ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਦੁਆਰਾ ਸੱਤ ਰੋਜ਼ਾ ਐਨ.ਐਸ.ਐਸ.ਕੈਂਪ ਦਾ ਆਯੋਜਨ

Spread the love
 ਫਗਵਾੜਾ, 31 ਦਸੰਬਰ (ਪ੍ਰੀਤ ਕੌਰ ਪ੍ਰੀਤੀ) ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ,ਫਗਵਾੜਾ ਦੇ ਐਨ.ਐਸ.ਐਸ.ਯੂਨਿਟ ਨੇ ਸਮਾਜਿਕ ਜਾਗਰੁਕਤਾ,ਵਾਤਾਵਰਣ ਸੁਰੱਖਿਆ ਅਤੇ ਸਮਾਜ ਸੇਵਾ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ। ਕਾਲਜ ਅਤੇ ਪਿੰਡ ਪਲਾਹੀ ਵਿਖੇ ਲਗਾਏ ਗਏ ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਨੂੰ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਜਾਗਰੂਕ ਕਰਨਾ ਅਤੇ ਪ੍ਰੇਰਿਤ ਕਰਨਾ ਸੀl ਕੈਂਪ ਵਿੱਚ ਸਮਾਜਿਕ ਮੁੱਦਿਆਂ ਨੂੰ ਸੰਬੋਧਿਤ ਕਰਨ ਲਈ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਕੈਂਪ ਦੇ ਪਹਿਲੇ ਦਿਨ ਐਨ.ਐਸ.ਐਸ.ਵਲੰਟੀਅਰਾਂ ਲਈ ਓਰੀਐਂਟੇਸ਼ਨ ਸੈਸ਼ਨ ਕਰਵਾਇਆ ਗਿਆl ਜਿਸ ਵਿੱਚ ਵਿਦਿਆਰਥੀਆਂ ਨੂੰ ਨੈਸ਼ਨਲ ਸਰਵਿਸ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ ਇਸ ਤੋਂ ਬਾਅਦ ਅਲਫਾ ਗਲੋਬਲ ਇੰਟਰਪ੍ਰਾਈਜਜ਼ ਤੋ ਰਿਸੋਰਸ ਪਰਸਨ ਸ਼੍ਰੀ ਨੰਦ ਸੋਨੀ ਦੁਆਰਾ ਸਾਈਬਰ ਸੁਰੱਖਿਆ ਜਾਗਰੂਕਤਾ ਵਿਸ਼ੇ ‘ਤੇ ਸੈਮੀਨਾਰ ਦਿੱਤਾ ਗਿਆl ਕੈਂਪ ਦੌਰਾਨ ਨਸ਼ਾਖੋਰੀ ਜਾਗਰੁਕਤਾ ‘ਤੇ ਰੈਲੀ ਵੀ ਕੱਢੀ ਗਈl ਜਿਸਦਾ ਉਦੇਸ਼ ‘ਨਸ਼ਾ ਮੁਕਤ ਭਾਰਤ’ ਦਾ ਸੰਦੇਸ਼ ਫੈਲਾਉਣਾ ਸੀl ਵਲੰਟੀਅਰਾਂ ਵੱਲੋ ਪੇਸ਼ ਕੀਤੇ ਗਏ ਨੁੱਕੜ ਨਾਟਕ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਚਾਨਣਾ ਪਾਇਆ ਗਿਆl ਕੈਂਪ ਦਾ ਇੱਕ ਹੋਰ ਮੁੱਖ ਵਿਸ਼ਾ ਵਾਤਾਵਰਨ ਸੁਰੱਖਿਆ ਸੀ  ਸ੍ਰੀਮਤੀ ਮੀਨਲ ਵਰਮਾ,ਉੱਘੇ ਵਾਤਾਵਰਨ ਚਿੰਤਕ ਨੇ ਵਿਦਿਆਰਥੀਆਂ ਨੂੰ ਟਿਕਾਊ ਅਤੇ ਜ਼ੀਰੋ ਕੂੜਾ ਜੀਵਨ ਸ਼ੈਲੀ ਅਪਨਾਉਣ ਲਈ ਉਤਸ਼ਾਹਿਤ ਕਰਦੇ ਹੋਏ ਸੈਮੀਨਾਰ ਦਿੱਤਾ ਪਲਾਹੀ ਪਿੰਡ ਵਿਖੇ ਸਫਾਈ ਕੈਂਪ ਲਗਾਇਆ ਗਿਆ। ਪਿੰਡ ਦੇ ਲੋਕਾਂ ਵਲੋਂ ਵਲੰਟੀਅਰਜ਼ ਨੂੰ ਕੰਮ ਦੀ ਮੁੱਖ ਜਗ੍ਹਾਂ ਦਿਖਾਈ ਗਈ। ਜਵਾਨ ਵਲੰਟੀਅਰਾਂ ਦੁਆਰਾ ਪੂਰੀ ਤਾਕਤ,ਜੋਸ਼ ਤੇ ਉਤਸ਼ਾਹ ਨਾਲ ਪਿੰਡ ਦੇ ਸਕੂਲ ਤੇ ਸ਼ਾਮਲਾਟ ਦੀ ਸਫਾਈ ਕੀਤੀ ਗਈ। ਵਿਦਿਆਰਥੀਆਂ ਨੇ ਸਫਾਈ ਕਰਦੇ ਹੋਏ ਕੂੜਾ ਅਤੇ ਪਲਾਸਟਿਕ ਦੇ ਕੂੜੇ ਨੂੰ ਇਕੱਠਾ ਕੀਤਾ ਅਤੇ ਸਹੀ ਢੰਗ ਨਾਲ ਨਿਪਟਾਇਆ ਵਿਦਿਆਰਥੀਆਂ ਵਿੱਚ ਕਦਰਾਂ ਕੀਮਤਾਂ ਦੇ ਵਿਕਾਸ ਲਈ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਲੰਗਰ ਵੀ ਲਗਾਇਆ ਗਿਆ। ਵਿਦਿਆਰਥੀਆਂ ਨੂੰ ‘ਚਾਰ ਸਾਹਿਬਜ਼ਾਦੇ’ ਧਾਰਮਿਕ ਮੂਵੀ ਦਿਖਾਈ ਗਈ। ਇਸ ਤੋਂ ਇਲਾਵਾ ਸਿੱਖਿਆ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਨੇ ਸਕੂਪ ਸਮੱਗਰੀ ਤੇ ਅਧਿਆਪਨ ਮਾਡਲ ਬਣਾਏ ਜੋ ਬਾਅਦ ਵਿੱਚ ਪਲਾਹੀ ਪਿੰਡ ਦੇ ਸਰਕਾਰੀ ਸਕੂਲ ਨੂੰ ਦੇ ਦਿੱਤੇ ਗਏ। ਕੈਂਪ ਦੀ ਇੱਕ ਹੋਰ ਵਿਸ਼ੇਸ਼ਤਾ ਫਗਵਾੜਾ ਦੇ ਫਾਇਰ ਸੇਫਟੀ ਮਾਹਿਰ ਦੁਆਰਾ ਆਫਤ ਪ੍ਰਬੰਧਨ ਬਾਰੇ ਲੈਕਚਰ ਸੀl ਜਿਸ ਵਿੱਚ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਅਤੇ ਸੰਕਟਕਾਲੀਨ ਤਿਆਰੀ ਦੇ ਹੁਨਰ
ਲਈ ਤਿਆਰ ਕੀਤਾ ਗਿਆ। ਕੈਂਪ ਦੇ ਆਖਰੀ ਦਿਨ ਵਲੰਟੀਅਰਜ਼ ਨੂੰ ਉਹਨਾਂ ਦੇ ਸਮਰਪਣ ਅਤੇ ਭਾਗੀਦਾਰੀ ਲਈ ਸਰਟੀਫਿਕੇਟ ਦਿੱਤੇ ਗਏ ਪ੍ਰਿੰਸੀਪਲ ਡਾ. ਸੁਰਿੰਦਰ ਜੀਤ ਕੌਰ ਨੇ ਐਨ.ਐਸ.ਐਸ.ਕੈਂਪ ਦੇ ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਸੇਵਾ ਸਕੀਮ ਵਿਦਿਆਰਥੀਆਂ ਦੀ ਸ਼ਖਸੀਅਤ ਦੇ ਵਿਕਾਸ ਤੇ ਸਮਾਜ ਨੂੰ ਉੱਪਰ ਚੁੱਕਣ ਵਿੱਚ ਬੁਹਤ ਵੱਡੀ ਭੂਮਿਕਾ ਨਿਭਾਉਂਦੀ ਹੈ। ਉਹਨਾਂ ਨੇ ਵਲੰਟੀਅਰਜ਼ ਨੂੰ ਸਮਾਜ ਸੇਵੀ ਕੰਮਾਂ ਲਈ ਵਚਨਬੱਧ ਰਹਿਣ ਲਈ ਪ੍ਰੇਰਿਤ ਕੀਤਾl ਸ੍ਰੀਮਤੀ ਮਨਪ੍ਰੀਤ ਕੌਰ ਭੋਗਲ,ਚੇਅਰਪਰਸਨ,ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਫਗਵਾੜਾ ਨੇ ਪ੍ਰਿੰਸੀਪਲ ਡਾ.ਸੁਰਿੰਦਰ ਜੀਤ ਕੌਰ,ਐਨ.ਐਸ.ਐਸ.ਯੂਨਿਟ ਦੇ ਇੰਚਾਰਜ ਸ੍ਰੀਮਤੀ ਜਸਵਿੰਦਰ ਕੌਰ, ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀਆਂ ਨੂੰ ਅਜਿਹੇ ਬਹੁਮੁੱਲੇ ਪ੍ਰੋਗਰਾਮ ਦੇ ਆਯੋਜਨ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਇਹੋ ਜਿਹੀਆਂ ਗਤੀਵਿਧੀਆਂ ਸਮਾਜ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੀਆਂ ਹਨ। ਐਨ.ਐਸ.ਐਸ.ਕੈਂਪ ਦਾ ਮੁੱਖ ਉਦੇਸ਼ ਯੁਵਾ ਪੀੜੀ ਵਿੱਚ ਸਮਾਜਿਕ ਚੇਤਨਤਾ ਤੇ ਸਮਾਜ ਸੇਵਾ ਰਾਹੀ ਸ਼ਖਸੀਅਤ ਦਾ ਵਿਕਾਸ ਕਰਨਾ ਹੈ ਜੋ ਕਿ ਸਮੇਂ ਦੀ ਮੁੱਖ ਲੋੜ ਹੈ। ਸੋ ਕਾਲਜ ਭਵਿੱਖ ਵਿੱਚ ਵੀ ਅਜਿਹੇ ਉਸਾਰੂ ਕਾਰਜ ਜਾਰੀ ਰੱਖੇਗਾl
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *