ਮੰਤਰੀ ਦੀ ਹਾਜ਼ਰੀ ਵਿੱਚ ਨਜਾਇਜ਼ ਤੌਰ ਤੇ ਸੰਸਪੈਂਡ ਸਫਾਈ ਕਰਮਚਾਰੀਆਂ ਦਾ ਮੁੱਦਾ ਗਰਮਾਇਆ

Spread the love
ਮੰਤਰੀ ਦੀ ਹਾਜ਼ਰੀ ਵਿੱਚ ਨਜਾਇਜ਼ ਤੌਰ ਤੇ ਸੰਸਪੈਂਡ ਸਫਾਈ ਕਰਮਚਾਰੀਆਂ ਦਾ ਮੁੱਦਾ ਗਰਮਾਇਆ
ਨਗਰ ਕੌਂਸਲ ਜਗਰਾਉਂ ਅੰਦਰ ਸਫਾਈ ਕਰਮਚਾਰੀਆਂ ਨੂੰ ਹੀ ਕਿਉਂ ਟਾਰਗੇਟ ਕੀਤਾ ਜਾਂਦਾ :- ਪ੍ਰਧਾਨ ਅਰੁਣ ਗਿੱਲ
ਜਗਰਾਉਂ, 21 ਨਵੰਬਰ (ਜਸਵਿੰਦਰ ਸਿੰਘ ਡਾਂਗੀਆ) ਮੰਤਰੀ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਡਾ ਰਵਜੋਤ ਸਿੰਘ ਵੱਲੋਂ ਸਮਾਂ ਦੇਣ ਤੇ ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਸਥਾਨਕ ਸਰਕਾਰ ਵਿਭਾਗ ਚੰਡੀਗੜ੍ਹ ਦੇ ਆਡੀਟੋਰੀਅਮ ਵਿੱਚ ਹੋਈ ਇਸ ਮੀਟਿੰਗ ਵਿੱਚ ਪੂਰੇ ਪੰਜਾਬ ਦੇ ਸਫਾਈ ਕਾਮਿਆਂ ਤੇ ਸੀਵਰਮੈਨਾਂ ਅਤੇ ਮਿਉਂਸੀਪਲ ਕਾਮਿਆਂ ਦੀਆਂ ਬਾਜਵ ਮੰਗਾਂ ਦਾ ਮੁੱਦਾ ਉਠਾਇਆ ਗਿਆ। ਪੂਰੇ ਪੰਜਾਬ ਦੇ ਸਫਾਈ ਕਾਮਿਆਂ ਤੇ ਸੀਵਰੇਜ ਮੁਲਾਜ਼ਮਾਂ ਅਤੇ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਨੂੰ ਸੁਣਨ ਤੋਂ ਬਾਅਦ ਮਾਨਯੋਗ ਮੰਤਰੀ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਮੰਨਣ ਲਈ ਸਰਕਾਰ ਦੁਆਰਾ ਦੁਹਰਾਈ ਬਚਨ ਬੱਧਤਾ ਨੂੰ ਮੁੜ ਦੁਹਰਾਉਂਦੇ ਹੋਏ ਯਕੀਨ ਦਵਾਇਆ ਗਿਆ, ਕਿ ਉਨਾਂ ਵੱਲੋਂ ਚੋਣ ਅਜੰਡੇ ਵਿੱਚ ਕੀਤੇ ਵਾਅਦਿਆਂ ਨੂੰ ਯਕੀਨੀ ਤੌਰ ਤੇ ਪੂਰਾ ਕੀਤਾ ਜਾਵੇਗਾ । ਅਖੀਰ ਵਿੱਚ ਮੰਤਰੀ ਸਾਹਿਬ ਵੱਲੋਂ ਜਗਰਾਉਂ ਨਗਰ ਕੌਂਸਲ ਅੰਦਰ ਤਿੰਨ ਸਫਾਈ ਸੇਵਕਾਂ ਨੂੰ ਨਜਾਇਜ਼ ਤੌਰ ਤੇ ਸਸਪੈਂਡ ਕੀਤੇ ਹੋਣ ਬਾਰੇ ਸਪੈਸ਼ਲ ਤੌਰ ਤੇ ਉਹਨਾਂ ਨੂੰ ਤੁਰੰਤ ਬਹਾਲ ਕਰਨ ਦਾ ਯਕੀਨ ਦਵਾਇਆ। ਜਗਰਾਉਂ ਨਗਰ ਕੌਂਸਲ ਅੰਦਰ ਸਫਾਈ ਸੇਵਕਾਂ ਨਾਲ ਹੋ ਰਹੇ ਧੱਕੇ ਤੇ ਨਜਾਇਜ਼ ਤੌਰ ਤੇ ਉਹਨਾਂ ਨੂੰ ਤੰਗ ਪਰੇਸ਼ਾਨ ਕਰਨ ਸਬੰਧੀ ਜਿਲ੍ਹਾ ਪ੍ਰਧਾਨ ਸਫਾਈ ਸੇਵਕ ਯੂਨੀਅਨ ਪੰਜਾਬ ਅਰੂਣ ਗਿੱਲ ਵੱਲੋਂ ਵਧੀਆਂ ਢੰਗ ਨਾਲ ਮੁੱਦੇ ਨੂੰ ਮੰਤਰੀ ਸਾਹਿਬ ਦੇ ਸਨਮੁੱਖ ਕੀਤਾ ਗਿਆ। ਇਸ ਮੌਕੇ ਸਫਾਈ ਸੇਵਕ ਯੂਨੀਅਨ ਪੰਜਾਬ ਪ੍ਰਧਾਨ ਅਸ਼ੋਕ
ਸਸਪੈਂਡ ਸਫਾਈ ਕਰਮਚਾਰੀ ਦੀ ਬਹਾਲੀ ਲਈ ਮੰਗ ਪੱਤਰ ਦਿੰਦੇ ਹੋਏ
ਸਾਰਵਾਨ ਸੈਕਟਰੀ ਰੋਮੈਂਸ ਗੇਚੰਡ ਕਨਵੀਨਰ ਕੁਲਦੀਪ ਸ਼ਰਮਾ ਪ੍ਰਧਾਨ ਰਜਿੰਦਰ ਕੁਮਾਰ ਪ੍ਰਧਾਨ ਸਨੀ ਸੁੰਦਰ ਸੈਕਟਰੀ ਸਨਦੀਪ ਕੁਮਾਰ ਅਤੇ ਮਿਉਂਸਪਲ ਮੁਲਾਜਮ ਐਕਸ਼ਨ ਕਮੇਟੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਗੂ ਸਹਿਬਾਨ ਹਾਜਰ ਰਹੇ।

 

More News

Youtube

Facebook

Whatsapp

Home

 

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *