ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ 

Spread the love
 ਰਜਿਸਟ੍ਰੇਸ਼ਨ ਲਈ ਆਖਰੀ ਮਿਤੀ 10 ਅਪ੍ਰੈਲ
ਅੰਮ੍ਰਿਤਸਰ 02 ਅਪ੍ਰੈਲ ( ਮਨਜੀਤ ਸਿੰਘ ਸ਼ੇਰਗਿੱਲ ) ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ, ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ.ਰੁਪਿੰਦਰ ਪਾਲ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਨੌਜਵਾਨਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਦੀ ਆਖਿਰੀ ਮਿਤੀ ਵਧਾ ਕੇ 10 ਅਪ੍ਰੈਲ 2026 ਕਰ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੈ ਨੇ ਦੱਸਿਆ ਕਿ ਇਹ ਫੈਸਲਾ ਨੌਜਵਾਨਾਂ ਵੱਲੋਂ ਲਗਾਤਾਰ ਆ ਰਹੀ ਭਰਤੀ ਸਬੰਧੀ ਪੁੱਛਗਿੱਛ ਅਤੇ ਭਰਤੀ ਲਈ ਅਪਲਾਈ ਕਰਨ ਦੀ ਦਿਲਚਸਪੀ ਨੂੰ ਵਿਚਾਰ ਕਰ ਕੇ ਚਾਹਵਾਨ ਪ੍ਰਾਰਥੀਆਂ ਦੀ ਸਹੂਲਤ ਲਈ ਲਿਆ ਗਿਆ ਹੈ ਅਤੇ ਨਾਲ ਹੀ ਇਸ ਸਾਲ ਤੋਂ ਉਮਰ ਸੀਮਾ ਵਿੱਚ ਵੀ ਇੱਕ ਸਾਲ ਦਾ ਵਾਧਾ ਕਰਦੇ ਹੋਏ ਉਮਰ ਸੀਮਾ ਵੱਧਾ ਕੇ 18 ਤੋਂ 22 ਸਾਲ ਕਰ ਦਿੱਤੀ ਗਈ ਹੈ। ਇਸ ਭਰਤੀ ਲਈ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ। ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜਿਕਲੀ ਫਿਟ ਹੋਣੇ ਚਾਹੀਦੇ ਹਨ। ਇੱਥੇ ਇਹ ਦੱਸਣਯੋਗ ਹੈ ਕਿ ਚਾਹਵਾਨ ਪ੍ਰਾਰਥੀ ਇੱਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਵਿੱਚ ਵੀ ਅਪਲਾਈ ਕਰ ਸਕਦੇ ਹਨ ਅਤੇ ਨਾਲ ਹੀ ਜਿਲ੍ਹੇ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਨੂੰ ਇਸ ਵਧੀ ਹੋਈ ਮਿਤੀ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ ।ਰੋਜਗਾਰ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਕਿਹਾ ਕਿ ਆਰਮੀ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ www.joinindianarmy.nic.in ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਉਕਤ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਮਿਲ ਸਕਦੇ ਹਨ ਅਤੇ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕਰ ਸਕਦੇ ਹਨ।
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *