ਭਾਰਤੀ ਸਟੇਟ ਬੈਂਕ ਵਲੋਂ ਸਥਾਨਕ ਕਾਲੀ ਮਾਤਾ ਮੰਦਿਰ ਵਿਖੇ ਲਗਾਇਆ ਖੂਨਦਾਨ ਕੈਂਪ

Spread the love
ਭਾਰਤੀ ਸਟੇਟ ਬੈਂਕ ਵਲੋਂ ਸਥਾਨਕ ਕਾਲੀ ਮਾਤਾ ਮੰਦਿਰ ਵਿਖੇ ਲਗਾਇਆ ਖੂਨਦਾਨ ਕੈਂਪ
ਮਾਲੇਰਕੋਟਲਾ 28 ਜੂਨ (ਬੋਪਾਰਾਏ) ਭਾਰਤੀ ਸਟੇਟ ਬੈਂਕ ਦੀ 70ਵੀਂ ਵਰੇਗੰਢ ਮੌਕੇ ਤੇ ਸਥਾਨਕ ਕਾਲੀ ਮਾਤਾ ਮੰਦਿਰ ਵਿਖੇ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਵਲੰਟੀਅਰਾਂ,ਖੂਨਦਾਨ ਪ੍ਰੇਮੀਆਂ ,ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆ, ਬੈਂਕ ਦੇ ਖਾਤਾ ਧਾਰਕਾਂ ਅਤੇ ਸਟਾਫ ਵਲੋਂ ਖੂਨ ਦਾਨ ਕੀਤਾ । ਭਾਰਤੀ ਸਟੇਟ ਬੈਂਕ ਦੇ ਉੱਪ ਮਹਾ ਪ੍ਰਬੰਧਕ ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਕਿਸੇ ਦੂਸਰੇ ਦੀ ਜਾਨ ਬਚਾਉਣ ਲਈ ਖੂਨਦਾਨੀ ਵੱਲੋਂ ਦਿੱਤਾ ਗਿਆ ਖੂਨ ਕਿਸੇ ਦੀ ਜ਼ਿੰਦਗੀ ਬਚਾਅ ਸਕਦਾ ਹੈ। ਉਨ੍ਹਾਂ ਹਰੇਕ ਤੰਦਰੁਸਤ ਵਿਅਕਤੀ ਨੂੰ ਆਪਣਾ ਖੂਨ ਦਾਨ ਕਰਨ ਦੀ ਅਪੀਲ ਕਰਦਿਆ ਕ ਹਾ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਦੀ ਸਗੋਂ ਸਰੀਰ ‘ਚ ਖੂਨ ਥੋੜ੍ਹੇ ਸਮੇਂ ‘ਚ ਹੀ ਪੂਰਾ ਹੋ ਜਾਂਦਾ ਹੈ। ਭਾਰਤੀ ਸਟੇਟ ਬੈਂਕ ਦੇ ਖੇਤਰੀ ਪ੍ਰਬੰਧਨ ਵਿਪਿਨ ਕੌਸ਼ਲ ਖੂਨਦਾਨੀਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਸਾਨੂੰ ਕਿਸੇ ਭੇਦ ਭਾਵ ਦੇ ਖੂਨਦਾਨ ਕਰਨ ਲਈ ਹਰ ਸਮੇਂ ਤਿਆਰ ਰਹਿਣਾ ਚਾਹੀਦਾ ਹੈ । ਮਨੁੱਖਤਾ ਦੀ ਸੱਚੀ ਸੇਵਾ ਖੂਨਦਾਨ ਹੈ। ਇਸ ਮਨੁੱਖਤਾ ਦੀ ਸੇਵਾ ਵਾਲੇ ਕੰਮ ‘ਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *