ਬਠਿੰਡਾ ਜਿੱਲੇ ਵਿੱਚ ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ ।

Spread the love

 ਬਠਿੰਡਾ, 19 ਦਸੰਬਰ ( ਰਾਮ ਸਿੰਘ ਕਲਿਆਣ) ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ 21 ਦਸੰਬਰ 2024 ਨੂੰ ਡਰਾਈ ਡੇ ਘੋਸ਼ਿਤ ਕਰਦਿਆਂ ਸ਼ਰਾਬ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ। ਹੁਕਮ ਅਨੁਸਾਰ ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 48, ਨਗਰ ਕੌਂਸਲ ਗੋਨਿਆਣਾ ਦੇ ਵਾਰਡ ਨੰਬਰ 9, ਮੌੜ ਦੇ ਵਾਰਡ ਨੰਬਰ 1, ਭਾਈਰੂਪਾ ਦੇ ਵਾਰਡ ਨੰਬਰ 6, ਕੋਠਾ ਗੁਰੂ ਦੇ ਵਾਰਡ ਨੰਬਰ 2, ਲਹਿਰਾ ਮੁਹੱਬਤ ਦੇ ਵਾਰਡ ਨੰਬਰ 3,5,8 ਅਤੇ 10, ਮਹਿਰਾਜ ਅਤੇ ਨਥਾਣਾ ਦੇ ਵਾਰਡ ਨੰਬਰ 8-8 ਵਿੱਚ ਹੋਣ ਵਾਲੇ ਉਪ ਚੋਣ ਅਤੇ ਨਗਰ ਕੌਂਸਲ ਰਾਮਪੁਰਾ ਅਤੇ ਤਲਵੰਡੀ ਸਾਬੋ ਵਿੱਚ ਹੋਣ ਵਾਲੇ ਜਨਰਲ ਚੋਣਾਂ ਦੇ ਮੱਦੇਨਜ਼ਰ ਇੰਨ੍ਹਾਂ ਥਾਵਾਂ ’ਤੇ 21 ਦਸੰਬਰ 2024 ਨੂੰ ਡਰਾਈ ਡੇ ਘੋਸ਼ਿਤ ਕਰਦਿਆਂ ਸ਼ਰਾਬ ਦੀ ਵਿਕਰੀ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।  ਇਸ ਮਿਤੀ ਨੂੰ ਦੁਕਾਨਾਂ, ਹੋਟਲ ਰੈਸਟੋਰੈਂਟ, ਕਲੱਬ ਅਤੇ ਅਹਾਤਿਆਂ ’ਤੇ ਸ਼ਰਾਬ ਦੀ ਵਿਕਰੀ ਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾਂਦੀ ਹੈ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *