ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਸੂਬਾਈ ਸੱਦੇ ਤੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਕੀਤੇ ਗਏ 

Spread the love

 ਜਲੰਧਰ, 19 ਦਸੰਬਰ (ਅਮ੍ਰਿੰਤਪਾਲ ਸਿੰਘ) ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੂਬਾਈ ਸੱਦੇ ਤਹਿਤ ਅੱਜ ਜਲੰਧਰ, ਕਪੂਰਥਲਾ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਵਿੱਚ ਡੀਸੀ ਦਫ਼ਤਰਾਂ ਅੱਗੇ ਜ਼ਿਲ੍ਹਾ ਪੱਧਰੀ ਧਰਨੇ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਮਜ਼ਦੂਰ ਮੰਗਾਂ ਦੇ ਹੱਲ ਲਈ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਯਾਦ ਪੱਤਰ ਭੇਜੇ ਗਏ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਸੂਬਾ ਆਗੂ ਰਾਜ ਕੁਮਾਰ ਪੰਡੋਰੀ, ਕਮਲਜੀਤ ਸਨਾਵਾਂ ਤੇ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਬੇਜ਼ਮੀਨੇ ਮਜ਼ਦੂਰਾਂ ਦੀਆਂ ਮੰਗਾਂ ਅਤੇ ਕੇਂਦਰ ਸਰਕਾਰ ਵੱਲੋਂ ਬਣਾਏ ਕੁਝ ਕੁ ਕਾਨੂੰਨਾਂ ਨੂੰ ਨਾ ਤਾਂ ਕੇਂਦਰ ਸਰਕਾਰ ਨੇ ਲਾਗੂ ਕੀਤਾ, ਨਾ ਹੀ ਕੇਂਦਰ ਤੋਂ ਲਾਗੂ ਕਰਵਾਉਣ ਲਈ ਸੂਬਾ ਸਰਕਾਰ ਨੇ ਕੋਈ ਕਦਮ ਉਠਾਇਆ।ਇਸ ਮੌਕੇ ਕੇਂਦਰ ਵੱਲੋਂ ਬਣਾਏ ਗਏ ਲੈਂਡ ਸੀਲਿੰਗ ਐਕਟ 1972 ਨੂੰ ਲਾਗੂ ਕਰ ਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ‘ਚ ਵੰਡਾਉਣ, ‘ਸਵੈ ਮਿੱਤਵਾ ਸਕੀਮ’ ਤਹਿਤ ਲਾਲ ਲਕੀਰ ‘ਚ ਰਹਿੰਦੇ ਘਰਾਂ ਨੂੰ ਮਾਲਕੀ ਹੱਕ ਦੇਣ, ਪੰਚਾਇਤੀ ਜ਼ਮੀਨਾਂ ‘ਚ ਕਾਨੂੰਨ ਅਨੁਸਾਰ ਤੀਸਰੇ ਰਾਖਵੇਂ ਹਿੱਸੇ ਦਾ ਹੱਕ ਦਲਿਤਾਂ ਨੂੰ ਅਮਲ ‘ਚ ਦੇਣ, ਨਜ਼ੂਲ ਲੈਂਡ, ਪ੍ਰੋਵੈਨਸ਼ਨਲ ਗੌਰਮਿੰਟ ਦੀਆਂ ਜ਼ਮੀਨਾਂ ‘ਚੋਂ ਨਾਜਾਇਜ਼ ਕਬਜ਼ੇ ਖਤਮ ਕਰਕੇ ਦਲਿਤਾਂ ਨੂੰ ਮਾਲਕੀ ਹੱਕ ਦੇਣ, ਲੋੜਵੰਦਾਂ ਨੂੰ ਰਿਹਾਇਸ਼ੀ ਪਲਾਟ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਉਸਾਰੀ ਲਈ ਗਰਾਂਟ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਹੰਸ ਰਾਜ ਪੱਬਵਾਂ, ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ, ਮੇਜਰ ਸਿੰਘ ਕੋਟ ਟੋਡਰਮੱਲ, ਜੀਐੱਸ ਅਟਵਾਲ, ਕਿਰਨਪ੍ਰੀਤ ਕੌਰ, ਹਰੀ ਰਾਮ ਰਸੂਲਪੁਰੀ, ਚੰਨਣ ਸਿੰਘ, ਦਰਸ਼ਨਪਾਲ ਬੁੰਡਾਲਾ, ਗੁਰਬਖਸ਼ ਕੌਰ, ਇਸਤਰੀ ਜਾਗ੍ਰਿਤੀ ਮੰਚ ਦੇ ਆਗੂ ਜਸਵੀਰ ਕੌਰ ਜੱਸੀ, ਬੀਕੇਯੂ ਰਾਜੇਵਾਲ

Oplus_131072

ਦੇ ਕਸ਼ਮੀਰ ਸਿੰਘ ਜੰਡਿਆਲਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਤਰਸੇਮ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਇਨ੍ਹਾਂ ਧਰਨਿਆਂ ਵਿੱਚ ਮਤਾ ਪਾਸ ਕਰ ਕੇ ਪਿੰਡ ਪੰਡਵਾਂ, ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸ਼ਹਿ ਉੱਤੇ ਦਲਿਤ ਪਰਿਵਾਰ ਦਾ ਘਰ ਢਾਹੁਣ ਵਾਲਿਆਂ ਖ਼ਿਲਾਫ਼ ਦਰਜ ਕੇਸ ਵਿੱਚ ਐੱਸਸੀ, ਐੱਸਟੀ ਐਕਟ ਤਹਿਤ ਵਾਧਾ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਗਈ।

  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *