-ਬਜੁਰਗਾਂ, ਦਿਲ ਦੇ ਮਰੀਜ਼ ਸਵੇਰੇ-ਸ਼ਾਮ ਸੈਰ ਕਰਨ ਤੋਂ  ਗੁਰੇਜ਼ ਕਰਨ

Spread the love

-ਛੋਟੇ ਬੱਚਿਆਂ, ਬਜੁਰਗਾਂ ਦਾ ਵਿਸ਼ੇਸ਼ ਖਿਆਲ ਰੱਖਣ ਦੀ ਸਲਾਹ

 -ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ

ਫਰੀਦਕੋਟ 12 ਦਸੰਬਰ (ਵਿਪਨ ਮਿੱਤਲ )ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪਰਕੋਪ ਵਧ ਰਿਹਾ ਹੈ।ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਫਰੀਦਕੋਟ ਜ਼ਿਲ੍ਹਾ ਵੀ ਸ਼ਾਮਲ ਹੈ।  ਫਰੀਦਕੋਟ ਦਾ ਪਿਛਲੇ ਦੋ ਦਿਨਾਂ ਦਾ ਰਾਤ ਦਾ ਤਾਪਮਾਨ ਘੱਟੋ- ਘੱਟ ਕਰਮਵਾਰ 1.5 ਅਤੇ 2.0 ਦਰਜ ਕੀਤਾ ਗਿਆ ਹੈ । ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ। ਇਹ ਜਾਣਕਾਰੀ  ਸਿਵਲ ਸਰਜਨ ਫਰੀਦਕੋਟ ਡਾ ਚੰਦਰ ਸ਼ੇਖਰ ਕੱਕੜ ਨੇ ਦਿੱਤੀ। ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਸ਼ੀਤ ਲਹਿਰ ਨਾਲ ਜ਼ਿਆਦਾਤਰ ਬਜੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਸ਼ੀਤ ਲਹਿਰ ਦੇ ਮੱਦੇਨਜਰ ਦੁਪਈਆ ਵਾਹਨ ਦੀ ਵਰਤੋ ਘੱਟ ਕੀਤੀ ਜਾਵੇ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ਼ੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜਾਮ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਮਾਸ ਮੀਡੀਆ

ਅਫਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਠੰਡ ਵਿੱਚ ਆਪਣੀ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਮੋਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ ਥੋੜੇ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੌਰ ਤੇ ਫ਼ਲੂ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਵੀ ਨਜਰਅੰਦਾਜ ਨਾ ਕੀਤਾ ਜਾਵੇ। ਜੇਕਰ ਕੋਈ ਅਜਿਹਾ ਲੱਛਣ ਦਿਖਾਈ ਦਿੰਦਾ ਹੈ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *