ਮੈਗਾ ਪੀ ਟੀ ਐੱਮ, ਐੱਫ ਐੱਲ ਐਨ ਮੇਲਾ ਅਤੇ ਉਹ ਗਰੈਜੂਏਸ਼ਨ ਸੈਰਾਮਨੀ ਸਮਾਗਮ ਦੌਰਾਨ ਸਲਾਨਾ ਨਤੀਜਾ ਐਲਾਨਿਆ 

Spread the love
 ਮਾਪੇ – ਅਧਿਆਪਕ ਮਿਲਣੀ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ
ਕਪੂਰਥਲਾ,29 ਮਾਰਚ ( ਕੌੜਾ )- ਜ਼ਿਲ੍ਹਾ ਸਿੱਖਿਆ ਅਧਿਕਾਰੀ ( ਐਲੀਮੈਂਟਰੀ) ਕਪੂਰਥਲਾ ਮੈਡਮ   ਮਮਤਾ ਬਜਾਜ ਤੇ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਬਲਵਿੰਦਰ ਸਿੰਘ ਬੱਟੂ ਦੀ ਯੋਗ ਅਗਵਾਈ ਹੇਠ ਅਤੇ ਬਲੋਕ ਸਿੱਖਿਆ ਅਫਸਰ ਕਪੂਰਥਲਾ ਇੱਕ ਰਾਜੇਸ਼ ਕੁਮਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸਰਕਾਰੀ ਐਲੀਮੈਂਟਰੀ ਸਕੂਲ ਭਾਣੋ ਲੰਗਾ (ਕਪੂਰਥਲਾ – 1) ਵਿਖੇ ਆਯੋਜਿਤ ਮੈਗਾ ਪੀ ਟੀ ਐੱਮ, ਐੱਫ ਐੱਲ ਐਨ ਮੇਲਾ ਅਤੇ ਉਹ ਗਰੈਜੂਏਸ਼ਨ ਸੈਰਾਮਨੀ ਸਮਾਗਮ ਦੌਰਾਨ ਸਕੂਲ ਦੀਆਂ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦਾ ਵਿਦਿਅਕ ਸੈਸ਼ਨ 2025 – 26  ਦਾ ਸਲਾਨਾ ਨਤੀਜਾ ਐਲਾਨਿਆ।  ਮਾਪੇ ਅਧਿਆਪਕ ਮਿਲਣੀ ਸਮਾਗ਼ਮ ਦੌਰਾਨ ਜਿੱਥੇ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਉੱਥੇ ਉਕਤ ਮੀਟਿੰਗ ਦੀ ਪ੍ਰਧਾਨਗੀ ਐਸ ਐਮ ਸੀ ਦੇ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ, ਸਿੱਖਿਆ ਸ਼ਾਸਤਰੀ ਮਾਸਟਰ ਕੁਲਵਿੰਦਰ ਸਿੰਘ ਚਾਹਲ ਅਤੇ ਸਰਪੰਚ ਜਸਵੰਤ ਸਿੰਘ ਚਾਹਲ ਨੇ ਸਾਂਝੇ ਤੌਰ ਉੱਤੇ  ਕੀਤੀ। ਮਾਪੇ ਅਧਿਆਪਕ ਮਿਲਣੀ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਸਕੱਤਰ -ਕਮ – ਸਕੂਲ ਮੁਖੀ ਸੰਤੋਖ ਸਿੰਘ ਮੱਲ੍ਹੀ ਨੇ ਸਕੂਲ ਦੀ ਸਲਾਨਾ ਵਿਦਿਅਕ ਅਤੇ ਵਿਕਾਸ ਕਾਰਜਾਂ ਦੀ ਰਿਪੋਰਟ ਪੇਸ਼ ਕਰਦਿਆਂ ਹੋਇਆਂ ਦੱਸਿਆ ਕਿ  ਇਸ ਮੈਗਾ ਪੀ ਟੀ ਐਮ (ਮਾਪੇ ਅਧਿਆਪਕ ਮਿਲਣੀ) ਦੌਰਾਨ ਜਿੱਥੇ ਬੱਚਿਆਂ ਦੇ ਮਾਪਿਆਂ ਵਿੱਚ ਭਾਰੀ ਉਤਸਾਹ ਹੈ । ਉਥੇ ਹੀ ਅਧਿਆਪਕਾਂ ਦੁਆਰਾ ਬਹੁਤ ਹੀ ਸੁਚੱਜੇ ਢੰਗ ਦੇ ਨਾਲ ਬੱਚਿਆਂ ਦੇ ਮਾਪਿਆਂ ਨੂੰ ਮਾਰਚ ,2026 ਮਹੀਨੇ ਦੌਰਾਨ ਹੋਈਆਂ ਸਾਲਾਨਾ ਪ੍ਰੀਖਿਆਵਾਂ ਦੇ ਮੁਲਾਂਕਣ ਸਬੰਧੀ ਸਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ । ਓਹਨਾਂ ਨੇ ਸਕੂਲ ਵਿੱਚ ਮੁਕੰਮਲ ਹੋ ਚੁੱਕੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਅਤੇ ਨਵੇਂ ਵਿਧਅਕ ਸੈਸ਼ਨ 2026-27  ਲਈ ਸਕੂਲ ਵਿੱਚ ਨਵੇਂ ਦਾਖਲੇ ਕਰਵਾਉਣ ਲਈ ਮਾਪਿਆਂ ਨੂੰ ਪ੍ਰੇਰਿਆ ਅਤੇ ਗ੍ਰਾਮ ਪੰਚਾਇਤ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਹਾਜ਼ਰ ਮੈਂਬਰਾਂ ਅਤੇ ਪਤਵੰਤਿਆਂ ਨੂੰ ਦਾਖਲਾ ਮੁਹਿੰਮ ਵਿੱਚ ਸਹਿਯੋਗ ਕਰਨ ਲਈ ਪ੍ਰੇਰਿਆ।  ਇਸ ਮੌਕੇ ਅਧਿਆਪਿਕਾ  ਰੁਪਿੰਦਰ ਕੌਰ, ਮੈਡਮ ਸੰਤੋਸ਼ ਕੌਰ  ਅਤੇ ਮੈਡਮ ਨਵਜੀਤ ਕੌਰ ਨੇ ਹਾਜ਼ਰ ਬੱਚਿਆਂ ਦੇ ਮਾਪਿਆਂ ਨੂੰ ਆਖਿਆ
ਕਿ ਓਹਨਾਂ ਦੇ ਬੱਚਿਆਂ ਨੂੰ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕਰ ਦਿੱਤਾ ਗਿਆ ਹੁਣ ਓਹ ਆਪਣੇ ਬੱਚਿਆਂ ਨੂੰ  ਬਿਨਾ ਛੁੱਟੀਆਂ ਕਰਵਾਏ ਸਕੂਲ ਭੇਜਣ ਅਤੇ ਆਪਣੇ ਬੱਚੇ ਦੇ ਸਰਵਪੱਖੀ ਵਿਕਾਸ ਕਰਨ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਆਪਣਾ ਸਹਿਯੋਗ ਦੇਣ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੱਖਿਆ ਸ਼ਾਸਤਰੀ ਕੁਲਵਿੰਦਰ ਸਿੰਘ ਚਾਹਲ ,  ਸਰਪੰਚ ਜਸਵੰਤ ਸਿੰਘ ਚਾਹਲ, ਆਂਗਨਵਾੜੀ ਵਰਕਰ ਮੈਡਮ ਰਾਣੀ , ਮਿਡ ਡੇ ਮੀਲ ਵਰਕਰ ਮਨਜੀਤ ਕੌਰ,  ਸੁਰਜੀਤ ਕੌਰ  ਕੁਲਵੰਤ ਸਿੰਘ ਚਾਹਲ , ਗੁਰਨਾਮ ਸਿੰਘ,   ਚਰਨਜੀਤ ਕੌਰ ,  ਰੁਪਿੰਦਰ ਕੌਰ,  ਸੰਤੋਸ਼  ਕੌਰ,  ਮੈਡਮ ਨਵਜੀਤ ਕੌਰ , ਸ੍ਰੀ ਮਕਬੂਲ, ਜਸਪਾਲ ਸਿੰਘ, ਮਨਪ੍ਰੀਤ ਕੌਰ, ਵੀਰ ਸਿੰਘ, ਕੁਲਵਿੰਦਰ ਸਿੰਘ, ਸ਼੍ਰੀਮਤੀ ਕਮਲ, ਸ਼੍ਰੀਮਤੀ ਚਰਨਜੀਤ ਕੌਰ, ਸ਼੍ਰੀਮਤੀ ਰਜਨਦੀਪ ਕੌਰ, ਸ਼੍ਰੀਮਤੀ ਲਖਬੀਰ ਕੁਮਾਰੀ,ਪ੍ਰਭਜੋਤ ਕੌਰ ਆਦਿ ਤੋਂ ਇਲਾਵਾ ਬੱਚਿਆਂ ਦੇ ਮਾਪੇ ਅਤੇ ਗ੍ਰਾਮ ਪੰਚਾਇਤ ਦੇ ਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *