ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ),  ਵੱਲੋਂ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਆਯੋਜਿਤ

Spread the love
 ਕਪੂਰਥਲਾ , 7 ਅਪ੍ਰੈਲ(ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿੱਚ ਵਿਸ਼ਵ ਸਿਹਤ ਦਿਵਸ ਜਾਗਰੂਕਤਾ ਭਰੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ‘ਤੇ ਕਾਲਜ ਦੇ ਐਨ.ਐੱਸ.ਐੱਸ. ਯੂਨਿਟ ਅਤੇ ਈਕੋ ਕਲੱਬ ਵੱਲੋਂ ਸਾਂਝੇ ਤੌਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸਦਾ ਮੁੱਖ ਉਦੇਸ਼ ਸਮਾਜ ਵਿੱਚ ਸਿਹਤ ਪ੍ਰਤੀ ਸੁਚੇਤ  ਕਰਨਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥਣਾਂ ਵੱਲੋਂ ਪਿੰਡ ਫੱਤੂਢੀਂਗਾ ਵਿੱਚ ਇਕ ਵਿਸ਼ਾਲ ਅਤੇ ਸੁਚਾਰੂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹਪੂਰਵਕ ਹਿੱਸਾ ਲੈਂਦਿਆਂ ਸਿਹਤ ਸੰਬੰਧੀ ਪ੍ਰਭਾਵਸ਼ਾਲੀ ਨਾਅਰੇ ਲਗਾਏ ਅਤੇ ਪਿੰਡ ਵਾਸੀਆਂ ਨੂੰ ਸਰੀਰਕ ਅਤੇ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਰੈਲੀ ਨੇ ਪਿੰਡ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਗੁਜ਼ਰਦਿਆਂ ਲੋਕਾਂ ਦਾ ਧਿਆਨ ਸਿਹਤਮੰਦ ਜੀਵਨ-ਸ਼ੈਲੀ ਵੱਲ ਕੇਂਦ੍ਰਿਤ ਕੀਤਾ। ਵਿਦਿਆਰਥਣਾਂ ਨੇ ਲੋਕਾਂ ਨੂੰ ਸੰਤੁਲਿਤ ਆਹਾਰ, ਨਿਯਮਿਤ ਕਸਰਤ ਅਤੇ ਸਫ਼ਾਈ ਦੇ ਮੂਲ ਸਿਧਾਂਤਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਉਪਰਾਲੇ ਰਾਹੀਂ ਕਾਲਜ ਵੱਲੋਂ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਵੀ ਪ੍ਰਗਟ ਕੀਤਾ ਗਿਆ। ਇਸ ਮੌਕੇ‘ਤੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਿਹਤਮੰਦ ਸਮਾਜ ਦੀ ਸਥਾਪਨਾ ਲਈ ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਸਚੇਤ ਹੋਣਾ ਅਤਿ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਸਿਹਤਮੰਦ ਆਦਤਾਂ ਅਪਣਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਆਪਣਾ ਯੋਗਦਾਨ ਪਾਉਣ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *