ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ 9000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ

Spread the love

  ਜੈਤੋ,18 ਦਸੰਬਰ (ਮਨਜੀਤ ਸਿੰਘ ਢੱਲਾ)-ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਲਗਾਤਾਰ ਸਪੈਸ਼ਲ ਨਾਕਾਬੰਦੀਆਂ ਅਤੇ ਰੇਡਾਂ ਕਰਕੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਸ਼੍ਰੀ ਜਸਮੀਤ ਸਿੰਘ ਸਾਹੀਵਾਲ, ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੀ ਰਹਿਨੁਮਾਈ ਅਤੇ ਸ਼੍ਰੀ ਸੁਖਦੀਪ ਸਿੰਘ ਡੀ.ਐਸ.ਪੀ(ਸਬ ਡਵੀਜਨ) ਜੈਤੋ ਸੁਖਦੀਪ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਆਈ.ਏ ਜੈਤੋ ਵੱਲੋਂ ਇੱਕ ਨਸਾ ਤਸਕਰ ਨੂੰ 9000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।ਥਾਣੇਦਾਰ ਗੁਰਲਾਲ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਸ:ਥ: ਅੰਗਰੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਨਾਕਾਬੰਦੀ ਦੌਰਾਨ ਪੁਲ ਸੂਆ ਕੋਟਲੀ ਰੋਡ ਪਿੰਡ ਰਾਮੇਆਣਾ ਮੌਜੂਦ ਸੀ ਤਾਂ ਸਾਹਮਣੇ ਤੋ ਇੱਕ ਵਿਅਕਤੀ ਹੱਥ ਵਿੱਚ ਇੱਕ ਗੱਟਾ ਫੜੀ ਆਉਦਾ ਦਿਖਾਈ ਦਿੱਤਾ। ਜਿਸ ਵੱਲੋਂ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਗਗਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕੋਟਲੀ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੱਸਿਆ। ਕਾਬੂ ਕੀਤੇ ਗਏ ਉਕਤ ਵਿਅਕਤੀ ਖਿਲਾਫ ਥਾਣਾ ਜੈਤੋ ਵਿਖੇ ਮਾਮਲਾ ਦਰਜ ਕੀਤਾ ਗਿਆ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *