ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਖਾਕਟਾਂ ਖੁਰਦ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Spread the love

ਭੁਨਰਹੇੜੀ, 16 ਅਪ੍ਰੈਲ ( ਸਤਿੰਦਰ ਸ਼ਰਮਾ) : ਪਿਛਲੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਖਾਕਟਾਂ ਖੁਰਦ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਮਦਨ ਲਾਲ ਨੇ ਕਿਹਾ ਕਿ ਸਕੂਲ ਦੀ ਵਿਦਿਆਰਥਣ ਅਮਨਦੀਪ ਕੌਰ ਵੱਲੋਂ 96% ਅਮਨਜੋਤ ਕੌਰ ਵੱਲੋਂ 94%, ਮਾਨਵਜੋਤ ਸਿੰਘ ਵੱਲੋਂ 94%, ਅਬੀਜੋਤ ਸਿੰਘ ਵੱਲੋਂ 93%, ਐਸਵੀਰ ਸਿੰਘ ਵੱਲੋਂ 93% ਰਮਨਦੀਪ ਕੌਰ ਵੱਲੋਂ 93% ਅਤੇ ਹਰਮਨਜੋਤ ਸਿੰਘ ਵੱਲੋਂ 92% ਨੰਬਰ ਲੈ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਬੱਚਿਆਂ ਵੱਲੋਂ ਨਤੀਜਿਆਂ ਵਿੱਚ ਵਧੀਆ ਪੁਜੀਸ਼ਨਾਂ ਹਾਸਿਲ ਕਰਨ ਦੀ ਖੁਸ਼ੀ ਵਿੱਚ ਇਨਾਮ ਵੰਡ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਧਰਮ ਪਤਨੀ ਬੀਬਾ ਸਿਮਰਨਜੀਤ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਧਾਇਕ ਦੇ ਪਤਨੀ ਬੀਬਾ ਸਿਮਰਨਜੀਤ ਕੌਰ ਪਠਾਨ ਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਲਈ ਸਰਕਾਰ ਪੂਰੀ ਤਰਾਂ ਨਾਲ ਪ੍ਰਬੰਧ ਕਰ ਰਹੀ ਹੈ। ਉਹਨਾਂ ਸਕੂਲ ਪ੍ਰਬੰਧਕਾਂ ਵੱਲੋਂ ਰੱਖੀਆਂ ਮੁੱਖ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਵਾਇਆ। ਇਸ ਮੌਕੇ ਪੁਜੀਸ਼ਨਾਂ ਹਾਸਿਲ ਕਰਨ ਵਾਲਿਆਂ ਨੂੰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਬਲਾਕ ਭੁਨਰਹੇੜੀ ਦੇ ਨੋਡਲ ਅਫਸਰ ਨਵਰੀਤ ਸਿੰਘ, ਨਰਿੰਦਰ ਤੱਖਰ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਸਨੌਰ, ਖਾਕਟਾਂ ਕਲਾਂ ਪਿੰਡ ਦੇ ਸਰਪੰਚ ਸ਼੍ਰੀਮਤੀ ਇੰਦਰਜੀਤ ਕੌਰ, ਰਵਿੰਦਰ ਸਿੰਘ, ਜਤਿੰਦਰ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ, ਗੁਰਮੇਲ ਸਿੰਘ, ਜਸਕਰਨ ਸਿੰਘ,ਅਮਰਿੰਦਰ ਸਿੰਘ ਤੇ ਹਰਬੰਸ ਕੌਰ ਸਾਬਕਾ ਸਰਪੰਚ ਮੈਡਮ ਹਰਪ੍ਰੀਤ ਕੌਰ ਅਤੇ ਸਕੂਲ ਦੇ ਇੰਚਾਰਜ ਮਦਨ ਲਾਲ, ਸਮੂਹ ਸਕੂਲ ਸਟਾਫ ਗੁਰਪ੍ਰੀਤ ਸਿੰਘ ਸੀਐਚਟੀ, ਕਿਰਨਜੀਤ ਕੌਰ, ਹਰਪ੍ਰੀਤਪਾਲ ਸਿੰਘ, ਅਮਨਪ੍ਰੀਤ ਕੌਰ, ਅਰਵਿੰਦਰ ਕੌਰ ਕਾਂਤਾ ਰਾਣੀ, ਸੁਰਿੰਦਰ ਕੌਰ, ਗੁਲਜਾਰ ਸਿੰਘ, ਅੰਮ੍ਰਿਤਪਾਲ ਕੌਰ, ਪਿੰਡ ਖਾਕਟਾਂ ਖੁਰਦ ਦੇ ਨਵੇਂ ਬਣੇ ਸਰਪੰਚ ਸ਼੍ਰੀਮਤੀ ਸਰਬਜੀਤ ਕੌਰ, ਸਰਬਜੀਤ ਸਿੰਘ, ਜਰਨੈਲ ਸਿੰਘ, ਅਮਨਦੀਪ ਸਿੰਘ, ਕਮਲਜੀਤ ਕੌਰ ਸੁਖਵਿੰਦਰ ਕੌਰ ਅਤੇ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *