ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ  ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ 

Spread the love
 ਕਪੂਰਥਲਾ, 30 ਮਾਰਚ (ਕੌੜਾ ) –  ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਧਾਰਮਿਕ ਸਮਾਗਮਾਂ ਦੇ ਦੂਜੇ ਦਿਨ ਸੰਤ ਬਾਬਾ ਜੱਗਾ ਸਿੰਘ ਗੁਰਦੁਆਰਾ ਅੰਤਰਯਾਮਤਾ ਸੁਲਤਾਨਪੁਰ ਲੋਧੀ ਵਾਲਿਆ ਦੀ ਦੇਖਰੇਖ ਹੇਠ  ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਾਨਦਾਰ ਨਗਰ ਕੀਰਤਨ ਦੀ ਆਰੰਭਤਾ ਬੇਬੇ ਨਾਨਕੀ ਗੁਰਦੁਆਰਾ ਸ੍ਰੀ ਖੂਹ ਸਾਹਿਬ ਤਲਵੰਡੀ ਚੌਧਰੀਆਂ ਤੋਂ ਅਰਦਾਸ ਕਰਨਾ ਉਪਰੰਤ  ਜੈਕਾਰਿਆਂ ਦੀ ਗੂੰਜ ਵਿੱਚ ਹੋਈ। ਨਗਰ ਕੀਰਤਨ ਗੁਰਦੁਆਰਾ ਤ੍ਰਿਪਤਾ ਜੀ, ਮਹੱਲਾ ਲਾਹੌਰੀਆਂ, ਮਹੱਲਾ ਮੈਰੀ ਪੁਰੀਆ, ਮਹੱਲਾ ਗੁਰੂ ਗੋਬਿੰਦ ਸਿੰਘ, ਰੱਬ ਰੱਬ ਚੌਂਕ, ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ, ਡਾਕਟਰ ਭੀਮ ਰਾਓ ਅੰਬੇਡਕਰ ਚੌਂਕ, ਗੁਰਦੁਆਰਾ ਗੁਰੂ ਗੋਬਿੰਦ ਸਿੰਘ ਤੋਂ ਹੁੰਦਾ ਹੋਇਆ ਭੱਟੀ ਚੌਂਕ, ਸਦਰ ਬਾਜ਼ਾਰ, ਮਹੱਲਾ ਸਵਾਮੀਆਂ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਬਸ ਸਟੈਂਡ ਸ਼ਹੀਦ ਊਧਮ ਸਿੰਘ ਚੌਂਕ, ਸ਼ਹੀਦ ਭਗਤ ਸਿੰਘ ਚੌਂਕ ਤੋ ਗੁਰਦੁਆਰਾ ਬੇਬੇ ਨਾਨਕੀ ਵਿਖੇ ਸੰਪੰਨ ਹੋਇਆ। ਵੱਖ ਵੱਖ  ਚੌਂਕਾ ਅਤੇ ਮਹੱਲਿਆਂ ਵਿੱਚ ਪਾਲਕੀ ਸਾਹਿਬ ਵਿੱਚ ਸਜਾਏ ਗਏ ਸ੍ਰੀ  ਗੁਰੂ ਗ੍ਰੰਥ ਸਾਹਿਬ ਜੀ ਨੂੰ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਉਥੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਫਲਾਂ, ਪਕੌੜਿਆਂ, ਗੰਨੇ ਦੇ ਰਸ, ਅਤੇ ਪਾਣੀ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸੰਤ ਬਾਬਾ ਜੱਗਾ ਸਿੰਘ, ਸਰਪੰਚ ਬਲਵਿੰਦਰ ਸਿੰਘ ਲੱਡੂ, ਓੰਕਾਰ ਸਿੰਘ ਜੋਸਨ ਪ੍ਰਧਾਨ ਗੁਰਦੁਆਰਾ ਬੇਬੇ ਨਾਨਕੀ ਸ੍ਰੀ ਖੂਹ ਸਾਹਿਬ ਰਜਿਸਟਰਡ, ਸੰਤੋਖ ਸਿੰਘ ਸਾਬਕਾ ਇੰਸਪੈਕਟਰ, ਨਿਰਭੈ ਸਿੰਘ ਜੋਸਨ, ਬਚਨ ਸਿੰਘ ਓਠੀ, ਸੁਰਜੀਤ ਸਿੰਘ, ਗੱਜਣ ਸਿੰਘ, ਮੇਜਰ ਸਿੰਘ, ਹਰਚੰਦ ਸਿੰਘ ਭਾਰਜ, ਤਰਸੇਮ ਸਿੰਘ ਮੋਮੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *