ਲੱਕੀ ਸਰਵਟਾ ਵਲੋਂ ਭਾਰਤੀਯ ਵਾਲਮੀਕਿ ਧਰਮ ਸਮਾਜ ਦੇ ਵਿਸਥਾਰ ਲਈ ਯਤਨ ਜਾਰੀ

Spread the love
 ਮੁੱਖ ਸੰਚਾਲਕ ਵੀਰੇਸ਼ ਵਿਜੇ ਦਾਨਵ ਨੇ ਪੰਜ ਨੌਜਵਾਨਾਂ ਨੂੰ ਸੰਗਠਨ ‘ਚ ਕੀਤਾ ਸ਼ਾਮਲ
ਫਗਵਾੜਾ 9 ਅਪ੍ਰੈਲ (     ਪ੍ਰੀਤੀ      ) ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਸਟੇਟ ਪ੍ਰਚਾਰ ਸਕੱਤਰ ਲੱਕੀ ਸਰਵਟਾ ਵਲੋਂ ਸੰਗਠਨ ਦੇ ਵਿਸਥਾਰ ਦੇ ਉਪਰਾਲੇ ਲਗਾਤਾਰ ਜਾਰੀ ਹਨ। ਲੱਕੀ ਸਰਵਟਾ ਦੇ ਉਪਰਾਲੇ ਸਦਕਾ ਪੰਜ ਹੋਰ ਨੌਜਵਾਨਾਂ ਨੂੰ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੇ ਦਾਨਵ ਵਲੋਂ ਭਾਵਾਧਸ ‘ਚ ਸ਼ਾਮਲ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਟੇਟ ਪ੍ਰਚਾਰ ਸਕੱਤਰ ਲੱਕੀ ਸਰਵਟਾ ਨੇ ਦੱਸਿਆ ਕਿ ਡੈਨੀ, ਬਬਲੂ, ਅਨਿਲ ਕੁਮਾਰ, ਹਨੀ ਧਾਲੀਵਾਲ ਅਤੇ ਹੀਰਾ ਲਾਲ ਨੇ ਭਾਵਾਧਸ ਦੇ ਲੁਧਿਆਣਾ ਦਫਤਰ ਵਿਖੇ  ਮੁਢਲੀ ਮੈਂਬਰਸ਼ਿਪ ਹਾਸਲ ਕੀਤੀ ਹੈ। ਉਹਨਾਂ ਦੱਸਿਆ ਕਿ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੇ ਦਾਨਵ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਭਾਵਾਧਸ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ 12 ਅਪ੍ਰੈਲ ਨੂੰ ਕਮਿਉਨਿਟੀ ਹਾਲ ਧੀਨਾ, ਜਲੰਧਰ ਵਿਖੇ ਮਨਾਏ ਜਾਣ ਵਾਲੇ ਪ੍ਰਭੂ ਰਤਨਾਕਰ ਪ੍ਰਕਾਸ਼ ਪੁਰਬ ਸਮਾਗਮ ਵਿੱਚ ਫਗਵਾੜਾ ਤੋਂ ਵੱਡੀ ਗਿਣਤੀ ‘ਚ ਜੱਥਾ ਲੈ ਕੇ ਪਹੁੰਚਣਗੇ। ਇਸ ਦੌਰਾਨ ਸੰਗਠਨ ਵਿੱਚ ਸ਼ਾਮਲ ਹੋਏ ਸਮੂਹ ਮੈਂਬਰਾਂ ਨੇ ਕਿਹਾ ਕਿ ਭਾਵਾਧਸ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਵਾਲਮੀਕਿ ਸਮਾਜ ਵਿੱਚ ਪਹੁੰਚਾਇਆ ਜਾਵੇਗਾ ਅਤੇ ਸੰਗਠਨ ਦੀ ਮਜਬੂਤੀ ਲਈ ਹਰ ਸੰਭਵ ਸਹਿਯੋਗ ਦੇਣਗੇ। ਵੀਰੇਸ਼ ਵਿਜੇ ਦਾਨਵ ਨੇ ਵੀ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਕਿਹਾ ਕਿ ਭਾਵਾਧਸ ਦੇ ਨਾਲ ਵੱਧ ਤੋਂ ਵੱਧ ਵਾਲਮੀਕਿ ਭਾਈਚਾਰੇ ਨੂੰ ਜੋੜਨ ਲਈ ਪੁਰਜੋਰ ਯਤਨ ਕੀਤੇ ਜਾਣ।
  • Related Posts

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    ਮੋਹਾਲੀ ਸਥਿਤ ਫੇਜ਼-4 ਵਿਖੇ ਕਮਿਊਨਿਟੀ ਮਾਨਸਿਕ ਸਿਹਤ ਕਲੀਨਿਕ ਦਾ ਉਦਘਾਟਨ

    Spread the love

    Spread the loveਨਿਊ ਚੰਡੀਗੜ੍ਹ, 14 ਜੁਲਾਈ (ਬਜੀਦਪੁਰ) – ਮੋਹਾਲੀ ਦੇ ਫੇਜ਼-4 ਦੇ ਨਿਵਾਸੀਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼੍ਰੀ ਕਲਗੀਧਰ ਸਿੰਘ ਸਭਾ ਗੁਰਦੁਆਰਾ, ਫੇਜ਼-4,…

    Leave a Reply

    Your email address will not be published. Required fields are marked *