. ਬਲਵਿੰਦਰ ਜੈਤੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ । ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੈ , ਪਰ ਇਥੇ ਹਰਿਆਣਾ ਅਤੇ ਹਿਮਾਚਲ ਦੇ ਵਿਦਿਆਰਥੀ ਵੀ ਸਿੱਖਿਆ ਲੈਣ ਰਹੇ ਹਨ, ਇਹ ਜਾਤ ਧਰਮ ਤੋਂ ਉੱਪਰ ਉੱਠ ਕੇ ਸਿੱਖਿਆ ਦਾ ਕੇਂਦਰ ਹੈ। ਪਰ ਕੇਂਦਰ ਇਸ ਦੀ ਸੈਨੇਟ ਨੂੰ ਭੰਗ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਨੇ ਵਿਦਿਆਰਥੀਆਂ ਦੇ ਵਧਦੇ ਦਬਾਓ ਕਾਰਨ ਸੈਨੇਟ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਤਾਂ ਵਾਪਸ ਲੈ ਹੈ, ਪਰ ਸੈਨੇਟ ਚੋਣਾਂ ਕਰਵਾਉਣ ਦਾ ਐਲਾਨ ਨਹੀਂ ਕੀਤਾ ਜਾ ਰਿਹਾ। ਡਾ.ਭਗਤੂਆਣਾ  ਅਤੇ ਡਾ . ਬਲਵਿੰਦਰ ਜੈਤੋ ਨੇ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਕਰਵਾਉਣ ਸਬੰਧੀ ਜਲਦੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *