ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ 7 ਰੋਜਾ ਐਨਐਸਐਸ ਕੈਂਪ ਦਾ ਆਰੰਭ

Spread the love

ਫੱਤੂ ਢੀਂਗਾ, 19  ਦਿਸੰਬਰ ( ਅਮਨਦੀਪ ਕੌਰ )  ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿਧੇ ਪ੍ਰਬੰਧ ਅਧੀਨ ਆਉਂਦੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਦੀ ਰਹਿਨੁਮਾਈ ਅਧੀਨ ਸੱਤ ਰੋਜ਼ਾ ਐਨਐਸਐਸ ਕੈਂਪ ਦਾ ਆਰੰਭ ਕੀਤਾ ਗਿਆ। ਇਸ ਮੌਕੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਲਵੰਡੀ ਚੌਧਰੀਆਂ ਦੇ ਪ੍ਰਿੰਸੀਪਲ ਸਰਦਾਰ ਧਿਆਨ ਸਿੰਘ ਦੁਆਰਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਐਨਐਸਐਸ ਵਿੰਗ ਦੇ ਪ੍ਰੋਗਰਾਮ ਅਫ਼ਸਰ ਡਾਕਟਰ ਪਰਮਜੀਤ ਕੌਰ ਮੁਖੀ ਸਾਇੰਸ ਵਿਭਾਗ ਵੱਲੋਂ ਇਸ ਕੈਂਪ ਦਾ ਆਗਾਜ਼ ਕਰਦੇ ਹੋਏ ਦੱਸਿਆ ਗਿਆ ਕਿ ਇਹ ਕੈਂਪ 19 ਦਸੰਬਰ 2024 ਤੋਂ 25 ਦਸੰਬਰ 2024 ਤੱਕ ਚੱਲੇਗਾ , ਜਿਸ ਵਿੱਚ 70 ਦੇ ਲਗਭਗ ਵਿਦਿਆਰਥੀਆਂ ਦੁਆਰਾ ਹਿੱਸਾ ਲਿਆ ਗਿਆ ਹੈ । ਉਹਨਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਿੱਖਿਆ ਦੇ ਨਾਲ ਨਾਲ ਸੇਵਾ ਭਾਵਨਾ ਦਾ ਵਿਕਾਸ ਕਰਨਾ ਹੈ ਤਾਂ ਜੋ ਉਹ ਭਵਿੱਖ ਵਿੱਚ ਇੱਕ ਚੰਗੇ ਨਾਗਰਿਕ ਦੇ ਤੌਰ ਤੇ ਸਮਾਜ ਨੂੰ ਆਪਣੀ ਸ਼ਮੂਲੀਅਤ ਦੇ ਸਕਣ। ਇਸ ਵਿਸ਼ੇਸ਼ ਮੌਕੇ ਤੇ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਦੁਆਰਾ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਐਨਐਸਐਸ ਦੀਆਂ ਕਦਰਾਂ ਕੀਮਤਾਂ ਨੂੰ ਸਮਝਣ ਅਤੇ ਉਸ ਦੀ ਕਸੌਟੀ ਉੱਤੇ ਖਰੇ ਉਤਰਨ ਲਈ ਸੇਧ ਦਿੱਤੀ ਗਈ। ਇਸ ਮੌਕੇ ਤੇ ਆਏ ਹੋਏ ਮੁੱਖ ਮਹਿਮਾਨ ਪ੍ਰਿੰਸੀਪਲ ਸਰਦਾਰ ਧਿਆਨ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਦੱਸਿਆ ਗਿਆ ਕਿ ਐਨਐਸਐਸ ਅਤੇ ਐਨਸੀਸੀ ਵਰਗੇ ਯੂਨਿਟ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਹੁੰਦੇ ਹਨ, ਇਹਨਾਂ ਦੇ ਸਹਾਰੇ ਵਿਦਿਆਰਥੀ ਜ਼ਿੰਦਗੀ ਵਿੱਚ ਕਾਮਯਾਬੀ ਦੀਆਂ ਮੰਜ਼ਲਾਂ ਛੋਹ ਸਕਦੇ ਹਨ। ਉਹਨਾਂ ਵਿਦਿਆਰਥੀਆਂ ਨੂੰ ਜਪਾਨ ਦੇ ਵਿਦਿਅਕ ਸੱਭਿਆਚਾਰ ਦੀ ਉਦਾਹਰਨ ਦਿੰਦੇ ਹੋਏ ਸੇਵਾ ਭਾਵਨਾ ਦੀ ਅਹਿਮੀਅਤ ਨੂੰ ਸਮਝਾਉਂਦੇ ਹੋਏ ਕਿਹਾ ਕਿ ਸਾਨੂੰ ਕੰਮ ਸਜ਼ਾ ਨਹੀਂ ਲੱਗਣਾ ਚਾਹੀਦਾ ਸਗੋਂ ਹੱਥੀ ਕਿਰਤ ਨੂੰ ਪਹਿਲ ਦੇਣੀ ਚਾਹੀਦੀ ਹੈ। ਅੰਤ ਵਿੱਚ ਉਨਾਂ ਨੇ ਵਿਦਿਆਰਥੀਆਂ ਨੂੰ ਕੈਂਪ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕੈਂਪ ਦੇ ਪਹਿਲੇ ਦਿਨ ਤ੍ਰਿਪਤ ਸਚਦੇਵਾ ਦੁਆਰਾ ਐਨਐਸਐਸ ਗੀਤ ਪੇਸ਼ ਕੀਤਾ ਗਿਆ , ਨਿੰਮੀ ਬੀਏ ਭਾਗ ਪਹਿਲਾ,

 

ਰੁਪਿੰਦਰ ਕੌਰ ਬੀਏ ਭਾਗ ਪਹਿਲਾ ਅਤੇ ਅਮਨੀਤ ਕੌਰ ਡਿਪਲੋਮਾ ਇਨ ਕੋਸਮਟੋਲੋਜੀ ਦੁਆਰਾ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਗੀਤਾ ਬੀਏ ਭਾਗ ਦੂਜਾ ਦੁਆਰਾ ਗੀਤ ਪੇਸ਼ ਕੀਤਾ ਗਿਆ। ਅੰਤ ਵਿੱਚ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਦੁਆਰਾ ਆਏ ਹੋਏ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਐਨਐਸਐਸ ਵਿੰਗ ਦੇ ਕੋਆਰਡੀਨੇਟਰ ਡਾਕਟਰ ਪਰਮਜੀਤ ਕੌਰ ਮੁਖੀ ਸਾਇੰਸ ਵਿਭਾਗ, ਡਾਕਟਰ ਪਰਮਜੀਤ ਕੌਰ , ਲੈਕਚਰਾਰ ਸੋਨੀਆ ਧੀਮਾਨ ਅਤੇ ਲੈਕਚਰਾਰ ਪਰਮਪ੍ਰੀਤ ਕੌਰ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *