ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਰੱਦ ਕਰਨਾ ਲੋਕਤੰਤਰ ਦਾ ਘਾਣ : ਭੰਡਾਲ 

Spread the love
 ਜ਼ਿਲ੍ਹਾ ਪ੍ਰਧਾਨ ਵੱਲੋਂ ਸਾਥੀਆ ਸਮੇਤ ਗੁਰਦੁਆਰਾ ਬੇਰ ਸਾਹਿਬ ਕੀਤੀ ਸ਼ੁਕਰਾਨੇ ਦੀ ਅਰਦਾਸ
ਫੱਤੂਢੀਂਗਾ , 29  ਮਾਰਚ (ਕੁਲਵਿੰਦਰ ਸਿੰਘ)  ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਤੇ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਲਗਾਈ ਗਈ ਪੈਰੋਲ ਅਰਜ਼ੀ ਤੇ ਸੁਣਵਾਈ ਕਰਦਿਆਂ ਹਾਈਕੋਰਟ ਵੱਲੋਂ ਪੈਰੋਲ ਰੱਦ ਕਰਨਾ ਸਿੱਧਾ ਸਿੱਧਾ ਲੋਕਤੰਤਰ ਦਾ ਘਾਣ ਹੈ। ਕਿਉਂਕਿ ਲੱਖਾਂ ਲੋਕਾਂ ਵੱਲੋਂ ਸੰਵਿਧਾਨਕ ਤੌਰ ਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਵੋਟਾਂ ਜ਼ਰੀਏ ਚੁਣ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜਿਆ ਹੈ ਤਾਂ ਜੋ ਉਹ ਪੰਜਾਬ ਦੇ ਲੋਕਾਂ ਦੀ ਅਵਾਜ਼ ਪਾਰਲੀਮੈਂਟ ਵਿੱਚ ਚੁੱਕ ਸੱਕਣ। ਪਰੰਤੂ ਕੇਂਦਰ ਦੀ ਸ਼ਹਿ ਤੇ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਗਲਤ ਤੱਥ ਪੇਸ਼ ਕਰ ਹਾਈਕੋਰਟ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਜਿਸ ਤਹਿਤ ਹਾਈਕੋਰਟ ਵੱਲੋਂ ਪੈਰੋਲ ਨੂੰ ਰੱਦ ਕੀਤਾ ਜਾ ਰਿਹਾ ਹੈ। ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਨਵ ਨਿਯੁਕਤ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋ ਸ਼ੁਕਰਾਨੇ ਦੀ ਅਰਦਾਸ ਦੀ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਜੇਕਰ ਸਰਕਾਰਾਂ ਵੱਲੋਂ ਜਲਦ ਹੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਰਿਹਾਅ ਨਹੀ ਕੀਤਾ ਜਾਂਦਾ ਤਾਂ ਲੋਕ ਰੋਹ ਇੱਕ ਲੋਕ ਲਹਿਰ ਦਾ ਰੂਪ ਧਾਰਨ ਕਰ ਸੰਘਰਸ਼ ਵਿੱਢੇਗਾ ਜਿਸ ਦੇ ਨਿਕਲਣ ਵਾਲੇ ਨਤੀਜਿਆਂ ਦਾ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।ਇਸ ਸਮੇਂ ਹਲਕਾ ਭੁਲੱਥ ਤੋਂ ਸੇਵਾਦਾਰ ਨਛੱਤਰ ਸਿੰਘ ਦੁਸਾਂਝ ਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਸੇਵਾਦਾਰ ਬੋਹੜ ਸਿੰਘ ਹਜਾਰਾ ਨੇ ਕਿਹਾ ਕਿ ਇਹ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਚੌਥੀ ਵਾਰ ਐਨ ਐਸ ਏ ਵਧਾਉਣ ਦੀ ਸਾਜ਼ਿਸ਼ ਕੀਤੀ ਜਾ ਰਿਹਾ ਹੈ ਜੋ ਕਿ ਲੋਕਤੰਤਰ ਦਾ ਕਤਲ ਕਰਨ ਦੇ ਤੁਲ ਹੈ। ਇਸ ਸਮੇਂ ਸੁਖਦੇਵ ਸਿੰਘ ਖੀਰਾਂਵਾਲੀ, ਸ਼ਹਿਰੀ ਟੀਮ ਕਮਲਜੀਤ ਸਿੰਘ ਮਠਾੜੂ, ਰਘਬੀਰ ਸਿੰਘ ਭੁੱਲਰ, ਕੈਪਟਨ ਲਖਵਿੰਦਰ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ ਸੂਬੇਦਾਰ, ਸ਼ਨੀ, ਪ੍ਰੇਮ ਸਿੰਘ, ਮਨਪ੍ਰੀਤ ਸਿੰਘ ਮੰਨਾ, ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਲਵਪ੍ਰੀਤ ਸਿੰਘ,ਗੁਰਬਹਾਰ ਸਿੰਘ, ਹਰਪਿੰਦਰ ਸਿੰਘ, ਸਕੱਤਰ , ਲਵਪ੍ਰੀਤ ਸਿੰਘ ਦੂਲੋਵਾਲ, ਅਰਸ਼ਦੀਪ ਸਿੰਘ, ਸੰਦੀਪਪਾਲ ਸਿੰਘ, ਪਰਮਜੀਤ ਸਿੰਘ ਜੱਬੋਵਾਲ,ਹਰਨੇਕ ਸਿੰਘ, ਹਰਮਿੰਦਰਪਾਲ ਸਿੰਘ, ਹਰਪਾਲ ਸਿੰਘ, ਨਿਸ਼ਾਨ ਸਿੰਘ ਪੱਸਣ ਆਦਿ ਹਾਜ਼ਰ ਸਨ।
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *