ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Spread the love
 ਦੋਰਾਹਾ, 12 ਅਪ੍ਰੈਲ (ਗੁਰਦੀਪ ਸਿੰਘ ਸ਼ਾਹਪੁਰ) – ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਪਰਚਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਨੀਰਜ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿਮਾਸ਼ੂ (ਪੁੱਤਰ ਰਮੇਸ਼ ਕੁਮਾਰ) ਨੇ 426 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਮਹਿਕ (ਸਪੁੱਤਰੀ ਸੁਖਦੇਵ ਸਿੰਘ) ਨੇ 423 ਅੰਕਾਂ ਨਾਲ ਦੂਜਾ ਸਥਾਨ ਅਤੇ ਮਨਪ੍ਰੀਤ (ਸਪੁੱਤਰੀ ਰਾਜਿੰਦਰ ਸਿੰਘ) ਨੇ 414 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਵੀ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ, ਜੋ ਕਿ ਸਕੂਲ ਲਈ ਮਾਣ ਦੀ ਗੱਲ ਹੈ। ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਇਸ ਮੌਕੇ ਸੁਮਨ ਸ਼ਰਮਾ, ਇੰਦਰਪਾਲ ਕੌਰ, ਸੀਮਾ ਰਾਣੀ, ਸੀਮਾ ਕਪੂਰ, ਰਾਜੀਵ ਵੈਦ ਅਤੇ ਅਜੀਤਪਾਲ ਸਿੰਘ ਆਦਿ ਹਾਜ਼ਰ ਸਨ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *