ਪੰਜਾਬ ਯੂਨੀਵਰਸਿਟੀ ਲਾਹੌਰ ਵਿਖੇ “ਸ੍ਰੀ ਗੁਰੂ ਗ੍ਰੰਥ ਸਾਹਿਬ” ਦੀ ਪੜ੍ਹਾਈ ਕਰਵਾਈ ਜਾਵੇਗੀ। 

Spread the love
ਪੰਜਾਬ ਯੂਨੀਵਰਸਿਟੀ ਲਾਹੌਰ ਵਿਖੇ “ਸ੍ਰੀ ਗੁਰੂ ਗ੍ਰੰਥ ਸਾਹਿਬ” ਦੀ ਪੜ੍ਹਾਈ ਕਰਵਾਈ ਜਾਵੇਗੀ।
 ਬਠਿੰਡਾ, 3 ਦਸੰਬਰ (ਰਾਮ ਸਿੰਘ ਕਲਿਆਣ)  ਲਹਿੰਦੇ ਪੰਜਾਬ ਦੇ ਲਾਹੌਰ ਸਥਿਤ ਯੂਨੀਵਰਸਿਟੀ ਆਫ ਪੰਜਾਬ ਲਾਹੌਰ ਦੇ ਸਿਲੇਬਸ ਵਿੱਚ “ਸ੍ਰੀ ਗੁਰੂ ਗ੍ਰੰਥ ਸਾਹਿਬ” ਦੀ ਪੜ੍ਹਾਈ ਕਰਵਾਈ ਜਾਵੇਗੀ।  ਇਸ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਰਿਪੋਰਟਾਂ ਅਨੁਸਾਰ ਪ੍ਰਸ਼ਾਂਤ ਸਿੰਘ ਸਿੰਘ ਜੋ ਕਿ ਇਸ ਯੂਨੀਵਰਸਿਟੀ ਵਿੱਚ ਸਹਾਇਕ ਰਜਿਸਟਰਾਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ 1947 ਦੀ ਵੰਡ ਪਿਛੋਂ ਇਸ ਯੂਨੀਵਰਸਿਟੀ ਵਿੱਚ ਇਕਲੌਤੇ ਸਿੱਖ ਅਧਿਕਾਰੀ ਹਨ ਜੋ ਕਿ ਯੂਨੀਵਰਾਸ਼ਟਰੀ ਦੀ ਸਿਲੇਬਸ ਨਿਰਧਾਰਨ ਕਮੇਟੀ ਦੇ ਮੈਂਬਰ ਵੀ ਹਨ। ਉਨਾਂ ਨੇ ਦੱਸਿਆ ਕਿ ਪਾਕਿਸਤਾਨ ਪੰਜਾਬ ਦੇ ਵਿਦਿਅਕ ਅਦਾਰਿਆਂ ਵਿੱਚ ਬੀਐਸ (ਬਾਰਵੀਂ) ਤੋਂ ਬਾਅਦ ਚਾਰ ਸਾਲ ਦੇ ਕੋਰਸ ਵਿੱਚ ਵਿਦਿਆਰਥੀਆਂ ਨੂੰ “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ” ਦੀ ਪੜ੍ਹਾਈ ਕਰਾਈ ਜਾਵੇਗੀ। ਪ੍ਰਸ਼ਾਂਤ ਸਿੰਘ ਅਨੁਸਾਰ ਉਨਾਂ ਵੱਲੋਂ ਇਸ ਸਬੰਧੀ ਸਿਲੇਬਸ ਤਿਆਰ ਕਰਕੇ ਭੇਜਿਆ ਗਿਆ ਸੀ ਤੇ ਜੋ ਯੂਨੀਵਰਸਿਟੀ ਨੇ ਪ੍ਰਵਾਨ ਕਰ ਲਿਆ ਗਿਆ ਹੈ। ਜਿਕਰਯੋਗ ਹੈ ਕਿ ਪ੍ਰਸ਼ਾਂਤ ਸਿੰਘ ਪਾਕਿਸਤਾਨ ਸਰਕਾਰ ਦੇ ਮਿਨਿਸਟਰੀ ਆਫ ਫੈਡਰਲ ਐਜੂਕੇਸ਼ਨ ਐਂਡ ਪ੍ਰੋਫੈਸਨਲ ਟ੍ਰੇਨਿੰਗ ਦੇ ਰਾਸ਼ਟਰੀ ਪਾਠਕਰਮ ਵਿੱਚ ਸਿੱਖ ਇਤਿਹਾਸ ਲਿਖਣ ਵਾਲੇ ਸਿੱਖ ਲੇਖਕ ਹਨ।
ਇਸ ਦੇ ਨਾਲ ਹੀ ਉਹ ਐੱਥੇਕਸ ਰਿਵਿਊ ਕਮੇਟੀ ,ਪੰਜਾਬ ਪਾਠਕ੍ਰਮ ਅਤੇ ਟੈਕਸਟ ਬੁੱਕ ਬੋਰਡ ਦੀ ਰਿਵਿਊ ਕਮੇਟੀ ਦੇ ਮੈਂਬਰ ਵੀ ਹਨ। ਪ੍ਰਸ਼ਾਂਤ ਸਿੰਘ ਦੇ ਯਤਨਾ ਸਦਕਾ ਪੰਜਾਬ ਯੂਨੀਵਰਸਿਟੀ ਲਾਹੌਰ ਦੇ ਵਿਦਿਆਰਥੀਆਂ ਨੂੰ “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ” ਦਾ ਅਧਿਐਨ ਕਰਨ ਦਾ ਮੌਕਾ ਮਿਲੇਗਾ ਜੋ ਸਾਂਝੀਵਾਲਤਾ ਦੇ ਪ੍ਰਤੀਕ ਹਨ ।

More News

Youtube

Facebook

Whatsapp

Home

 

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *