ਭਾਕਿਯੂ ਉਗਰਾਹਾਂ ਵਲੋਂ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਹੋਏ ਅੱਤਿਆਚਾਰ ਵਿਰੁੱਧ ਮੋਟਰਸਾਈਕਲ ਮਾਰਚ ਕੀਤਾ –

Spread the love

 – ਅਜੀਤਵਾਲ, 18 ਦਸੰਬਰ (ਪ ਪ )- ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਮੋਗਾ ਇੱਕ ਵਲੋਂ ਬਲਾਕ ਪ੍ਰਧਾਨ ਜਗਜੀਤ ਸਿੰਘ ਮੱਦੋਕੇ ਦੀ ਪ੍ਰਧਾਨਗੀ ਹੇਠ ਬਾਰਡਰ ਤੇ ਕਿਸਾਨੀ ਹਿੱਤਾਂ ਲਈ ਲੜ ਰਹੇ ਕਿਸਾਨਾਂ ਦੇ ਹਿੱਤ ਵਿੱਚ  ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਬਲਾਕ ਪ੍ਰਧਾਨ ਜਗਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਸੀਰ ਸਿੰਘ ਪੱਪੂ ਦੌਧਰ, ਵਿੱਤ ਸਕੱਤਰ ਲਖਵੀਰ ਸਿੰਘ ਚੜਿੱਕ ਨੇ ਕਿਹਾ ਕਿ ਭਾਜਪਾ ਸਰਕਾਰਾਂ ਆਪਣੀ ਹੈਂਕੜ ਤੇ ਕਾਰਪੋਰੇਟ ਦੀ ਹੱਥ ਠੋਕਾ ਬਣ ਕਿਰਤੀ ਲੋਕਾਂ ਨੂੰ ਉਹਨਾਂ ਦੇ ਮੌਲਕ ਅਧਿਕਾਰਾਂ ਤੋਂ ਵਾਂਝੇ ਰੱਖਣੇ ਚਉਂਦੀਆਂ ਹਨ | ਆਗੂਆਂ ਨੇ ਕਿਹਾ ਦੇਸ਼ ਆਜ਼ਾਦੀ ਵੇਲੇ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਕਿਰਤੀ ਲੋਕਾਂ ਨੂੰ ਅੱਜ ਦਿੱਲੀ ਸੰਘਰਸ਼ ਲਈ ਜਾਣ ਤੋਂ ਰੋਕਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ | ਉਹਨਾਂ ਕਿਹਾ ਕਿ ਸਰਕਾਰਾਂ ਦਾ ਅਸਲ ਮਕਸਦ ਆਮ ਕਿਰਤੀ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਹੁੰਦਾ ਹੈ ਨਾ ਕਿ ਵੱਡੀਆਂ ਕੰਪਨੀਆਂ ਦੇ ਹੱਥ ਠੋਕੇ ਬਣਨਾ। ਆਗੂਆਂ ਨੇ ਕਿਹਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਹਮੇਸ਼ਾਂ ਭਗਤ ਸਿੰਘ ਦੀ ਸੋਚ ਤੇ ਪਹਿਰਾ ਦਿੰਦਿਆਂ ਕਿਰਤੀ ਲੋਕਾਂ ਦੇ ਹੱਕ ਖੋਹੇ ਜਾਣ ਦਾ ਡੱਟਕੇ ਵਿਰੋਧ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਰਵੱਈਆ ਹਮੇਸ਼ਾਂ ਕਿਰਤੀ ਲੋਕਾਂ ਲਈ ਨਿਰਾਸ਼ਾਜਨਕ ਰਿਹਾ ਹੈ। ਆਗੂਆਂ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ ਜਦ ਵੀ ਕਿਸੇ ਖਿੱਤੇ ਨੂੰ ਲੱਗੇ ਕਿ ਉਹਨਾਂ ਨਾਲ ਜਿਆਦਤੀ ਹੋ ਰਹੀ ਹੈ ਤਾਂ ਉਹ ਆਪਣਾ ਰੋਸ ਰਾਜਧਾਨੀ ਵਿੱਚ ਰੱਖਣ ਸੰਵਿਧਾਨਨਿਕ ਹੱਕ ਰੱਖਦੇ ਹਨ ਜਿਸਨੂੰ ਕੋਈ ਤਾਕਤ ਰੋਕ ਨਹੀਂ ਸਕਦੀ। ਪਰ ਮੌਕੇ ਦੀ ਸਰਕਾਰ

ਵੱਲੋਂ ਜਿਵੇੰ ਦਿੱਲੀ ਜਾ ਰਹੇ ਕਿਸਾਨਾਂ ਤੇ ਅੱਤਿਆਚਾਰ ਕੀਤਾ ਜਥੇਬੰਦੀ ਉਸ ਦਾ ਡਟ ਕੇ ਵਿਰੋਧ ਕਰਦੀ ਹੈ। ਇਸ ਮੌਕੇ ਬਲਦੇਵ ਸਿੰਘ, ਬਲਵੰਤ ਸਿੰਘ, ਜਸਪਾਲ ਸਿੰਘ, ਅਜਮੇਰ ਸਿੰਘ, ਜਗਸੀਰ ਸਿੰਘ, ਪ੍ਰੀਤਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਕਿਸਾਨ ਹਾਜ਼ਰ ਸਨ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *