ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਵੱਲੋਂ ਦੋ ਵੱਖ-ਵੱਖ ਟ੍ਰੈਕਿੰਗ ਕੈਂਪਾਂ ਵਿੱਚ ਸ਼ਾਨਦਾਰ ਭਾਗੀਦਾਰੀ*

Spread the love
 ਫੱਤੂਢੀਂਗਾ 27 ਮਾਰਚ ਕੁਲਵਿੰਦਰ ਸਿੰਘ  ਉਪ ਕੁਲਪਤੀ ਪ੍ਰੋ ਡਾ. ਕਰਮਜੀਤ ਸਿੰਘ ਜੀ ਦੀ ਰਹਿਨੁਮਾਈ ਅਤੇ ਪ੍ਰੋ ਡਾ. ਸਰੋਜ ਅਰੋੜਾ ਡੀਨ ਕਾਲਜਿਜ਼ ਡਿਵੈਲਪਮੈਂਟ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ , ਮਿੱਠੜਾ ਦੇ ਵਿਦਿਆਰਥੀਆਂ ਨੇ ਡਾਇਰੈਕਟਰ ਯੂਥ ਸਰਵਿਸਿਜ਼ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਦੋ ਵੱਖ-ਵੱਖ ਹਾਇਕਿੰਗ ਅਤੇ ਟ੍ਰੈਕਿੰਗ ਕੈਂਪਾਂ ਵਿੱਚ ਭਾਗ ਲੈ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਪਹਿਲਾ ਕੈਂਪ ਸ਼ਿਵਾਲਿਕ ਪਹਾੜੀ ਇਲਾਕੇ ਦੇ ਨਾਰਾ, ਹੁਸ਼ਿਆਰਪੁਰ ਵਿਖੇ 20 ਮਾਰਚ ਤੋਂ 24 ਮਾਰਚ ਤੱਕ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਪੰਜ ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਭਾਗ ਲਿਆ। ਇਸ ਦੌਰਾਨ 5 ਕਿਲੋਮੀਟਰ ਮੈਰਾਥਨ ਵੀ ਕਰਵਾਈ ਗਈ, ਜਿਸ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਦੂਜਾ ਕੈਂਪ ਸ਼ਿਵਾਲਿਕ ਪਹਾੜੀ ਇਲਾਕੇ ਵਿੱਚ ਰੋਪੜ ਵਿਖੇ 22 ਮਾਰਚ ਤੋਂ 26 ਮਾਰਚ ਤੱਕ ਆਯੋਜਿਤ ਕੀਤਾ ਗਿਆ, ਜਿੱਥੇ ਕਾਲਜ ਦੇ ਸੱਤ ਵਿਦਿਆਰਥੀਆਂ ਨੇ ਟ੍ਰੈਕਿੰਗ ਅਤੇ ਹੋਰ ਸਾਹਸੀ ਗਤੀਵਿਧੀਆਂ ਵਿੱਚ ਭਾਗ ਲੈਂਦੇ ਹੋਏ ਆਪਣੀ ਸ਼ਾਰੀਰਕ ਸਮਰੱਥਾ ਅਤੇ ਟੀਮ ਵਰਕ ਦੀ ਪ੍ਰਤੀਭਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਕੁਦਰਤੀ ਵਾਤਾਵਰਣ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਬਾਰੇ ਵੀ ਪ੍ਰੇਰਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਅਜਿਹੀਆਂ ਰਚਨਾਤਮਕ ਅਤੇ ਸਾਹਸੀ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦਾ ਰਹੇਗਾ। ਐਨ.ਐੱਸ.ਐੱਸ. ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਦਾਇਕ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ, ਅਨੁਸ਼ਾਸਨ ਅਤੇ ਅਗਵਾਈ ਦੇ ਗੁਣਾਂ ਨੂੰ ਵਿਕਸਿਤ ਕਰਦੀਆਂ ਹਨ। ਕੈਂਪ
ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਇਹ ਕੈਂਪ ਉਨ੍ਹਾਂ ਲਈ ਬਹੁਤ ਹੀ ਰੋਮਾਂਚਕ ਅਤੇ ਸਿਖਲਾਈ ਭਰਪੂਰ ਰਹੇ। ਉਨ੍ਹਾਂ ਨੇ ਦੱਸਿਆ ਕਿ ਮੈਰਾਥਨ ਅਤੇ ਟ੍ਰੈਕਿੰਗ ਗਤੀਵਿਧੀਆਂ ਨੇ ਉਨ੍ਹਾਂ ਵਿੱਚ ਨਵਾਂ ਜੋਸ਼ ਅਤੇ ਆਤਮ ਵਿਸ਼ਵਾਸ ਪੈਦਾ ਕੀਤਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਅਜਿਹੇ ਤਜਰਬੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਵੀ ਪ੍ਰੇਰਿਤ ਕਰਦੇ ਰਹਿਣਗੇ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *